ਮਾਨਸਾ, 03 ਸਤੰਬਰ:- (ਸਾਰਾ ਯਹਾਂ/ਗੁਰਪ੍ਰੀਤ ਧਾਲੀਵਾਲ) ਪੰਜਾਬ ਦੇ ਸਿੱਖਿਆ ਵਿਭਾਗ ਤਹਿਤ ਸਰਕਾਰੀ ਸਕੂਲਾਂ ਵਿੱਚ ਪਿਛਲੇ ਕਈ ਸਾਲਾਂ ਤੋਂ ਆਪਣੀਆਂ ਸੇਵਾਵਾਂ ਨਿਭਾ ਚੁੱਕੇ ਈ ਜੀ ਐਸ/ਆਈ ਈ ਵੀ/ਏ ਆਈ ਈ/ਐਸ ਟੀ ਆਰ/ਸਿੱਖਿਆ ਪ੍ਰੋਵਾਇਡਰ ਮੁੜ ਬਹਾਲ ਕੱਚੇ ਅਧਿਆਪਕ ਯੂਨੀਅਨ ਦੇ ਜਿਲ੍ਹਾ ਆਗੂ ਮਨਿੰਦਰ ਮਾਨਸਾ ਨੇ ਕਿਹਾ ਕਿ ਸਾਡੀ ਜਥੇਵਦੀ ਵੱਲੋ ਕਾਫੀ ਲੰਬੇ ਸਮੇ ਤੋਂ ਸੰਘਰਸ਼ ਕਰਨ ਉਪਰੰਤ ਵੀ ਪੰਜਾਬ ਸਰਕਾਰ ਵੱਲੋ ਸਾਡੀ ਬਹਾਲੀ ਨੂੰ ਨੇਪਰੇ ਨਹੀਂ ਚਾੜਿਆ ਜਾ ਰਿਹਾ ਇਸੇ ਲੜੀ ਤਹਿਤ ਅੱਜ ਸੂਬੇ ਦੇ ਸਾਰੇ ਜਿਲਿਆ ਵਿੱਚ ਜਿਲ੍ਹਾ ਸਿੱਖਿਆ ਅਫਸਰ ਅਤੇ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਰਾਹੀਂ ਡੀ ਪੀ ਈ ਪ੍ਰਾਇਮਰੀ ਸਿੱਖਿਆ ਵਿਭਾਗ ਨੂੰ ਮੰਗ ਪੱਤਰ ਸੋਪੇ ਗਏ ਉਹਨਾਂ ਵਿਸ਼ਵਾਸ ਦਿਵਾਇਆ ਕਿ ਤੁਹਾਡੀ ਮੰਗ ਸਬੰਧੀ ਫਾਈਲ ਡਾਇਰੈਕਟਰ ਸਿੱਖਿਆ ਵਿਭਾਗ ਨੂੰ ਭੇਜ ਦਿੱਤੀ ਜਾਵੇਗੀ ਸਾਡੀ ਜਥੇਵਦੀ ਦੀ ਮੰਗ ਹੈ ਕਿ ਸਬ ਕਮੇਟੀ ਨਾਲ ਹੋਣ ਵਾਲੀ ਮੀਟਿੰਗ ਚ ਡੀ ਪੀ ਈ ਪ੍ਰਾਇਮਰੀ ਵੱਲੋ ਬਹਾਲੀ ਪ੍ਰਕਿਰਿਆ ਪੂਰੀ ਕਰਕੇ ਅੰਤਰਿਮ ਰਿਪੋਰਟ ਪੇਸ਼ ਕਰਕੇ ਸਾਡੀ ਬਹਾਲੀ ਨੂੰ ਅੰਤਿਮ ਰੂਪ ਦਿੱਤਾ ਜਾਵੇ ਤੇ ਜਲਦ ਹੀ ਸਕੂਲਾਂ ਚ ਜੋਇਨ ਕਰਵਾਇਆ ਜਾਵੇ ਇਸੇ ਰੋਸ ਵਜੋਂ ਜਥੇਵਦੀ ਵੱਲੋ ਭਾਰਤਰੀ ਜਥੇਵਦੀਆਂ ਦੇ ਸਹਿਯੋਗ ਨਾਲ 5 ਸਤੰਬਰ ਨੂੰ ਮੋਹਾਲੀ ਵਿਖ਼ੇ ਮਹਾਂ ਰੈਲੀ ਕੀਤੀ ਜਾਵੇਗੀ ਜਿਸ ਦੀ ਪੂਰੀ ਜੁਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ ਇਸ ਮੌਕੇ ਤੇ ਵਜ਼ੀਰ ਸਿੰਘ, ਜਰਨੈਲ ਸਿੰਘ, ਕਰਮਜੀਤ ਕੌਰ, ਬਲਵਿੰਦਰ ਕੌਰ, ਮਨਦੀਪ ਕੌਰ, ਮਨਧੀਰ ਕੌਰ, ਵੀਰਪਾਲ ਕੌਰ, ਕਾਂਤਾ ਰਾਣੀ, ਰਮਨਦੀਪ ਕੌਰ ਤੋ ਇਲਾਵਾ ਭਰਾਤਰੀ ਜਥੇਵੰਦੀਆਂ ਦੇ ਆਗੂ ਵੀ ਹਾਜ਼ਰ ਸਨ ।