*ਅਗਰਵਾਲ ਸਭਾ ਵੱਲੋ ਹੱਡੀਆਂ ਅਤੇ ਜੋੜਾਂ ਦਾ ਮੁਫ਼ਤ ਕੈਂਪ 24 ਫਰਵਰੀ ਨੂੰ*

0
98

ਮਾਨਸਾ, ,22 ਫ਼ਰਵਰੀ (ਸਾਰਾ ਯਹਾਂ/ਗੁਰਪ੍ਰੀਤ ਧਾਲੀਵਾਲ) ਅਗਰਵਾਲ ਸਭਾ ਰਜਿ ਮਾਨਸਾ ਵਲੋਂ ਪ੍ਰਧਾਨ ਪ੍ਰਸ਼ੋਤਮ ਬਾਂਸਲ ਦੀ ਅਗਵਾਈ ਹੇਠ ਹੱਡੀਆਂ ਦਾ ਇੱਕ ਮੁਫ਼ਤ ਵਿਸ਼ਾਲ ਚੈੱਕਅਪ ਕੈਂਪ ਸਥਾਨਕ ਨਾਨਕ ਮੱਲ ਧਰਮਸ਼ਾਲਾ ਵਿਖੇ ਲਗਾਇਆ ਜਾਵੇਗਾ। ਇਹ ਜਾਣਕਾਰੀ ਦਿੰਦਿਆਂ ਸਭਾ ਦੇ ਸੀਨੀਅਰ ਮੀਤ ਪ੍ਰਧਾਨ ਸੰਜੀਵ ਪਿੰਕਾ ਨੇ ਦੱਸਿਆ ਕਿ ਮਿਤੀ 24 ਫਰਵਰੀ ਦਿਨ ਸ਼ਨੀਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ ਦੇ 2 ਵਜੇ ਤੱਕ ਲਗਾਏ ਜਾਣ ਵਾਲੇ ਇਸ ਕੈਂਪ ਵਿੱਚ ਮੋਹਾਲੀ ਤੋਂ ਹੱਡੀਆਂ ਦੇ ਮਾਹਰ ਡਾਕਟਰ ਜੀ.ਐਸ.ਨੱਤ ਵਿਸ਼ੇਸ਼ ਤੌਰ ਤੇ ਪਹੁੰਚ ਕੇ ਮਰੀਜ਼ਾਂ ਦਾ ਇਲਾਜ ਕਰਨਗੇ।

ਇਸ ਮੌਕੇ ਮੀਤ ਪ੍ਰਧਾਨ ਰਜੇਸ਼ ਪੰਧੇਰ ਅਤੇ ਖਜਾਨਚੀ ਤੀਰਥ ਸਿੰਘ ਮਿੱਤਲ ਨੇ ਦੱਸਿਆ ਕਿ ਇਸ ਕੈਂਪ ਦਾ ਵੱਧ ਤੋਂ ਵੱਧ ਲਾਹਾ ਲੈਣ ਲਈ ਸਮੇਂ ਸਿਰ ਪਹੁੰਚਣ ਦੀ ਕਿਰਪਾਲਤਾ ਕਰਨੀ।

ਅਗਰਵਾਲ ਸਭਾ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਅਸ਼ੋਕ ਗਰਗ ਨੇ ਕਿਹਾ ਕਿ ਇਸ ਕੈਂਪ ਦੀ ਰਸਮੀ ਸ਼ੁਰੂਆਤ ਹਲਕਾ ਵਿਧਾਇਕ ਡਾਕਟਰ ਵਿਜੇ ਸਿੰਗਲਾ ਕਰਨਗੇ ਉਨ੍ਹਾਂ ਕਿਹਾ ਕਿ ਇਸ ਕੈਂਪ ਨਾਲ ਗੋਡਿਆਂ ਦੀਆਂ ਬੀਮਾਰੀਆਂ ਤੋਂ ਪੀੜਤ ਮਰੀਜ਼ਾਂ ਨੂੰ ਕਾਫੀ ਫਾਇਦਾ ਹੋਵੇਗਾ ਉਨ੍ਹਾਂ ਦੱਸਿਆ ਕਿ ਅਗਰਵਾਲ ਸਭਾ ਵੱਲੋ ਸਮੇਂ ਸਮੇਂ ਤੇ ਅਜਿਹੇ ਕੈਂਪ ਲਗਾਏ ਜਾਂਦੇ ਹਨ ਜਿਸ ਵਿੱਚ ਸੈਂਕੜੇ ਮਰੀਜ਼ ਦੂਰੋਂ ਨੇੜਿਓਂ ਪਹੁੰਚ ਕੇ ਇਲਾਜ ਕਰਵਾਉਂਦੇ ਹਨ।

ਇਹ ਮੌਕੇ ਜ਼ਿਲ੍ਹਾ ਪ੍ਰਧਾਨ ਵਿਨੋਦ ਭੰਮਾਂ,ਆਰ.ਸੀ.ਗੋਇਲ, ਵਿਸ਼ਾਲ ਗੋਲਡੀ, ਤੀਰਥ ਸਿੰਘ ਮਿੱਤਲ, ਦਰਸ਼ਨ ਪਾਲ, ਸੁਰਿੰਦਰ ਲਾਲੀ, ਓਮ ਪ੍ਰਕਾਸ਼ ਜਿੰਦਲ,ਗੋਰਾ ਲਾਲ, ਸਤੀਸ਼ ਗਰਗ ਸਮੇਤ ਮੈਂਬਰ ਹਾਜ਼ਰ ਸਨ

NO COMMENTS