ਅਕਾਲੀ ਆਗੂ ਸ਼ਰਧਾਲੂਆਂ ਦੇ ਗੰਭੀਰ ਮੁੱਦੇ ‘ਤੇ ਸੌੜੀ ਸਿਆਸਤ ਕਰਨ ਤੋਂ ਗੁਰੇਜ਼ ਕਰਨ: ਰਾਣਾ ਸੋਢੀ

0
9

ਚੰਡੀਗੜ•, 6 ਮਈ (ਸਾਰਾ ਯਹਾ,ਬਲਜੀਤ,ਸ਼ਰਮਾ) : ਸ਼ਰਧਾਲੂਆਂ ਦੇ ਗੰਭੀਰ ਮੁੱਦੇ ‘ਤੇ ਅਕਾਲੀ ਆਗੂਆਂ ਨੂੰ ਸੌੜੀ ਸਿਆਸਤ ਨਾ ਕਰਨ ਦੀ ਸਲਾਹ ਦਿੰਦਿਆਂ, ਪੰਜਾਬ ਖੇਡ ਤੇ ਯੁਵਕ ਮਾਮਲੇ ਅਤੇ ਐਨ.ਆਰ.ਆਈਜ਼ ਮਾਮਲਿਆਂ ਦੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਅਕਾਲੀ ਆਗੂਆਂ ‘ਤੇ ਨਾਂਦੇੜ (ਹਜ਼ੂਰ ਸਾਹਿਬ) ਤੋਂ ਵਾਪਸ ਪਰਤੇ ਸ਼ਰਧਾਲੂਆਂ ਦੇ ਮੁੱਦੇ ‘ਤੇ ਸਿਆਸੀਕਰਨ ਦੀਆਂ ਵਿਅਰਥ ਕੋਸ਼ਿਸ਼ਾਂ ਕਰਨ ਦਾ ਦੋਸ਼ ਲਾਇਆ।
ਬੁੱਧਵਾਰ ਨੂੰ ਇਥੇ ਜਾਰੀ ਇੱਕ ਬਿਆਨ ਵਿੱਚ ਮੰਤਰੀ ਨੇ ਕਿਹਾ ਕਿ ਸੂਬੇ ਦੇ ਲੋਕ ਨਕਾਰਾਤਮਕ ਰਾਜਨੀਤੀ ਵਿੱਚ ਲੱਗੇ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰਨਗੇ। ਉਨ•ਾਂ ਨੇ ਅਕਾਲੀ ਲੀਡਰਾਂ ਨੂੰ ਇਹ ਸਲਾਹ ਦਿੱਤੀ ਕਿ ਹੋਛੀ ਰਾਜਨੀਤੀ ਰਾਹੀਂ ਲੋਕਾਂ ਦੀ ਸੇਵਾ ਨਹੀਂ ਕੀਤੀ ਜਾ ਸਕਦੀ ਅਤੇ ਸੰਵੇਦਨਸ਼ੀਲ ਮੁੱਦਿਆਂ ਨੂੰ ਨਕਾਰਾਤਮਕ ਢੰਗ ਨਾਲ ਨਹੀਂ ਉਠਾਇਆ ਜਾਣਾ ਚਾਹੀਦਾ। ਉਨ•ਾਂ ਅੱਗੇ ਕਿਹਾ ਕਿ ਮਨੁੱਖਤਾ ਦੀ ਸੇਵਾ ਲਈ ਉਨ•ਾਂ ਨੂੰ ਨਾਲ ਖੜ•ੇ ਹੋ ਕੇ ਕੰਮ ਕਰਨਾ ਚਾਹੀਦਾ ਹੈ।
ਰਾਣਾ ਸੋਢੀ ਨੇ ਜ਼ੋਰ ਦੇ ਕੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅਕਾਲੀ ਲੀਡਰਾਂ ਵਾਂਗ ਇਸ ਮਹਾਂਮਾਰੀ ਦੌਰਾਨ ਲੋਕਾਂ ਨੂੰ ਇਕੱਲੇ ਨਹੀਂ ਛੱਡਿਆ, ਜੋ ਸਿਰਫ਼ ਬਿਆਨ ਦੇ ਕੇ ਹੀ ਸੰਤੁਸ਼ਟ ਹੋ ਜਾਂਦੇ ਸਨ। ਉਨ•ਾਂ ਅਫ਼ਸੋਸ ਜ਼ਾਹਰ ਕੀਤਾ ਕਿ ਵਿਰੋਧੀ ਪਾਰਟੀਆਂ ਨੇ ਸਾਬਤ ਕਰ ਦਿੱਤਾ ਹੈ ਕਿ ਉਹ ਸਿਰਫ਼ ਆਪਣੇ ਨਿੱਜੀ ਹਿੱਤਾਂ ਦੀ ਪੂਰਤੀ ਕਰਨਾ ਚਾਹੁੰਦੀਆਂ ਹਨ ਜਦੋਂ ਕਿ ਇਸ ਸਮੇਂ ਉਨ•ਾਂ ਨੂੰ ਸਿਆਸੀਕਰਨ ਤੋਂ ਉਪਰ ਉੱਠਣਾ ਚਾਹੀਦਾ ਸੀ।
ਉਨ•ਾਂ ਕਿਹਾ ਕਿ ਮਹਾਂਮਾਰੀ ਨੇ ਪੂਰੀ ਦੁਨੀਆ ਨੂੰ ਬਿਲਕੁਲ ਬਦਲ ਦਿੱਤਾ ਹੈ ਪਰ ਵਿਰੋਧੀ ਧਿਰ ਦੀ ਨਕਾਰਾਤਮਕ ਰਾਜਨੀਤੀ ਅਜੇ ਵੀ ਕਾਇਮ ਹੈ। ਉਨ•ਾਂ ਟਿੱਪਣੀ ਕੀਤੀ ਕਿ ਵਿਰੋਧੀ ਧਿਰ ਵੱਲੋਂ ਭਾਈਚਾਰੇ ਨੂੰ ਵੰਡਣ ਦੀ ਕੋਸ਼ਿਸ਼ ਅਫ਼ਸੋਸਜਨਕ ਹੈ।
ਮੰਤਰੀ ਨੇ ਅਫਸੋਸ ਜ਼ਾਹਰ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਹੋਰ ਵਿਰੋਧੀ ਪਾਰਟੀਆਂ ਨੇ ਸਿਰਫ਼ ਬਿਆਨ ਦੇਣ ਤੋਂ ਇਲਾਵਾ ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਕੁਝ ਨਹੀਂ ਕੀਤਾ। ਉਹਨਾਂ ਕਿਹਾ ਕਿ ”ਲੋਕਾਂ ਦਾ ਸਾਥ ਦੇਣ ਦੀ ਬਜਾਏ, ਉਨ•ਾਂ ਨੂੰ ਵੰਡਣ ਦੀ ਕੋਸ਼ਿਸ਼ ਕੀਤੀ ਗਈ। ਮੌਜੂਦਾ ਹਾਲਾਤ ਵਿਚ ਉਨ•ਾਂ ਦੁਆਰਾ ਨਿਭਾਈ ਨਕਾਰਾਤਮਕ ਭੂਮਿਕਾ ਨਿੰਦਣਯੋਗ ਹੈ।” ਉਹਨਾਂ ਦੁਹਰਾਇਆ ਕਿ ਇਨ•ਾਂ ਨੇਤਾਵਾਂ ਦਾ ਕੋਰੋਨਾ ਵਾਇਰਸ ਨਾਲ ਨਜਿੱਠਣ ਦਾ ਕੋਈ ਏਜੰਡਾ ਨਹੀਂ ਸੀ ਅਤੇ ਅਜਿਹੇ ਗੰਭੀਰ ਮੁੱਦੇ ‘ਤੇ ਰਾਜਨੀਤੀ ਦੇਸ਼ ਅਤੇ ਵਿਸ਼ੇਸ਼ ਤੌਰ ‘ਤੇ ਪੰਜਾਬ ਰਾਜ ਦੇ ਹਿੱਤ ਵਿੱਚ ਨਹੀਂ ਹੈ।
ਉਨ•ਾਂ ਜ਼ੋਰ ਦੇ ਕੇ ਕਿਹਾ ਕਿ ਸੂਬੇ ਨੂੰ ਪਹਿਲਾਂ ਨਾਲੋਂ ਵੀ ਵੱਧ ਏਕਤਾ ਅਤੇ ਭਾਈਚਾਰੇ ਦੀ ਲੋੜ ਹੈ। ਮੰਤਰੀ ਨੇ ਕਿਹਾ ਕਿ ਮਹਾਂਮਾਰੀ ਨਾਲ ਟਾਕਰੇ ਲਈ ਸਰਕਾਰ ਪੂਰੀ ਤਰ•ਾਂ ਵਚਨਬੱਧ ਹੈ ਅਤੇ ਇਹਨਾਂ ਮੁਸ਼ਕਲ ਹਾਲਾਤਾਂ ਵਿੱਚ ਵੀ ਲੋਕਾਂ ਦੀ ਸੇਵਾ ਦ੍ਰਿੜਤਾ ਨਾਲ ਜਾਰੀ ਰੱਖੀ ਜਾਵੇਗੀ।

LEAVE A REPLY

Please enter your comment!
Please enter your name here