*ਅਕਾਲੀ ਦਲ ਨੇ ਕੀਤਾ ਉਮੀਦਵਾਰ ਦਾ ਐਲਾਨ, ਜਾਣੋ ਕਿਸ ਨੂੰ ਮਿਲੀ ਸੀਟ*

0
106

(ਸਾਰਾ ਯਹਾਂ/ਬਿਊਰੋ ਨਿਊਜ਼ )  : ਕਾਂਗਰਸ (Congress) ਅਤੇ ਆਮ ਆਦਮੀ ਪਾਰਟੀ ਤੋਂ ਬਾਅਦ ਹੁਣ ਸ਼੍ਰੋਮਣੀ ਅਕਾਲੀ ਦਲ (Aam Aadmi Party) ਨੇ ਵੀ ਜਲੰਧਰ ਲੋਕ ਸਭਾ ਸੀਟ ‘ਤੇ ਹੋਣ ਵਾਲੀ ਜ਼ਿਮਨੀ ਚੋਣ ਲਈ ਆਪਣੇ ਉਮੀਦਵਾਰ ਦੇ ਨਾਂ ਦਾ ਐਲਾਨ ਕਰ ਦਿੱਤਾ ਹੈ। ਅਕਾਲੀ ਦਲ ਨੇ ਬੰਗਾ ਤੋਂ ਵਿਧਾਇਕ ਡਾ. ਸੁਖਵਿੰਦਰ ਕੁਮਾਰ ਸੁੱਖੀ ਨੂੰ ਉਮੀਦਵਾਰ ਬਣਾਇਆ ਹੈ। ਸੁਖਵਿੰਦਰ ਕੁਮਾਰ ਸੁੱਖੀ 2017 ਅਤੇ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਜਿੱਤ ਚੁੱਕੇ ਹਨ।

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਸੁਖਵਿੰਦਰ ਕੁਮਾਰ ਸੁੱਖੀ ਨੂੰ ਅਕਾਲੀ-ਬਸਪਾ ਉਮੀਦਵਾਰ ਐਲਾਨ ਦਿੱਤਾ ਹੈ। ਇਸ ਤੋਂ ਪਹਿਲਾਂ ਬਸਪਾ ਪੰਜਾਬ ਮਾਮਲਿਆਂ ਦੇ ਇੰਚਾਰਜ ਰਣਧੀਰ ਬੈਨੀਵਾਲ ਨੇ ਕਿਹਾ , ਕਿਉਂਕਿ ਬਸਪਾ ਕੋਈ ਵੀ ਉਪ ਚੋਣ ਨਹੀਂ ਲੜ ਰਹੀ, ਇਸ ਲਈ ਇਹ ਫੈਸਲਾ ਕੀਤਾ ਗਿਆ ਹੈ ਕਿ ਅਕਾਲੀ ਦਲ ਆਪਣਾ ਉਮੀਦਵਾਰ ਖੜ੍ਹਾ ਕਰੇਗਾ ਅਤੇ ਸਾਡੀ ਭੂਮਿਕਾ ਉਹਨਾਂ ਨੂੰ ਸਮਰਥਨ ਦੇਣ ਦੀ ਹੋਵੇਗੀ।

10 ਮਈ ਨੂੰ ਹੋਵੇਗੀ ਵੋਟਿੰਗ

ਦੱਸਣਯੋਗ ਹੈ ਕਿ ਜਲੰਧਰ ਲੋਕ ਸਭਾ ਸੀਟ ਲਈ ਜ਼ਿਮਨੀ ਚੋਣ ਦਾ ਐਲਾਨ ਕੀਤਾ ਗਿਆ ਸੀ। ਇਸ ਸੀਟ ‘ਤੇ 10 ਮਈ ਨੂੰ ਵੋਟਿੰਗ ਹੋਵੇਗੀ ਤੇ 13 ਮਈ ਨੂੰ ਨਤੀਜੇ ਆਉਣਗੇ। ਚੋਣ ਕਮਿਸ਼ਨ ਵੱਲੋਂ ਤਰੀਕਾਂ ਦੇ ਐਲਾਨ ਤੋਂ ਬਾਅਦ ਪੂਰੇ ਸੰਸਦੀ ਹਲਕੇ ਵਿੱਚ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ। ਇਸ ਨਾਲ ਹੀ ਇਸ ਸੀਟ ‘ਤੇ ਚੋਣਾਂ ਦੀ ਤਰੀਕ ਦਾ ਐਲਾਨ ਹੁੰਦੇ ਹੀ ਸ਼ਿਕਾਇਤਾਂ ਅਤੇ ਸਿਆਸਤ ਦੋਵੇਂ ਸਰਗਰਮ ਹਨ।

NO COMMENTS