ਮਾਨਸਾ 26 ਜਨਵਰੀ (ਸਾਰਾ ਯਹਾਂ/ਗੋਪਾਲ ਅਕਲੀਆ )-ਜਿਲ੍ਹਾ ਮਾਨਸਾ ਦੇ ਪਿੰਡ ਅਕਲੀਆ ਵਿਖੇ ਮਾਲਵਾ ਸਪੋਰਟਸ ਐਂਡ ਵੈਲਫੇਅਰ ਕਲੱਬ ਦੀ ਪ੍ਰਬੰਧਕ ਕਮੇਟੀ ਵੱਲੋਂ ਗ੍ਰਾਮ ਪੰਚਾਇਤ ਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ 20ਵੇਂ ਸ਼ਾਨਦਾਰ ਕਬੱਡੀ ਟੂਰਨਾਮੈਂਟ ਵਿੱਚ 60 ਕਿੱਲੋ ਦੇ ਮੁਕਾਬਲੇ ਦੌਰਾਨ ਹੋਏ ਦਿਲਚਸਪ ਮੁਕਾਬਲਿਆਂ ਦੌਰਾਨ ਅਕਲੀਆ ਦੇ ਚੋਬਰਾਂ ਨੇ ਬਾਜ਼ੀ ਮਾਰ ਲਈ ਹੈ ਤੇ ਚਾਉਕੇ ਦੀ ਟੀਮ ਨੇ ਦੂਜਾ ਸਥਾਨ ਹਾਸਲ ਕੀਤਾ ਹੈ। ਇਸ ਕਬੱਡੀ ਟੂਰਨਾਮੈਂਟ ਦਾ ਖੇਡ ਪ੍ਰੇਮੀਆਂ ਨੇ ਖੂਬ ਆਨੰਦ ਮਾਣਿਆ। ਇਸ ਸਮੇਂ ਹਲਕਾ ਮਾਨਸਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਡਾ. ਵਿਜੈ ਸਿੰਗਲਾ ਨੇ ਉਦਘਾਟਨ ਸਮਾਰੋਹ ਵਿੱਚ ਸ਼ਿਰਕਤ ਕਰਦਿਆਂ ਕਿਹਾ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਤੇ ਪਿੰਡ-ਪਿੰਡ ਖੇਡ ਗਰਾਉਂਡ ਬਣਾਏ ਜਾਣਗੇ, ਤਾ ਜੋ ਨੌਜਵਾਨਾਂ ਪੀੜੀ ਸਮਾਜਿਕ ਬੁਰਾਈਆਂ ਤੋਂ ਦੂਰ ਹੋ ਖੇਡਾਂ ਨਾਲ ਜੁੜ ਸਕੇ। ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਗਠਜੋੜ ਦੇ ਉਮੀਦਵਾਰ ਪ੍ਰੇਮ ਕੁਮਾਰ ਅਰੋੜਾ ਨੇ ਸੰਬੋਧਨ ਕਰਦਿਆਂ ਕਿਹਾ ਨੌਜਵਾਨਾਂ ਨੂੰ ਪੜਾਈ ਦੇ ਨਾਲ-ਨਾਲ ਸਰੀਰਕ ਤੰਦਰੁਸਤੀ ਲਈ ਖੇਡ ਗਰਾਉਂਡ ਨਾਲ ਜੁੜੇ ਰਹਿਣਾ ਚਾਹੀਦਾ ਹੈ। ਉਨ੍ਹਾਂ ਐਲਾਨ ਕੀਤਾ ਕਿ ਜੇਕਰ ਉਹ ਜਿੱਤ ਪ੍ਰਾਪਤ ਕਰਦੇ ਹਨ, ਤਾ ਅਗਲੇ ਟੂਰਨਾਮੈਂਟ ਲਈ ਖੇਡ ਦੌਰਾਨ ਹੋਣਹਾਰ ਖਿਡਾਰੀਆਂ ਨੂੰ ਜੀਪਾ ਨਾਲ ਸਨਮਾਨਿਤ ਕਰਨਗੇ। ਮੈਡੀਕਲ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਡਾ. ਜਨਕ ਰਾਜ ਸਿੰਗਲਾ ਨੇ ਖਿਡਾਰੀਆਂ ਨੂੰ ਖੇਡਾਂ ਵਿੱਚ ਹਿੱਸਾ ਲੈਂਦੇ ਰਹਿਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕੋਰੋਨਾ ਵਰਗੀ ਭਿਆਨਕ ਬਿਮਾਰੀ ਨਜਿੱਠਣ ਲਈ ਸਰਕਾਰ ਤੇ ਜਿਲ੍ਹਾ ਪ੍ਰਸਾਸ਼ਨ ਵਲੋਂ ਜਾਰੀ ਕੀਤੀਆਂ ਹਦਾਇਤਾਂ ਦੀ ਪਾਲਣਾ ਜਰੂਰ ਕਰਨ। ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਬਲਵਿੰਦਰ ਸਿੰਘ ਕਾਕਾ, ਸਮਾਜ ਸੇਵੀ ਸਾਬਕਾ ਸਰਪੰਚ ਬਲਜਿੰਦਰ ਸਿੰਘ ਘਾਲੀ ਤੇ ਥਾਣਾ ਜੋਗਾ ਦੇ ਐਡੀਸ਼ਨਲ
ਐਸ.ਐਚ.ਓ ਅਮਰੀਕ ਸਿੰਘ ਨੇ ਕਲੱਬ ਵਲੋਂ ਕੀਤੇ ਉਪਰਾਲੇ ਲਈ ਵਧਾਈ ਦਿੰਦਿਆਂ ਜੇਤੂ ਟੀਮਾਂ ਨੂੰ ਵਧਾਈ ਦਿੱਤੀ ਤੇ ਕਲੱਬ ਨੂੰ ਬਣਦਾ ਸਹਿਯੋਗ ਦਿੱਤਾ। ਮਹਿਮਾਨ ਵਲੋਂ ਪੁੱਜੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜਥੇਬੰਦੀ ਦੇ ਇਕਾਈ ਪ੍ਰਧਾਨ ਕਰਮ ਸਿੰਘ, ਸਾਧੂ ਸਿੰਘ, ਬਲਤੇਜ ਸਿੰਘ ਗਿਆਨੀ ਤੇ ਸਿੱਧੂਪੁਰ ਜਥੇਬੰਦੀ ਦੇ ਆਗੂ ਗੁਰਸੇਵਕ ਸਿੰਘ ਕਾਲਾ ਦਾ ਕਲੱਬ ਵਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ। ਟੂਰਨਾਮੈਂਟ ਕਮੇਟੀ ਦੇ ਪ੍ਰਧਾਨ ਪੰਚ ਜੀਤਾ ਸਿੰਘ ਤੇ ਪੰਚ ਕੇਵਲ ਸਿੰਘ ਨੇ ਟੂਰਨਾਮੈਂਟ ਕਰਵਾਉਣ ਲਈ ਸਹਿਯੋਗ ਕਰਨ ਤੇ ਪਿੰਡ ਵਾਸੀਆਂ ਤੇ ਮਹਿਮਾਨਾਂ ਦਾ ਧੰਨਵਾਦ ਕੀਤਾ। ਮੰਚ ਸੰਚਾਲਨ ਦੀ ਭੂਮਿਕਾ ਪੱਤਰਕਾਰ ਗੋਪਾਲ ਅਕਲੀਆ ਵੱਲੋਂ ਸਚੁੱਜੇ ਢੰਗ ਨਾਲ ਨਿਭਾਈ ਗਈ। ਇਸ ਮੌਕੇ ਸਮਾਜ ਸੇਵੀ ਭਗਵਾਨ ਸਿੰਘ, ਹਰਬੰਸ ਸਿੰਘ ਗਾਗੋਵਾਲ, ਡਾ. ਗੁਰਦੀਪ ਸਿੰਘ, ਅਮ੍ਰਿਤਪਾਲ ਸਿੰਘ ਅੰਬੀ, ਭਿੰਦਰਪਾਲ ਸਿੰਘ ਭਿੰਦੀ, ਸੰਦੀਪ ਸਿੰਘ, ਲੱਖਾ ਸਿੰਘ, ਨਿਰਮਲ ਸਿੰਘ, ਕੋਮਲ ਸਿੰਘ, ਲਾਡੀ ਸਿੰਘ ਆਦਿ ਕਮੇਟੀ ਮੈਂਬਰ ਹਾਜ਼ਰ ਸਨ।