ਚੰਡੀਗੜ, 22 ਅਕਤੂਬਰ (ਸਾਰਾ ਯਹਾ/ਬਿਓਰੋ ਰਿਪੋਰਟ)ਸਿੱਖਿਆ ਵਿੱਚ ਸੂਚਨਾ ਅਤੇ ਸੰਚਾਰ ਤਕਨੋਲੋਜੀ (ਆਈ.ਸੀ.ਟੀ.) ਦੀ ਵਰਤੋਂ ਸਬੰਧੀ ਅਧਿਆਪਕਾਂ ਨੂੰ ਰਾਸ਼ਟਰੀ ਅਵਾਰਡ ਦੇਣ ਲਈ ਅਰਜ਼ੀਆਂ ਪ੍ਰਾਪਤ ਕਰਨ ਆਖਰੀ ਤਰੀਕ 31 ਅਕਤੂਬਰ 2020 ਕਰ ਦਿੱਤੀ ਹੈ।ਇਸ ਦੀ ਜਾਣਕਾਰੀ ਦਿੰਦੇ ਹੋਏ ਅੱਜ ਏਥੇ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਪਹਿਲਾਂ ਅਰਜ਼ੀਆਂ ਪ੍ਰਾਪਤ ਕਰਨ ਦੀ ਆਖਰੀ ਤਰੀਕ 15 ਅਕਤੂਬਰ ਸੀ। ਇਹ ਵਾਧਾ ਇਸ ਕਰਕੇ ਕੀਤਾ ਗਿਆ ਹੈ ਤਾਂ ਜੋ ਅਰਜ਼ੀਆਂ ਦੇਣ ਤੋਂ ਖੁੰਝ ਚੁੱਕੇ ਅਧਿਆਪਕ ਵੀ ਇਸ ਅਵਾਰਡ ਲਈ ਅਪਲਾਈ ਕਰ ਸਕਣ। ਇਹ ਰਾਸ਼ਟਰੀ ਅਵਾਰਡ ਸਾਲ 2018 ਅਤੇ 2019 ਲਈ ਦਿੱਤੇ ਜਾਣੇ ਹਨ ਅਤੇ ਇਸ ਵਾਸਤੇ ਅਧਿਆਪਕ ਆਨ ਲਾਈਨ ਅਪਲਾਈ ਕਰ ਸਕਦੇ ਹਨ। ਬੁਲਾਰੇ ਅਨੁਸਾਰ ਸਕੂਲਾਂ ਵਿੱਚ ਸਿੱਖਿਆ ਵਾਸਤੇ ਆਈ.ਸੀ.ਟੀ. ਦੀ ਵਰਤੋਂ ਲਈ ਅਧਿਆਪਕਾਂ ਨੂੰ ਪ੍ਰੇਰਿਤ ਕਰਨ ਦੇ ਵਾਸਤੇ ਭਾਰਤ ਸਰਕਾਰ ਵੱਲੋਂ ਆਈ.ਸੀ.ਟੀ. ਸਕੂਲ ਸਕੀਮ ਹੇਠ ਇਹ ਅਵਾਰਡ ਦਿੱਤੇ ਜਾਂਦੇ ਹਨ।