*ਅਚਾਨਕ ਦਿੱਲੀ ਏਅਰਪੋਰਟ ‘ਤੇ ਸੀਐਮ ਭਗਵੰਤ ਮਾਨ, ਪੰਜਾਬੀਆਂ ਨੂੰ ਪੁੱਛਿਆ ਦੱਸੋ ਕੀ-ਕੀ ਸਮੱਸਿਆ, ਨਾਲ ਹੀ ਕੀਤਾ ਇਹ ਐਲਾਨ*

0
40

 (ਸਾਰਾ ਯਹਾਂ/ਬਿਊਰੋ ਨਿਊਜ਼ ): : ਮੁੱਖ ਮੰਤਰੀ ਭਗਵੰਤ ਮਾਨ ਅੱਜ ਅਚਾਨਕ ਦਿੱਲੀ ਹਵਾਈ ਅੱਡੇ ‘ਤੇ ਪਹੁੰਚ ਗਏ। ਇੱਥੇ ਉਨ੍ਹਾਂ ਨੇ ਹਵਾਈ ਅੱਡੇ ‘ਤੇ ਪੰਜਾਬੀਆਂ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਤੋਂ ਸਮੱਸਿਆਵਾਂ ਬਾਰੇ ਪੁੱਛਿਆ। ਯਾਤਰੀਆਂ ਤੋਂ ਪੇਸ਼ ਆ ਰਹੀਆਂ ਮੁਸ਼ਕਲਾਂ ਦੀ ਜਾਣਕਾਰੀ ਲੈਣ ਮਗਰੋਂ ਉਨ੍ਹਾਂ ਕਿਹਾ ਕਿ ਇਨ੍ਹਾਂ ਦਿੱਕਤਾਂ ਦਾ ਜਲਦ ਹੱਲ ਕੀਤਾ ਜਾਏਗਾ। 

ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕੌਮਾਂਤਰੀ ਹਵਾਈ ਅੱਡੇ ‘ਤੇ ਜਲਦ ਪੰਜਾਬ ਹੈਲਪ ਡੈਸਕ ਬਣਾਉਣ ਦੀ ਗੱਲ ਕਹੀ ਹੈ। ਉਨ੍ਹਾਂ ਕਿਹਾ ਕਿ ਹੈਲਪ ਡੈਸਕ ਪੰਜਾਬੀਆਂ ਦੀ ਹਰ ਮੁਸ਼ਕਲ ਨੂੰ ਦੂਰ ਕਰੇਗਾ। 

ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਏਅਰਪੋਰਟ ‘ਤੇ ਪੰਜਾਬ ਦੇ ਲੋਕਾਂ ਤੋਂ ਪੰਜਾਬ ਦੀ ਦਿੱਲੀ ਲਈ ਵੋਲਵੋ ਬੱਸ ਸੇਵਾ ਬਾਰੇ ਫੀਡਬੈਕ ਲਿਆ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਮਾਨਯੋਗ ਸਰਕਾਰ ਨੇ ਪੰਜਾਬ ਦੀਆਂ ਵੋਲਵੋ ਬੱਸਾਂ ਨੂੰ ਦਿੱਲੀ ਏਅਰਪੋਰਟ ਤੱਕ ਚਲਾਉਣ ਦਾ ਫੈਸਲਾ ਕੀਤਾ ਸੀ। ਉਦੋਂ ਤੋਂ ਬੱਸ ਸੇਵਾ ਲਗਾਤਾਰ ਜਾਰੀ ਹੈ।

ਮਾਣਯੋਗ ਪੰਜਾਬ ਸਰਕਾਰ ਨੇ ਹਾਲ ਹੀ ਵਿੱਚ ਬਾਦਲ ਪਰਿਵਾਰ ਦੀਆਂ ਬੱਸਾਂ ਦੇ ਚੰਡੀਗੜ੍ਹ ਵਿੱਚ ਦਾਖਲੇ ‘ਤੇ ਪਾਬੰਦੀ ਲਗਾ ਦਿੱਤੀ ਹੈ। ਇਸ ਦੇ ਨਾਲ ਹੀ ਚੰਡੀਗੜ੍ਹ ਵਿੱਚ ਹੋਰ ਪ੍ਰਾਈਵੇਟ ਬੱਸਾਂ ਦੇ ਦਾਖਲੇ ‘ਤੇ ਵੀ ਪਾਬੰਦੀ ਲਗਾ ਦਿੱਤੀ ਗਈ ਹੈ। ਹੁਣ ਸਿਰਫ਼ ਪੰਜਾਬ ਰੋਡਵੇਜ਼ ਅਤੇ ਵੋਲਵੋ ਬੱਸਾਂ ਚੰਡੀਗੜ੍ਹ-ਦਿੱਲੀ ਵਿੱਚ ਦਾਖ਼ਲ ਹੋ ਰਹੀਆਂ ਹਨ।

NO COMMENTS