*ਅਗਲੇਰੀ ਜਾਂਚ ਜਾਰੀ, ਹੋਰ ਗ੍ਰਿਫਤਾਰੀਆਂ ਦੀ ਉਮੀਦ: ਏਆਈਜੀ ਐਸਐਸਓਸੀ ਲਖਬੀਰ ਸਿੰਘ*

0
53

ਚੰਡੀਗੜ੍ਹ/ਫਾਜ਼ਿਲਕਾ, 23 ਜੁਲਾਈ: (ਸਾਰਾ ਯਹਾਂ/ਹਿਤੇਸ਼ ਸ਼ਰਮਾ):

 ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ (ਡੀ.ਡੀ.ਜੀ.ਪੀ.) ਯਾਦਵ ਨੇ ਐਤਵਾਰ ਨੂੰ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਨੇ ਸਰਹੱਦ ਪਾਰੋਂ ਤਸਕਰੀ ਨੂੰ ਵੱਡਾ ਝਟਕਾ ਦਿੱਤਾ ਹੈ, ਜਦੋਂ ਪੰਜਾਬ ਪੁਲਿਸ ਨੇ ਪਾਕਿਸਤਾਨ ਸਥਿਤ ਤਸਕਰਾਂ ਦੀ ਨਸ਼ਾ ਤਸਕਰੀ ਦੀ ਵੱਡੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ ਅਤੇ ਦੋ ਵਿਅਕਤੀਆਂ ਨੂੰ ਉਨ੍ਹਾਂ ਦੇ ਕਬਜ਼ੇ ਵਿੱਚੋਂ 20 ਕਿਲੋਗ੍ਰਾਮ ਹੈਰੋਇਨ ਬਰਾਮਦ ਕਰਕੇ ਗ੍ਰਿਫਤਾਰ ਕੀਤਾ ਹੈ।ਫੜੇ ਗਏ ਵਿਅਕਤੀਆਂ ਦੀ ਪਛਾਣ ਫਾਜ਼ਿਲਕਾ ਦੇ ਲਖਮੀਰ ਕੇ ਉਤਾੜ ਦੇ ਰਹਿਣ ਵਾਲੇ ਸੁਬੇਗ ਸਿੰਘ ਅਤੇ ਫਾਜ਼ਿਲਕਾ ਦੇ ਪਿੰਡ ਮਾਨਸਾ ਦੇ ਸੰਦੀਪ ਸਿੰਘ ਉਰਫ ਸੀਪਾ ਵਜੋਂ ਹੋਈ ਹੈ।ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪਾਕਿ ਸਥਿਤ ਸਮੱਗਲਰਾਂ ਵੱਲੋਂ ਵੱਡੀ ਮਾਤਰਾ ਵਿੱਚ ਹੈਰੋਇਨ ਲਿਆਉਣ ਦੀ ਕੋਸ਼ਿਸ਼ ਸਬੰਧੀ ਭਰੋਸੇਯੋਗ ਸੂਚਨਾਵਾਂ ਦੇ ਆਧਾਰ ’ਤੇ ਐਸਐਸਓਸੀ ਫਾਜ਼ਿਲਕਾ ਦੀਆਂ ਪੁਲੀਸ ਟੀਮਾਂ ਨੇ ਫਾਜ਼ਿਲਕਾ ਦੇ ਪਿੰਡ ਰਾਣੋ ਨੇੜੇ ਹਸਤੇ ਕੇ ਰੋਡ ’ਤੇ ਇੱਕ ਵਿਆਪਕ ਕਾਰਵਾਈ ਕੀਤੀ, ਜਿੱਥੇ ਇਨ੍ਹਾਂ ਮੁਲਜ਼ਮਾਂ ਦੇ ਬਾਰਡਰ ਤੋਂ ਡਰਾਪੋਨ ਦੀ ਵਰਤੋਂ ਕਰਕੇ ਬਰਾਮਦ ਹੋਣ ਦੀ ਸੰਭਾਵਨਾ ਸੀ। ਉਨ੍ਹਾਂ ਦੱਸਿਆ ਕਿ ਪੁਲੀਸ ਪਾਰਟੀ ਨੂੰ ਦੇਖ ਕੇ ਮੁਲਜ਼ਮਾਂ ਨੇ ਮੌਕੇ ਤੋਂ ਆਪਣੇ ਮੋਟਰਸਾਈਕਲ ’ਤੇ ਭੱਜਣ ਦੀ ਕੋਸ਼ਿਸ਼ ਕੀਤੀ ਪਰ ਪੁਲੀਸ ਟੀਮ ਨੇ ਥੋੜ੍ਹੇ ਸਮੇਂ ਬਾਅਦ ਉਨ੍ਹਾਂ ਨੂੰ ਕਾਬੂ ਕਰ ਲਿਆ ਅਤੇ ਉਨ੍ਹਾਂ ਕੋਲੋਂ 20 ਕਿਲੋ ਹੈਰੋਇਨ ਦੇ 10 ਪੈਕਟ ਬਰਾਮਦ ਕੀਤੇ।ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਹਾਇਕ ਇੰਸਪੈਕਟਰ ਜਨਰਲ ਆਫ਼ ਪੁਲਿਸ (ਏਆਈਜੀ) ਐਸਐਸਓਸੀ ਫਾਜ਼ਿਲਕਾ ਲਖਬੀਰ ਸਿੰਘ ਨੇ ਦੱਸਿਆ ਕਿ ਇਸ ਮੋਡਿਊਲ ਵਿੱਚ ਸ਼ਾਮਲ ਹੋਰ ਲੋਕਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਹੋਣ ਦੀ ਸੰਭਾਵਨਾ ਹੈ।ਥਾਣਾ ਐਸ.ਐਸ.ਓ.ਸੀ ਫਾਜ਼ਿਲਕਾ ਵਿਖੇ ਐਨ.ਡੀ.ਪੀ.ਐਸ. ਐਕਟ ਦੀਆਂ ਧਾਰਾਵਾਂ 21(ਸੀ), 23 ਅਤੇ 29 ਅਧੀਨ ਮੁਕੱਦਮਾ ਨੰਬਰ 24 ਮਿਤੀ 23.07.2023 ਦਰਜ ਕੀਤਾ ਗਿਆ ਹੈ।

LEAVE A REPLY

Please enter your comment!
Please enter your name here