*ਅਧਿਆਪਕਾਂ ਨੂੰ ਪਰਾਲੀ  ਸਾੜਨ ਖ਼ਿਲਾਫ਼ ਨੋਡਲ ਅਫ਼ਸਰ ਲਾਉਣ ਦੀ ਡੀ ਟੀ ਐੱਫ ਵੱਲੋਂ ਸਖ਼ਤ ਨਿਖੇਧੀ*

0
12

ਮਾਨਸਾ 05 ਨਵੰਬਰ (ਸਾਰਾ ਯਹਾਂ/ਮੁੱਖ ਸੰਪਾਦਕ) ਵਿਧਾਨ ਸਭਾ ਵਿੱਚ ਅਧਿਆਪਕਾਂ ਤੋਂ ਗੈਰ ਵਿੱਦਿਅਕ ਕੰਮ ਨਾ ਲੈਣ ਦੇ ਐਲਾਨ ਕਰਨ ਵਾਲੀ ਆਪ ਸਰਕਾਰ ਦੀ ਕਹਿਣੀ ਅਤੇ ਕਰਨੀ ਵਿੱਚ ਜ਼ਮੀਨ ਅਸਮਾਨ ਦਾ ਫਰਕ ਹੈ।ਸੂਬਾ ਪ੍ਰਧਾਨ ਦਿਗਵਿਜੇ ਪਾਲ ਸ਼ਰਮਾ ਅਤੇ ਸੂਬਾ ਜਨਰਲ ਸਕੱਤਰ ਬਲਬੀਰ ਲੌਂਗੋਵਾਲ ਦੀ ਅਗਵਾਈ ਵਿੱਚ ਡੀ ਟੀ ਐਫ਼ ਦੇ ਜਿਲ੍ਹਾ ਮਾਨਸਾ ਦੇ ਪ੍ਰਧਾਨ ਕਰਮਜੀਤ ਤਾਮਕੋਟ ਅਤੇ ਹਰਜਿੰਦਰ ਅਨੂਪਗੜ ਨੇ ਕਿਹਾ ਪੰਜਾਬ ਦੇ ਕੁਝ ਜ਼ਿਲਿਆਂ ਵਿੱਚ ਪ੍ਰਸ਼ਾਸਨ ਵੱਲੋਂ ਅਧਿਆਪਕਾਂ ਨੂੰ ਪਰਾਲੀ ਸਾੜਨ ਖ਼ਿਲਾਫ਼ ਨੋਡਲ ਅਫ਼ਸਰ ਲਾਏ ਜਾਣ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕਿਹਾ ਮਾਲ ਵਿਭਾਗ ਦੇ ਅਮਲੇ  ਦਾ ਕੰਮ ਜਬਰੀ ਅਧਿਆਪਕਾਂ ਸਿਰ  ਥੋਪਿਆ ਗਿਆ ਹੈ।ਜਥੇਬੰਦੀ ਦੇ ਆਗੂਆਂ ਨਿਧਾਨ ਸਿੰਘ, ਸ਼ਿੰਗਾਰਾ ਸਿੰਘ, ਤਰਸੇਮ ਬੋੜਾਵਾਲ, ਹਰਫੂਲ ਸਿੰਘ, ਰਾਜਿੰਦਰ ਸਿੰਘ ਨੇ ਦੱਸਿਆ ਕਿ ਇੱਕ ਪਾਸੇ ਸਤੰਬਰ ਪ੍ਰੀਖਿਆਵਾਂ ਦਾ ਅਮਲ ਹੁਣੇ ਪੂਰਾ ਕੀਤਾ ਗਿਆ ਹੈ ਵਿੱਦਿਅਕ ਸੈਸ਼ਨ ਦਾ ਪੀਕ ਸਮਾਂ ਚਲ ਰਿਹਾ ਹੈ ਦੂਜੇ ਪਾਸੇ ਅਧਿਆਪਕਾਂ ਨੂੰ ਪਰਾਲੀ ਸਾੜਨ ਖ਼ਿਲਾਫ਼ ਨੋਡਲ ਅਫ਼ਸਰ ਨਿਯੁਕਤ ਕਰਕੇ ਸਕੂਲਾਂ ਵਿੱਚੋਂ ਬਾਹਰ ਕੱਢ ਦਿੱਤਾ ਗਿਆ ਹੈ।ਡੀ ਟੀ ਐਫ਼ ਦੇ ਸੀਨੀਅਰ ਆਗੂਆਂ ਗੁਰਤੇਜ ਉਭਾ, ਰਾਜਵਿੰਦਰ ਸਿੰਘ ਬੈਹਣੀਵਾਲ, ਗੁਰਬਚਨ ਹੀਰੇਵਾਲਾ, ਗੁਰਪ੍ਰੀਤ ਭੀਖੀ ਨੇ ਕਿਹਾ ਕਿ ਸਿੱਖਿਆ ਕ੍ਰਾਂਤੀ ਦੇ ਕਾਗਜ਼ੀ ਦਾਅਵੇ ਕਰਨ ਵਾਲੀ ਆਪ ਸਰਕਾਰ ਵੱਲੋਂ ਚਾਰ ਵਿਧਾਨ ਸਭਾ ਹਲਕਿਆਂ ਦੀਆਂ ਜ਼ਿਮਨੀ ਚੋਣਾਂ ਵਿੱਚ ਵੱਖ ਵੱਖ ਟੀਮਾਂ ਵਿੱਚ ਵੱਡੇ ਪੱਧਰ ਤੇ ਅਧਿਆਪਕਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਕੁਝ ਜ਼ਿਲਿਆਂ ਵਿਚ ਪ੍ਰਸ਼ਾਸਨ ਵੱਲੋਂ ਅਧਿਆਪਕਾਂ ਦੀ ਉਕਤ ਮਾਮਲੇ ਵਿਚ ਕਾਰਗੁਜ਼ਾਰੀ  ਤੇ ਜੁਆਬ ਤਲਬੀ ਕਰਨ ਦੀਆਂ ਕਥਿਤ ਧਮਕੀਆਂ ਵੀ ਦਿੱਤੀਆਂ ਜਾ ਰਹੀਆਂ ਹਨ। ਆਗੂਆਂ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਕਿਸੇ ਜ਼ਿਲੇ ਵਿੱਚ ਇੱਕ ਵੀ ਅਧਿਆਪਕ ਦਾ ਕੋਈ ਨੁਕਸਾਨ ਹੋਇਆ ਤਾਂ ਸਿੱਧੀ ਜ਼ਿੰਮੇਵਾਰੀ ਉਥੋਂ ਦੇ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਵੇਗੀ। ਉਨ੍ਹਾਂ ਉਕਤ ਨਾਦਰਸ਼ਾਹੀ ਫੁਰਮਾਨ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ।ਇਸ ਮੌਕੇ ਨਵਜੋਸ਼ ਸਪੋਲੀਆ, ਗੁਰਦੀਪ ਬਰਨਾਲਾ , ਚਰਨਪਾਲ ਸਿੰਘ, ਜਸਵਿੰਦਰ ਹਾਕਮਵਾਲਾ,ਬਲਕਾਰ ਸਿੰਘ, ਗੁਰਦੀਪ ਝੰਡੂਕੇ, ਸੁਖਚੈਨ ਸੇਖੋਂ, ਜਗਦੇਵ ਸਿੰਘ, ਮੱਘਰ ਸਿੰਘ, ਜਗਪਾਲ ਸਿੰਘ, ਅਮ੍ਰਿਤਪਾਲ ਸਿੰਘ, ਕੁਲਵਿੰਦਰ ਜੋਗਾ, ਅਮਨਦੀਪ ਕੌਰ, ਬੇਅੰਤ ਕੌਰ, ਰੇਨੂੰ ਬਾਲਾ, ਅਮਰਪ੍ਰੀਤ ਕੌਰ, ਮਨਵੀਰ ਕੌਰ, ਗੁਰਜੀਤ ਮਾਨਸਾ, ਸੁਖਵਿੰਦਰ ਗਾਮੀਵਾਲਾ, ਜਸਵਿੰਦਰ ਕਾਮਰੇਡ, ਰੋਹਿਤ ਬੁਰਜ ਹਰੀ, ਹਰਵਿੰਦਰ ਸਮਾਓ, ਮਨਦੀਪ ਕੁਮਾਰ ਆਦਿ ਅਧਿਆਪਕ ਆਗੂ ਹਾਜ਼ਰ ਸਨ |

LEAVE A REPLY

Please enter your comment!
Please enter your name here