
ਮਾਨਸਾ 1ਅਪਰੈਲ (ਸਾਰਾ ਯਹਾਂ /ਬੀਰਬਲ ਧਾਲੀਵਾਲ) ਬੀਤੇ ਦਿਨੀਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸਾਬਕਾ ਐਮ ਸੀ ਜਗਬੀਰ ਕੌਰ ਢਿੱਲੋਂ ਅਤੇ ਉਸਦੇ ਪਤੀ ਰਾਜਪਾਲ ਸਿੰਘ ਢਿੱਲੋਂ ਵੱਲੋਂ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ ਸੀ। ਅਗਲੇ ਦਿਨਾਂ ਵਿੱਚ ਅੱਧੀ ਦਰਜਨ ਦੇ ਕਰੀਬ ਅਕਾਲੀ ਦਲ ਦੇ ਨੌਜਵਾਨ ਅਹੁਦੇਦਾਰ ਪਾਰਟੀ ਤੋਂ ਅਸਤੀਫ਼ਾ ਦੇਣ ਦਾ ਐਲਾਨ ਕਰ ਚੁੱਕੇ ਹਨ। ਅਦਾਰਾ ਸਾਰਾ ਜਹਾਂ ਨਾਲ ਗੱਲਬਾਤ ਕਰਦੇ ਹੋਏ ਇਨ੍ਹਾਂ ਨੌਜਵਾਨ ਆਗੂਆਂ ਨੇ ਕਿਹਾ ਕਿ ਸਾਡੀ ਪਾਰਟੀ ਵਿਚ ਕਿਸੇ ਵੀ ਤਰ੍ਹਾਂ ਦੀ ਪੁੱਛ ਪ੍ਰਤੀਤ ਨਹੀਂ ਹੈ । ਜਦੋਂ ਵੀ ਕੋਈ ਪਾਰਟੀ ਫੰਕਸ਼ਨ ਜਾਂ ਮੀਟਿੰਗ ਹੁੰਦੀ ਹੈ ਸਨ ਕਦੇ ਬੁਲਾਇਆ ਤੱਕ ਨਹੀਂ ਜਾਦਾ ਹੈ । ਜਦੋਂ ਵੀ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਗੱਲਬਾਤ ਕਰਦੇ ਹਾਂ ਤਾਂ ਕਿਸੇ ਵੱਲੋਂ ਕੋਈ ਹਾਂ ਪੱਖੀ ਹੁੰਗਾਰਾ ਨਹੀਂ ਦਿੱਤਾ ਜਾਂਦਾ। ਜਿਸ ਤੋਂ ਦੁਖੀ ਹੋ ਕੇ ਅਸੀਂ ਅਗਲੇ ਦਿਨਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਬਾਦਲ ਅਸਤੀਫਾ ਦੇ ਰਹੇ ਹਾ।
