
ਚੰਡੀਗੜ੍ਹ: ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਅੱਜ ਕੈਪਟਨ ਅਮਰਿੰਦਰ ਸਿੰਘ ਦੇ ਖਿਲਾਫ 132 ਪੇਜਾਂ ਦੀ ਚਾਰਜਸ਼ੀਟ ਜਾਰੀ ਕੀਤੀ ਹੈ।ਸੁਖਬੀਰ ਬਾਦਲ ਨੇ ਇਸ ਦੌਰਾਨ ਕਾਂਗਰਸ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਅਤੇ ਕਾਂਗਰਸੀ ਪ੍ਰਧਾਨ ਨਵਜੋਤ ਸਿੰਘ ਸਿੱਧੂ ਤੇ ਵੀ ਤਿੱਖਾ ਹਮਲਾ ਬੋਲਿਆ। ਇਸ ਦੌਰਾਨ ਸੁਖਬੀਰ ਬਾਦਲ ਨੇ ਕੈਪਟਨ ਅਮਰਿੰਦਰ ਸਿੰਘ, ਆਪ ਦੇ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੂੰ ਝੂਠਾ ਕਰਾਰ ਦਿੱਤਾ।
