BREAKING : ਅਕਾਲੀ ਦਲ ਨੂੰ ਵੱਡਾ ਝਟਕਾ, ਨਹੀਂ ਲੜ ਸਕਦੀ DSGMC ਦੀ ਚੋਣ

0
147

ਨਵੀਂ ਦਿੱਲੀ 31,ਮਾਰਚ (ਸਾਰਾ ਯਹਾਂ /ਬਿਓਰੋ ਰਿਪੋਰਟ) : DSGMC ਚੋਣਾਂ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਇਸ ਨਾਲ ਸ੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਾ ਹੈ। ਦਰਅਸਲ, ਦਿੱਲੀ ਸਿੱਖ ਗੁਰੁਆਰਾ ਮੈਨੇਜਮੈਂਟ ਕਮੇਟੀ ਦੀ ਚੋਣਾਂ ਵਿੱਚ ਅਕਾਲੀ ਦਲ ਚੋਣ ਨਹੀਂ ਲੜ ਸਕੇਗੀ।


ਜਾਰੀ ਨੋਟੀਫੀਕੇਸ਼ਨ ਮੁਤਾਬਕ ਸਿਰਫ ਧਾਰਮਿਕ ਪਾਰਟੀਆਂ ਹੀ ਚੋਣ ਲੜ੍ਹਨ ਦੇ ਯੋਗ ਹਨ ਤੇ ਇਸ ਅਨੁਸਾਰ ਅੱਠ ਪਾਰਟੀਆਂ ਦਾ ਨਾਮ ਸਾਹਮਣੇ ਆਇਆ ਹੈ। ਅਕਾਲੀ ਦਲ ਇਨ੍ਹਾਂ ਪਾਰਟੀਆਂ ਵਿੱਚ ਨਾਮ ਸ਼ਾਮਲ ਨਹੀਂ ਹੈ।


ਦੱਸ ਦੇਈਏ ਕਿ ਦਿੱਲੀ ਗੁਰਦੁਆਰਾ ਕਮੇਟੀ ਦੀਆਂ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਨਾਮਜ਼ਦਗੀਆਂ ਅੱਜ ਤੋਂ ਭਰੀਆਂ ਜਾਣਗੀਆਂ, ਜਦਕਿ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਆਖਰੀ ਤਾਰੀਖ 7 ਅਪ੍ਰੈਲ ਹੋਵੇਗੀ। ਵੋਟਿੰਗ 25 ਅਪ੍ਰੈਲ ਨੂੰ ਹੋਵੇਗੀ ਤੇ ਨਤੀਜਾ 28 ਅਪ੍ਰੈਲ ਨੂੰ ਐਲਾਨੇ ਜਾਣਗੇ।

LEAVE A REPLY

Please enter your comment!
Please enter your name here