ਅਕਾਲੀ ਵਿਧਾਇਕਾਂ ਖਿਲਾਫ ਕੇਸ ਦਰਜ ਕਰਵਾਏਗੀ ਹਰਿਆਣਾ ਸਰਕਾਰ

0
52

ਚੰਡੀਗੜ੍ਹ 14,ਮਾਰਚ (ਸਾਰਾ ਯਹਾਂ /ਬਿਓਰੋ ਰਿਪੋਰਟ): ਸ੍ਰੋਮਣੀ ਅਕਾਲੀ ਦਲ ਨੂੰ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਦਾ ਘਿਰਾਓ ਕਰਨਾ ਮਹਿੰਗਾ ਪੈ ਸਕਦਾ ਹੈ। ਪੰਜਾਬ ਦੇ ਅਕਾਲੀ ਵਿਧਾਇਕਾਂ ਖਿਲਾਫ ਹੁਣ ਹਰਿਆਣਾ ਦੀ ਸਰਕਾਰ FIR ਦਰਜ ਕਰਵਾਉਣ ਦੀਆਂ ਤਿਆਰੀਆਂ ਵਿੱਚ ਹੈ। ਦਰਅਸਲ, 10 ਮਾਰਚ ਨੂੰ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੂੰ ਹਰਿਆਣਾ-ਪੰਜਾਬ ਵਿਧਾਨ ਸਭਾ ਕੰਪਲੈਕਸ ‘ਚ ਅਕਾਲੀ ਦਲ ਨੇ ਘੇਰਿਆ ਸੀ।

ਕੇਂਦਰੀ ਖੇਤੀਬਾੜੀ ਕਾਨੂੰਨਾਂ ਤੇ ਕਿਸਾਨੀ ਲਹਿਰ ਦੇ ਮੁੱਦੇ ‘ਤੇ ਅਕਾਲੀ ਦਲ ਦੇ ਵਿਧਾਇਕਾਂ ਨੇ ਖੱਟੜ ਖਿਲਾਫ ਨਾਅਰੇਬਾਜ਼ੀ ਕੀਤੀ ਸੀ। ਹਰਿਆਣਾ ਸਰਕਾਰ ਦਾ ਕਹਿਣਾ ਹੈ ਕਿ ਅਕਾਲੀ ਦਲ ਦੇ ਵਿਧਾਇਕਾਂ ਦਾ ਅਜਿਹਾ ਕਰਨਾ ਪੂਰੀ ਤਰ੍ਹਾਂ ਗ਼ਲਤ ਹੈ। ਉਨ੍ਹਾਂ ਕਿਹਾ ਕਿ ਵਿਧਾਇਕਾਂ ਨੇ ਕਿਸੇ ਵੀ ਸਮੇਂ ਆਉਣ ਜਾਣ ਦੇ ਅਧਿਕਾਰ ਦਾ ਗਲ਼ਤ ਫਾਇਦਾ ਉਠਾਇਆ ਹੈ।
ਜਾਣਕਾਰੀ ਅਨੁਸਾਰ ਹੁਣ ਸੋਮਵਾਰ ਨੂੰ ਹਰਿਆਣਆ ਦਾ ਵਿਧਾਨ ਸਭਾ ਵਿੱਚ ਇਸ ਮੁੱਦੇ ਨੂੰ ਲੈ ਕੇ ਚਰਚਾ ਹੋਏਗੀ ਜਿਸ ਮਗਰੋਂ ਅਕਾਲੀ ਦਲ ਦੇ ਵਿਧਾਇਕਾਂ ਦੇ ਖਿਲਾਫ FIR ਦਰਜ ਕਰਵਾਉਣ ਲਈ ਹਰਿਆਣਾ ਵਿਧਾਨ ਸਭਾ ਵਲੋਂ ਸ਼ਿਕਾਇਤ ਕੀਤੀ ਜਾਏਗੀ।

ਆਖਰ ਕੀ ਹੈ ਪੂਰਾ ਮਾਮਲਾ?
ਦਰਅਸਲ, 10 ਮਾਰਚ ਨੂੰ, ਜਦੋਂ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਬੇਭਰੋਸਗੀ ਮਤੇ ਦੇ ਖਿਲਾਫ ਹਰਿਆਣਾ ਵਿਧਾਨ ਸਭਾ ਦਾ ਸਦਨ ਜਿੱਤਿਆ ਸੀ ਅਤੇ ਇਸ ਤੋਂ ਬਾਅਦ ਉਹ ਵਿਧਾਨ ਸਭਾ ਕੰਪਲੈਕਸ ਵਿੱਚ ਇੱਕ ਪ੍ਰੈਸ ਕਾਨਫਰੰਸ ਰਾਹੀਂ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸੀ, ਤਾਂ ਇਸ ਦੌਰਾਨ ਅਕਾਲੀ ਦਲ ਦੇ ਵਿਧਾਇਕਾਂ ਨੇ ਸੀਐਮ ਮਨੋਹਰ ਲਾਲ ਖੱਟੜ ਨੂੰ ਘੇਰਨ ਦੀ ਕੋਸ਼ਿਸ਼ ਕੀਤੀ ਤੇ ਅਕਾਲੀ ਵਿਧਾਇਕਾਂ ਨੇ ਮੁੱਖ ਮੰਤਰੀ ਖਿਲਾਫ ਨਾਅਰੇਬਾਜ਼ੀ ਕਰਨੀ ਸ਼ੁਰੂ ਕਰ ਦਿੱਤੀ।

ਉਨ੍ਹਾਂ ਨੇ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ ਹਰਿਆਣਾ ਵਿਧਾਨ ਸਭਾ ਦੇ ਬਾਹਰ ਹੰਗਾਮਾ ਕੀਤਾ।ਕਾਲੇ ਝੰਡੇ ਲੈ ਕੇ ਪਹੁੰਚੇ ਵਿਧਾਇਕਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਮੁੱਖ ਮੰਤਰੀ ਮਨੋਹਰ ਲਾਲ ਖਿਲਾਫ ਨਾਅਰੇਬਾਜ਼ੀ ਕੀਤੀ। ਵਿਧਾਨ ਸਭਾ ਦੇ ਕੰਪਲੈਕਸ ਵਿੱਚ ਪੁਲਿਸ ਦੀ ਧੱਕਾਮੁੱਕੀ ਵਿਚਾਲੇ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਅਕਾਲੀ ਵਿਧਾਇਕ ਮੁੱਖ ਮੰਤਰੀ ਦੇ ਨਜ਼ਦੀਕ ਪਹੁੰਚ ਗਏ।ਇਸ ਨੂੰ ਵੇਖਦੇ ਹੋਏ ਸੁਰੱਖਿਆ ਅਮਲੇ ਨੇ ਸੁਰੱਖਿਆ ਕੰਧ ਬਣਾ ਕੇ ਉਨ੍ਹਾਂ ਨੂੰ ਰੋਕ ਲਿਆ।

LEAVE A REPLY

Please enter your comment!
Please enter your name here