*ਅਤਲਾ ਕਲਾਂ ਦੇ ਵਿਦਿਆਰਥੀਆਂ ਨੇ 2 ਰੋਜ਼ਾ ਵਿੱਦਿਅਕ ਟੂਰ ਲਗਾਇਆ*

0
18

ਜੋਗਾ, 12 ਦਸੰਬਰ (ਸਾਰਾ ਯਹਾਂ/ ਮੁੱਖ ਸੰਪਾਦਕ ) : ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਤਲਾ ਕਲਾਂ ਦੇ ਵਿਦਿਆਰਥੀਆਂ ਦਾ ਵਿੱਦਿਅਕ ਟੂਰ ਲਗਾਇਆ ਗਿਆ। ਡੀ.ਪੀ.ਈ. ਪਾਲਾ ਸਿੰਘ ਨੇ ਦੱਸਿਆ ਕਿ ਇਸ ਵਿੱਦਿਅਕ ਟੂਰ ਦੌਰਾਨ ਸਕੂਲ ਵਿਦਿਆਰਥੀਆਂ ਨੇ ਛੱਤਬੀੜ ਚਿੜੀਆਘਰ ਵਿਖੇ ਜਾ ਕੇ ਵੱਖ–ਵੱਖ ਪ੍ਰਜਾਤੀਆਂ ਦੇ ਪੰਛੀਆਂ ਤੇ ਜਾਨਵਰਾਂ ਦੀ ਜਾਣਕਾਰੀ ਹਾਸਲ ਕੀਤੀ। ਇਸ ਤੋਂ ਇਲਾਵਾ ਬਾਬਾ ਬੰਦਾ ਸਿੰਘ ਬਹਾਦਰ ਨਾਲ ਸਬੰਧਤ ਇਤਿਹਾਸਕ ਸਥਾਨ ਚੱਪੜਚਿੜੀ ਦਾ ਦੌਰਾ ਕਰਕੇ ਇਤਿਹਾਸਕ ਜਾਣਕਾਰੀ ਹਾਸਲ ਕੀਤੀ। ਵਿਦਿਆਰਥੀਆਂ ਨੇ ਸ੍ਰੀ ਆਨੰਦਪੁਰ ਸਾਹਿਬ ਵਿਖੇ ਵਿਰਾਸਤ –ਏ–ਖਾਲਸਾ ਦੇ ਦਰਸ਼ਨ ਕਰ ਕੇ ਸਿੱਖ ਇਤਿਹਾਸ ਸਬੰਧੀ ਜਾਣਕਾਰੀ ਹਾਸਲ ਕੀਤੀ। ਵਿਦਿਆਰਥੀਆਂ ਨੇ ਨੈਣਾ ਦੇਵੀ ਅਤੇ ਸ੍ਰੀ ਫਤਿਹਗੜ੍ਹ ਸਾਹਿਬ ਦੇ ਇਤਿ਼ਹਾਸਕ ਸਥਾਨਾਂ ਦੇ ਦਰਸ਼ਨ ਵੀ ਕੀਤੇ। ਸਕੂਲ ਮੁਖੀ ਦਰਸ਼ਨ ਕੁਮਾਰ ਜੋਗਾ ਨੇ ਕਿਹਾ ਕਿ ਇਸ ਤਰ੍ਹਾਂ ਦੇ ਵਿੱਦਿਅਕ ਟੂਰ ਵਿਦਿਆਰਥੀਆਂ ਦੀ ਜਾਣਕਾਰੀ ਵਿੱਚ ਵਾਧਾ ਕਰਨ ਲਈ ਬੜੇ ਸਹਾਈ ਸਿੱਧ ਹੁੰਦੇ ਹਨ। ਇਸ ਮੌਕੇ ਟੂਰ ਇੰਚਾਰਜ਼ ਜਤਿੰਦਰਪਾਲ ਜੋਤੀ ਤੇ ਹਰਬੰਸ ਸਿੰਘ, ਪਾਲਾ ਸਿੰਘ, ਹਰਦੀਪ ਸਿੰਘ, ਬਲਵੀਰ ਸਿੰਘ ਅਤੇ ਰਾਜੇਸ਼ ਕੁਮਾਰ ਵੀ ਵਿਦਿਆਰਥੀਆਂ ਨਾਲ ਮੌਜੂਦ ਸਨ।

LEAVE A REPLY

Please enter your comment!
Please enter your name here