ਆਜ਼ਾਦੀ ਦਿਹਾੜੇ ਮੌਕੇ ਹੋਣ ਵਾਲੇ ਸੱਭਿਆਚਾਰਕ ਪ੍ਰੋਗਰਾਮ ਦੀ ਰਿਹਰਸਲ ਹੋਈ

0
12

ਮਾਨਸਾ, 09 ਅਗਸਤ (ਸਾਰਾ ਯਹਾ,(ਬਲਜੀਤ ਸ਼ਰਮਾ) : ਆਜ਼ਾਦੀ ਦਿਹਾੜੇ ਮੌਕੇ ਕਰਵਾਏ ਜਾਣ ਵਾਲੇ ਸੱਭਿਆਚਾਰਕ ਸਮਾਰੋਹ ਦੀ ਪਹਿਲੀ ਰਿਹਰਸਲ ਅੱਜ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਗਾਂਧੀ ਸੀਨੀਅਰ ਸੈਕੰਡਰੀ ਸਕੂਲ ਮਾਨਸਾ ਵਿਖੇ ਕਰਵਾਈ ਗਈ, ਜਿਸ ਦਾ ਜਾਇਜ਼ਾ ਸਭਿਆਚਾਰਕ ਕਮੇਟੀ ਦੇ ਮੈਂਬਰ ਪ੍ਰੋਫੈਸਰ ਸੁਪਨਦੀਪ ਕੌਰ (ਨਹਿਰੂ ਮੈਮੋਰੀਅਲ ਸਰਕਾਰੀ ਕਾਲਜ) ਅਤੇ  ਸ਼੍ਰੀ ਰਾਹੁਲ ਮੋਦਗਿੱਲ ਨੇ ਲਿਆ। ਅੱਜ ਦੀ ਇਸ ਪਹਿਲੀ ਰਿਹਰਸਲ ਦੌਰਾਨ ਵੱਖ-ਵੱਖ ਸਕੂਲਾਂ ਦੇ ਕਰੀਬ 600 ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਅਤੇ ਸਮਾਜਿਕ ਬੁਰਾਈਆਂ ਦੇ ਖਿਲਾਫ਼ ਗੀਤਾਂ ਉਪਰ ਕੋਰਿਓਗ੍ਰਾਫ਼ੀ ਪੇਸ਼ ਕੀਤੀ ਗਈ। ਇਸ ਮੌਕੇ ਸੱਭਿਆਚਾਰ ਕਮੇਟੀ ਨੇ ਸਕੂਲ ਇੰਚਾਰਜਾਂ ਨੂੰ ਰਿਹਰਸਲ ਦੌਰਾਨ ਅਹਿਮ ਨੁਕਤੇ ਸਾਂਝੇ ਕੀਤੇ।  ਇਸ ਦੌਰਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ), ਡੀ.ਏ.ਵੀ. ਪਬਲਿਕ ਸਕੂਲ ਮਾਨਸਾ,  ਆਦਰਸ਼ ਸਕੂਲ ਭੁਪਾਲ, ਸੇਂਟ ਜ਼ੇਵੀਅਰ ਸਕੂਲ, ਸਰਕਾਰੀ ਪ੍ਰਾਇਮਰੀ ਸਕੂਲ ਉਭਾ ਬੁਰਜ ਢਿੱਲਵਾਂ, ਸਰਕਾਰੀ ਸੀਨੀ.ਸੈਕ. ਸਕੂਲ ਫਫੜੇ ਭਾਈਕੇ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੋਗਾ, ਨਵੋਦਿਆ ਵਿਦਿਆਲਿਆ ਫਫੜੇ ਭਾਈਕੇ ਤੋਂ ਇਲਾਵਾ ਹੋਰ ਵੀ ਸਕੂਲਾਂ ਦੇ ਵਿਦਿਆਰਥੀਆਂ ਨੇ ਸੱਭਿਆਚਾਰ ਦੀਆਂ ਵੱਖੋ-ਵੱਖਰੀਆਂ ਪੇਸ਼ਕਾਰੀਆਂ ਦਿੱਤੀਆਂ।  ਇਸ ਮੌਕੇ ਮੈਡਮ ਸਤਨਾਮ ਕੌਰ ਸੇਂਟ ਜ਼ੇਵੀਅਰ ਸਕੂਲ, ਡਾ. ਨੀਰੂ ਸ਼ਰਮਾ, ਨਿਤਾਸ਼ ਗੋਇਲ, ਰਾਜੀਵ ਕੁਮਾਰ, ਸੁਖਦਰਸ਼ਨ ਸਿੰਘ, ਡਾ. ਪ੍ਰੀਤਇੰਦਰ ਕੌਰ,

ਵੀਰਪਾਲ ਕੌਰ, ਮਨਮੋਹਨ ਸਿੰਘ, ਸ਼੍ਰੀ ਸੰਦੀਪ ਕੁਮਾਰ, ਬਲਦੇਵ ਸਿੰਘ, ਜਗਜੀਵਨ ਸਿੰਘ, ਸੁਖਵੀਰ ਸਿੰਘ, ਜਸਵਿੰਦਰ ਕੌਰ, ਰਣਵੀਰ ਕੌਰ, ਅਮਰਜੀਤ ਕੌਰ ਅਤੇ ਗੁਰਮੀਤ ਕੌਰ ਤੋਂ ਇਲਾਵਾ ਵੱਖ-ਵੱਖ ਸਕੂਲਾਂ ਦੇ ਅਧਿਆਪਕ ਅਤੇ ਭਾਰੀ ਗਿਣਤੀ ਵਿਚ ਵਿਦਿਆਰਥੀ ਹਾਜ਼ਰ ਸਨ।

LEAVE A REPLY

Please enter your comment!
Please enter your name here