*ਅਕਾਲੀ ਦਲ ਤੇ ‘ਆਪ’ ਦੀਆਂ ਰੈਲੀਆਂ ਤੋਂ ਕੈਪਟਨ ਖਫਾ, ਅਫਸਰਾਂ ਨੂੰ ਦਿੱਤੇ ਸਖਤ ਕਾਰਵਾਈ ਦੇ ਹੁਕਮ*

0
41

ਚੰਡੀਗੜ੍ਹ 07,ਅਪ੍ਰੈਲ (ਸਾਰਾ ਯਹਾਂ /ਬਿਓਰੋ ਰਿਪੋਰਟ): ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸ਼੍ਰੋਮਣੀ ਅਕਾਲੀ ਦਲ ਤੇ ਆਮ ਆਦਮੀ ਪਾਰਟੀ ਦੀਆਂ ਰੈਲੀਆਂ ਤੋਂ ਕਾਫੀ ਖਫਾ ਹਨ। ਉਨ੍ਹਾਂ ਨੇ ਅੱਜ 30 ਅਪ੍ਰੈਲ ਤਕ ਰਾਜਨੀਤਕ ਰੈਲੀਆਂ ‘ਤੇ ਪੂਰਨ ਪਾਬੰਦੀ ਲਾਉਣ ਦੇ ਆਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਅਫਸਰਾਂ ਨੂੰ ਹੁਕਮ ਦਿੱਤਾ ਹੈ ਕਿ ਇਨ੍ਹਾਂ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਡੀਐਮਏ ਤੇ ਮਹਾਂਮਾਰੀ ਐਕਟ ਤਹਿਤ ਮੁਕੱਦਮਾ ਦਰਜ ਕੀਤਾ ਜਾਵੇਗਾ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਸਿਆਸੀ ਇਕੱਠਾਂ ‘ਤੇ ਪਾਬੰਦੀ ਲਾਉਣ ਦੇ ਹੁਕਮ ਦੇਣ ਲਈ ਮਜਬੂਰ ਹਨ, ਕਿਉਂਕਿ ਸਾਰੀਆਂ ਰਾਜਨੀਤਕ ਪਾਰਟੀਆਂ ਨੂੰ ਅਜਿਹੇ ਸਮਾਗਮ ਕਰਨ ਤੋਂ ਗੁਰੇਜ਼ ਕਰਨ ਦੀਆਂ ਉਨ੍ਹਾਂ ਦੀਆਂ ਬੇਨਤੀਆਂ ਨੂੰ ਲਗਾਤਾਰ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਪਿਛਲੇ ਦਿਨਾਂ ‘ਚ ਸੂਬੇ ਅੰਦਰ ਕੋਈ ਰੈਲੀ ਜਾਂ ਜਨਤਕ ਪ੍ਰੋਗਰਾਮ ਨਹੀਂ ਕੀਤਾ, ਜਦਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਸਮੇਤ ਕੁਝ ਹੋਰ ਸਿਆਸੀ ਪਾਰਟੀਆਂ ਕੋਰੋਨਾ ਸੁਰੱਖਿਆ ਨਿਯਮਾਂ ਦੀ ਪਾਲਣਾ ਕੀਤੇ ਬਗੈਰ ਵੱਡੀ-ਵੱਡੀ ਸਿਆਸੀ ਰੈਲੀਆਂ ਕਰ ਰਹੇ ਹਨ।


ਮੁੱਖ ਮੰਤਰੀ ਨੇ ਪੁਲਿਸ ਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਆਦੇਸ਼ ਦਿੱਤੇ ਹਨ ਕਿ ਉਹ ਸਿਆਸੀ ਆਗੂਆਂ, ਪ੍ਰਬੰਧਕਾਂ ਤੇ ਰਾਜਨੀਤਕ ਇਕੱਠਾਂ ‘ਚ ਹਿੱਸਾ ਲੈਣ ਵਾਲੇ ਲੋਕਾਂ ਵਿਰੁੱਧ ਡੀਐਮਏ ਤੇ ਮਹਾਂਮਾਰੀ ਐਕਟ ਤਹਿਤ ਕੇਸ ਦਰਜ ਕਰਨ। ਇਸ ਦੇ ਨਾਲ ਹੀ ਟੈਂਟ ਹਾਊਸਾਂ ਦੇ ਮਾਲਕਾਂ, ਜੋ ਅਜਿਹੇ ਇਕੱਠਾਂ ਲਈ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਂਦੇ ਹਨ, ਵਿਰੁੱਧ ਵੀ ਕਾਰਵਾਈ ਕੀਤੀ ਜਾਵੇਗੀ। ਇਸ ਤੋਂ ਇਲਾਵਾ ਜਿਹੜੇ ਪੈਲੇਸ ਮਾਲਕ ਜਾਂ ਹੋਰ ਲੋਕ ਸਮਾਗਮਾਂ ਲਈ ਥਾਂ ਮੁਹੱਈਆ ਕਰਵਾਉਂਦੇ ਪਾਏ ਗਏ, ਉਨ੍ਹਾਂ ਨੂੰ ਬਖਸ਼ਿਆ ਨਹੀਂ ਜਾਵੇਗਾ ਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਕੇ ਅਜਿਹੀ ਥਾਂ ਨੂੰ ਤਿੰਨ ਮਹੀਨਿਆਂ ਲਈ ਸੀਲ ਕਰ ਦਿੱਤੀ ਜਾਵੇਗਾ।

ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ‘ਚ ਕੋਰੋਨਾ ਮਹਾਂਮਾਰੀ ਦੀ ਹਫ਼ਤਾਵਾਰੀ ਸਮੀਖਿਆ ਕਰਦਿਆਂ ਤੇਜ਼ੀ ਨਾਲ ਵੱਧ ਰਹੇ ਨਵੇਂ ਮਾਮਲਿਆਂ ਤੇ ਮੌਤ ਦਰਾਂ ‘ਤੇ ਚਿੰਤਾ ਜ਼ਾਹਰ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਚਿੰਤਾ ਵਾਲੀ ਗੱਲ ਹੈ ਕਿ ਪੰਜਾਬ ‘ਚ 85% ਤੋਂ ਵੱਧ ਕੇਸ ਯੂਕੇ ਵੇਰੀਐਂਟ ਦੇ ਮਾਮਲੇ ਹਨ। ਕੈਪਟਨ ਨੇ ਕਿਹਾ ਕਿ ਕੋਰੋਨਾ ‘ਤੇ ਕਾਬੂ ਪਾਉਣ ਲਈ ਪਾਬੰਦੀਆਂ ਤੋਂ ਇਲਾਵਾ ਹੋਰ ਕੋਈ ਰਸਤਾ ਨਹੀਂ। ਹਾਲਾਂਕਿ ਪਿਛਲੇ ਕੁਝ ਦਿਨਾਂ ‘ਚ ਪਾਬੰਦੀਆਂ ਕਾਰਨ ਪੌਜ਼ੇਟਿਵ ਮਾਮਲਿਆਂ ਦੀ ਗਿਣਤੀ ਕੁਝ ਦਿਨਾਂ ‘ਚ ਸਥਿਰ ਹੋਈ ਹੈ।

LEAVE A REPLY

Please enter your comment!
Please enter your name here