*ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਪਿੰਡ ਬੁਰਜ ਹਰੀ ਵਿਖੇ ਆਮ ਆਦਮੀ ਕਲੀਨਿਕ ਦਾ ਕੀਤਾ ਉਦਘਾਟਨ*

0
104

ਮਾਨਸਾ, 15 ਅਗਸਤ(ਸਾਰਾ ਯਹਾਂ/ ਮੁੱਖ ਸੰਪਾਦਕ ) : ਸੂਬੇ ਦੇ ਲੋਕਾਂ ਨੂੰ ਮਿਆਰੀ ਸਿਹਤ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਮੁੱਖ ਮੰਤਰੀ (ਪੰਜਾਬ) ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵਚਨਬੱਧ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮਾਨਸਾ ਦੇ ਪਿੰਡ ਬੁਰਜ਼ ਹਰੀ ਵਿਖੇ ਪੰਜਾਬ ਸਰਕਾਰ ਦੇ ਫਲੈਗਸ਼ਿਪ ਪ੍ਰੋਗਰਾਮ ਆਮ ਆਦਮੀ ਕਲੀਨਿਕ ਦਾ ਉਦਘਾਟਨ ਕਰਨ ਵੇਲੇ ਕੀਤਾ। ਇਸ ਤੋਂ ਇਲਾਵਾ ਜ਼ਿਲ੍ਹੇ ਅੰਦਰ ਰੜ੍ਹ ਪਿੰਡ ਵਿਖੇ ਬਣਿਆ ਆਮ ਆਦਮੀ ਕਲੀਨਿਕ ਵੀ ਲੋਕਾਂ ਦੀ ਸੇਵਾ ਲਈ ਸ਼ੁਰੂ ਹੋ ਚੁੱਕਿਆ ਹੈ।
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਸੂਬੇ ਅੰਦਰ ਅਜਾਦੀ ਦੇ 75 ਸਾਲ ਪੂਰੇ ਹੋਣ ’ਤੇ ਸ਼ੁਰੂ ਹੋਏ 75 ਆਮ ਆਦਮੀ ਕਲੀਨਿਕ ਲੋਕਾਂ ਨੂੰ ਵਧੀਆਂ ਸਿਹਤ ਸੇਵਾਵਾਂ ਅਤੇ ਮੁੱਢਲਾ ਇਲਾਜ ਮੁਹੱਈਆ ਕਰਵਾਉਣ ਲਈ ਲਾਹੇਵੰਦ ਸਾਬਿਤ ਹੋਣਗੇ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਵੱਲੋਂ ਆਮ ਆਦਮੀ ਕਲੀਨਿਕ ਖੋਲ੍ਹਣ ਦੇ ਨਾਲ ਸਰਕਾਰੀ ਹਸਪਤਾਲਾਂ ਅਤੇ ਡਿਸਪੈਂਸਰੀਆਂ ਦੇ ਬੁਨਿਆਦੀ ਢਾਂਚੇ ਨੂੰ ਹੋਰ ਵਧੇਰੇ ਮਜ਼ਬੂਤ ਕੀਤਾ ਜਾਵੇਗਾ।
ਡਾ.ਬਲਜੀਤ ਕੌਰ ਨੇ ਦੱਸਿਆ ਕਿ ਆਮ ਆਦਮੀ ਕਲੀਨਿਕ ਵਿੱਚ ਮਰੀਜਾਂ ਦਾ ਇਲਾਜ ਕਰਨ ਅਤੇ ਬਿਮਾਰੀਆਂ ਦੀ ਜਾਂਚ ਕਰਨ ਲਈ ਐਮ ਬੀ ਬੀ ਐਸ ਡਾਕਟਰ, ਫਾਰਮਾਸਿਸਟ ਸਮੇਤ ਸਟਾਫ ਮੈਂਬਰ ਤਾਇਨਾਤ ਕੀਤੇ ਗਏ ਹਨ। ਇਨ੍ਹਾਂ ਕਲੀਨਿਕਾਂ ਵਿੱਚ ਲੋਕਾਂ ਨੂੰ ਲਗਭਗ 100 ਤਰ੍ਹਾਂ ਦੇ ਕਲੀਨੀਕਲ ਟੈਸਟਾਂ ਵਾਲੇ 41 ਪੈਕੇਜ ਮੁਫਤ ਦਿੱਤੇ ਜਾਣਗੇ।
ਉਨ੍ਹਾਂ ਦੱਸਆ ਕਿ ਇਨ੍ਹਾਂ ਕਲੀਨਿਕਾਂ ਰਾਹੀ ਵੱਡੀ ਗਿਣਤੀ ਵਿਚ ਮਰੀਜਾਂ ਦਾ ਇਲਾਜ ਹੋਵੇਗਾ, ਜਿਸ ਨਾਲ ਸਰਕਾਰੀ ਹਸਪਤਾਲਾਂ ‘ਤੇ ਬੋਝ ਘਟੇਗਾ। ਇਨ੍ਹਾਂ ਕਲੀਨਿਕਾਂ ਰਾਹੀਂ ਵਿਸ਼ੇਸ਼ ਦੇਖਭਾਲ ਲਈ ਰੈਫਰਲ ਅਤੇ ਬਾਅਦ ਵਿੱਚ ਫਾਲੋ-ਅੱਪ ਵੀ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਕਲੀਨਿਕ ਬਿਮਾਰੀਆਂ ਦੀ ਜਾਂਚ ਅਤੇ ਕਲੀਨੀਕਲ ਟੈਸਟਾਂ ਸਮੇਤ ਵੱਖ-ਵੱਖ ਸੇਵਾਵਾਂ ਲੋਕਾਂ ਨੂੰ ਬਿਨਾਂ ਕਿਸੇ ਮੁਸ਼ਕਿਲ ਦੇ ਪ੍ਰਦਾਨ ਕਰਕੇ ਮੁਢਲੇ ਸਿਹਤ ਸੰਭਾਲ ਸਿਸਟਮ ਨੂੰ ਮਜ਼ਬੂਤ ਕਰਨਗੇ।
ਇਸ ਮੌਕੇ ਹਲਕਾ ਵਿਧਾਇਕ ਬੁਢਲਾਡਾ ਪ੍ਰਿੰਸੀਪਲ ਬੁੱਧ ਰਾਮ, ਡਿਪਟੀ ਕਮਿਸ਼ਨਰ ਸ੍ਰੀਮਤੀ ਬਲਦੀਪ ਕੌਰ, ਐਸ.ਐਸ.ਪੀ. ਸ੍ਰੀ ਗੋਰਵ ਤੂਰਾ, ਵਧੀਕ ਡਿਪਟੀ ਕਮਿਸ਼ਨਰ ਸ੍ਰੀ ਟੀ. ਬੈਨਿਥ ਅਤੇ ਸਿਹਤ ਵਿਭਾਗ ਦੇ ਅਧਿਕਾਰੀ ਅਤੇ ਆਪ ਆਗੂ ਹਾਜਰ ਸਨ।

LEAVE A REPLY

Please enter your comment!
Please enter your name here