
ਬੁਢਲਾਡਾ (ਸਾਰਾ ਯਹਾਂ/ ਮਹਿਤਾ) : ਨੇੜਲੇ ਪਿੰਡ ਗੁਰਨੇ ਕਲਾਂ ਦੇ ਅਧਿਆਪਕ ਸੰਦੀਪ ਕੁਮਾਰ ਜੋ ਕਿ ਸਰਕਾਰੀ ਪ੍ਰਾਇਮਰੀ ਸਕੂਲ ਦੋਦੜਾ ਵਿਖੇ ਮੁੱਖ ਅਧਿਆਪਕ ਵਜੋਂ ਸੇਵਾ ਨਿਭਾਅ ਰਹੇ ਹਨ, ਵੱਲੋਂ ਆਪਣੇ ਲਾਈਸੈਂਸੀ ਰਿਵਾਲਵਰ ਨਾਲ ਆਪਣੇ ਆਪ ਨੂੰ ਗੋਲੀ ਮਾਰੇ ਜਾਣ ਦੀ ਖਬਰ ਮਿਲੀ ਹੈ, ਜਿਸ ਦੀ ਹਾਲਤ ਗੰਭੀਰ ਦੱਸੀ ਜਾ ਰਹੀ।ਥਾਣਾ ਸਿਟੀ ਪੁਲਸ ਬੁਢਲਾਡਾ ਵੱਲੋਂ ਸਿਵਲ ਹਸਪਤਾਲ ਬੁਢਲਾਡਾ ਵਿਖੇ ਦਾਖਿਲ ਕਰਵਾਇਆ ਗਿਆ ਜਿਥੇ ਕਿ ਉਸ ਦੀ ਨਾਜ਼ੁਕ ਸਥਿਤੀ ਨੂੰ ਦੇਖਦਿਆਂ ਉਸ ਨੂੰ ਲੁਧਿਆਣਾ ਵਿਖੇ ਰੈਫਰ ਕਰ ਦਿੱਤਾ ਗਿਆ ਹੈ।
