
ਚੰਡੀਗੜ੍ਹ 07,ਜੂਨ (ਸਾਰਾ ਯਹਾਂ/ਬਿਊਰੋ ਰਿਪੋਰਟ): ਵੈਕਸੀਨ ਦਾ ਕਥਿਤ ਘੁਟਾਲਾ ਪੰਜਾਬ ਸਰਕਾਰ ਲਈ ਮੁਸੀਬਤ ਬਣਦਾ ਜਾ ਰਿਹਾ ਹੈ। ਪ੍ਰਾਈਵੇਟ ਹਸਪਤਾਲਾਂ ਨੂੰ ਵੈਕਸੀਨ ਵੇਚੇ ਜਾਣ ਮਗਰੋਂ ਵਿਰੋਧੀ ਧਿਰਾਂ ਕਾਂਗਰਸ ਖਿਲਾਫ ਹੱਲਾ ਬੋਲ ਰਹੀਆਂ ਹਨ। ਬੀਤੇ ਕੱਲ੍ਹ ਆਮ ਆਦਮੀ ਪਾਰਟੀ ਨੇ ਸਿਹਤ ਮੰਤਰੀ ਬਲਬੀਰ ਸਿੱਧੂ ਦਾ ਘਿਰਾਓ ਕੀਤਾ ਸੀ ਤੇ ਅੱਜ ਯਾਨੀ ਸੋਮਵਾਰ ਨੂੰ ਅਕਾਲੀ ਦਲ ਵੱਲ ਇਸ ਮੁੱਦੇ ਤੇ ਧਰਨਾ ਪ੍ਰਦਰਸ਼ਨ ਕੀਤਾ ਗਿਆ।
ਇਸ ਦੌਰਾਨ ਅਕਾਲੀ ਦਲ ਨੇ ਚੇਤਾਵਨੀ ਦਿੱਤੀ ਹੈ ਕਿ ਜੇ ਕੈਪਟਨ ਸਰਕਾਰ ਨੇ ਬਲਬੀਰ ਸਿੱਧੂ ਖਿਲਾਫ ਕੋਈ ਸਖ਼ਤ ਕਾਰਵਾਈ ਨਹੀਂ ਕੀਤੀ ਤਾਂ 15 ਜੂਨ ਨੂੰ ਅਕਾਲੀ ਦਲ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ ਦੇ ਬਾਹਰ ਪ੍ਰਦਰਸ਼ਨ ਕਰਨਗੇ।
