*ਅਕਾਲੀ ਦਲ ਦਾ ਹੱਲਾ ਬੋਲ, ਪੁਲਿਸ ਵਲੋਂ ਕੀਤਾ ਗਿਆ ਲਾਠੀਚਾਰਜ*

0
26

ਚੰਡੀਗੜ੍ਹ 06,ਨਵੰਬਰ (ਸਾਰਾ ਯਹਾਂ/ਬਿਊਰੋ ਨਿਊਜ਼):: ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਚੰਡੀਗੜ੍ਹ ‘ਚ ਅਕਾਲੀ ਦਲ ਨੇ ਪ੍ਰਦਰਸ਼ਨ ਕੀਤਾ। ਦੱਸ ਦਈਏ ਕਿ ਤੇਲ ਦੀਆਂ ਕੀਮਤਾਂ ਨੂੰ ਲੈ ਕੇ ਅਕਾਲੀ ਦਲ ਪੰਜਾਬ ਸਰਕਾਰ ਖਿਲਾਫ ਪ੍ਰਦਰਸ਼ਨ ਕਰ ਰਿਹਾ ਹੈ। ਇਸ ਪ੍ਰਦਰਸ਼ਨ ‘ਚ ਅਕਾਲੀ ਵਰਕਰਾਂ ਨੇ ਸੀਐਮ ਦੀ ਰਿਹਾਇਸ਼ ਨੂੰ ਘੇਰਣ ਦੀ ਕੋਸ਼ਿਸ਼ ਕੀਤੀ। ਜਿਸ ਲਈ ਵਰਕਰਾਂ ਨੇ ਪੁਲਿਸ ਬੈਰੀਕੇਟਸ ਨੂੰ ਤੋੜ ਅੱਗੇ ਵਧਣ ਦੀ ਕੋਸ਼ਿਸ਼ ਕੀਤੀ। ਪੁਲਿਸ ਵਲੋਂ ਅਕਾਲੀ ਵਰਕਰਾਂ ਨੂੰ ਰੋਕਣ ਲਈ ਹਲਕਾ ਲਾਠੀਚਾਰਜ ਕੀਤਾ ਗਿਆ।

NO COMMENTS