*ਅਕਾਲੀ ਦਲ ਵੱਲੋਂ ਉਮੀਦਵਾਰਾਂ ਦੀ ਨਵੀਂ ਲਿਸਟ ਜਾਰੀ*

0
238

ਚੰਡੀਗੜ੍ਹ 01,ਸਤੰਬਰ (ਸਾਰਾ ਯਹਾਂ ਬਿਊਰੋ ਰਿਪੋਰਟ) : ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਅੱਜ ਛੇ ਹੋਰ ਉਮੀਦਵਾਰਾਂ ਦਾ ਐਲਾਨ ਕੀਤਾ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੌੜ ਤੋਂ ਜਗਮੀਤ ਸਿੰਘ ਬਰਾੜ, ਤਲਵੰਡੀ ਸਾਬੋ ਤੋਂ ਜੀਤ ਮਹਿੰਦਰ ਸਿੰਘ, ਜੈਤੋ ਤੋਂ ਸੂਬਾ ਸਿੰਘ, ਕੋਟਕਪੂਰਾ ਤੋਂ ਮਨਤਾਰ ਸਿੰਘ ਬਰਾੜ, ਮੁਕਤਸਰ ਤੋਂ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਤੇ ਫ਼ਰੀਦਕੋਟ ਤੋਂ ਪਰਮਬੰਸ ਸਿੰਘ ਰੋਮਾਣਾ ਨੂੰ ਵਿਧਾਨ ਸਭਾ ਲਈ ਪਾਰਟੀ ਉਮੀਦਵਾਰ ਐਲਾਨਿਆ ਹੈ।

ਸ਼੍ਰੋਮਣੀ ਅਕਾਲੀ ਦਲ ਨੇ ਵਿਧਾਨ ਸਭਾ ਚੋਣਾਂ 2022 ਨੂੰ ਲੈਕੇ ਪ੍ਰਚਾਰ ਮੁਹਿੰਮ ਤੇਜ਼ ਕੀਤੀ ਹੋਈ ਹੈ ਅਤੇ ਲਗਾਤਾਰ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਵੱਖ ਵੱਖ ਹਲਕਿਆਂ ਤੋਂ ਉਮੀਦਵਾਰਾਂ ਦੇ ਨਾਂਅ ਐਲਾਨ ਰਹੇ ਹਨ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਬਾਦਲ ਨੇ ਹੁਣ ਅੱਧੀ ਦਰਜਨ ਵਿਧਾਨ ਸਭਾ ਹਲਕਿਆਂ ਤੋਂ ਉਮੀਦਵਾਰਾਂ ਦਾ ਐਲਾਨ ਕੀਤਾ ਹੈ। ਇਨ੍ਹਾਂ ‘ਚ ਬਠਿੰਡਾ ਦੀ ਸਿਆਸਤ ‘ਚ ਭਖਿਆ ਮੌੜ ਮੰਡੀ ਹਲਕਾ ਵੀ ਸ਼ਾਮਲ ਹੈ। ਇਹ ਜਾਣਕਾਰੀ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਇੱਕ ਟਵੀਟ ਕਰਕੇ ਦਿੱਤੀ ਹੈ। ਉਨ੍ਹਾਂ ਟਵੀਟ ਵਿੱਚ ਦੱਸਿਆ ਕਿ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ 6 ਉਮੀਦਵਾਰਾਂ ਦਾ ਐਲਾਨ ਕੀਤਾ ਹੈ।

NO COMMENTS