
ਜੋਗਾ, 22 ਜੂਨ (ਸਾਰਾ ਯਹਾਂ/ਗੋਪਾਲ ਅਕਲੀਆ ) -ਜਿਲ੍ਹੇ ਦੇ ਪਿੰਡ ਅਕਲੀਆ ਵਿਖੇ ਦੀ ਅਕਲੀਆ ਬਹੁ-ਮੰਤਵੀ ਸਹਿਕਾਰੀ ਖੇਤੀਬਾੜੀ ਸੇਵਾ ਸਭਾ ਦੇ ਸੈਕਟਰੀ ਅੰਮ੍ਰਿਤਪਾਲ ਸਿੰਘ ਦੀ ਅਗਵਾਈ ਹੇਠ ਕਮੇਟੀ ਦੀ ਹੋਣੀ ਵਿੱਚ ਸਰਬਸੰਮਤੀ ਨਾਲ ਸਤਵਿੰਦਰ ਸਿੰਘ ਢਿੱਲੋਂ ਨੂੰ ਪ੍ਰਧਾਨ ਚੁਣਿਆ ਗਿਆ। ਇਸ ਚੋਣ ਦੌਰਾਨ ਲਛਮਣ ਸਿੰਘ ਨੂੰ ਸੀਨੀਅਰ ਮੀਤ ਪ੍ਰਧਾਨ ਤੇ ਮਲਕੀਤ ਸਿੰਘ ਮੀਤ ਪ੍ਰਧਾਨ, ਬੂਟਾ ਸਿੰਘ, ਬਲਵਿੰਦਰ ਸਿੰਘ, ਮੱਖਣ ਸਿੰਘ, ਸੁਖਵਿੰਦਰ ਸਿੰਘ, ਨਛੱਤਰ ਸਿੰਘ ਢਿੱਲੋਂ, ਗੁਰਜੰਟ ਸਿੰਘ, ਗੁਰਮੇਲ ਕੌਰ ਤੇ ਚਰਨਜੀਤ ਕੌਰ ਨੂੰ ਕਮੇਟੀ ਮੈਂਬਰ ਚੁਣੇ ਗਏ। ਨਵ-ਨਿਯੁਕਤ ਪ੍ਰਧਾਨ ਸਤਵਿੰਦਰ ਸਿੰਘ ਢਿੱਲੋਂ ਨੇ ਕਿਹਾ ਕਿ ਉਨ੍ਹਾਂ ਸੌਂਪੀ ਗਈ ਇਸ ਜਿੰਮੇਵਾਰੀ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ ਅਤੇ ਕਿਸਾਨੀ ਦੀ ਬਿਹਤਰੀ ਲਈ ਹਮੇਸ਼ਾ ਯਤਨਸ਼ੀਲ ਰਹਿਣਗੇ। ਸੀਨੀਅਰ ਮੀਤ ਪ੍ਰਧਾਨ ਲਛਮਣ ਸਿੰਘ, ਮੀਤ ਪ੍ਰਧਾਨ ਮਲਕੀਤ ਸਿੰਘ, ਕਮੇਟੀ ਮੈਂਬਰ ਬੂਟਾ ਸਿੰਘ ਆਦਿ ਮੈਂਬਰ ਨੇ ਕਿਹਾ ਕਿ ਸਭਾ ਦੀ ਤਰੱਕੀ ਅਤੇ ਕਿਸਾਨਾਂ ਦੀ ਹਰ ਮੰਗ ਨੂੰ ਪੂਰਾ ਕਰਨ ਲਈ ਮੋਢੇ ਨਾਲ ਮੋਢਾ ਲਗਾ ਕੇ ਚੱਲਣਗੇ। ਨਵ-ਨਿਯੁਕਤ ਪ੍ਰਧਾਨ ਸਤਵਿੰਦਰ ਸਿੰਘ, ਸੀਨੀ. ਮੀਤ ਪ੍ਰਧਾਨ ਲਛਮਣ ਸਿੰਘ ਤੇ ਮੀਤ ਪ੍ਰਧਾਨ ਮਲਕੀਤ ਸਿੰਘ ਤੇ ਕਮੇਟੀ ਮੈਂਬਰਾ ਨੂੰ ਪਿੰਡ ਵਾਸੀਆ ਨੇ ਵਧਾਈ ਦਿੱਤੀ। ਇਸ ਮੌਕੇ ਸਭਾ ਦੇ ਸੈਕਟਰੀ ਅੰਮ੍ਰਿਤਪਾਲ ਸਿੰਘ, ਸਹਾਇਕ ਥਾਣੇਦਾਰ ਜਗਦੀਸ਼ ਕੁਮਾਰ, ਪੰਚ ਜੀਤਾ ਸਿੰਘ ਆਦਿ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।
