*ਅਨਮੋਲ ਗਗਨ ਮਾਨ ਵੱਲੋਂ ਟਰੈਵਲ ਮਾਰਟ ਵਿੱਚ ਵੱਖ-ਵੱਖ ਸਟਾਲਾਂ ਦਾ ਦੌਰਾ*

0
92

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 12 ਸਤੰਬਰ: (ਸਾਰਾ ਯਹਾਂ/ਮੁੱਖ ਸੰਪਾਦਕ )

ਪੰਜਾਬ ਟੂਰਿਜ਼ਮ ਸਮਿਟ ਅਤੇ ਟਰੈਵਲ ਮਾਰਟ ਦੇ ਅੱਜ ਦੂਸਰੇ ਦਿਨ ਸੂਬੇ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਟਰੈਵਲ ਮਾਰਟ ਵਿੱਚ ਭਾਗ ਲੈ ਰਹੇ ਸਾਰੇ ਸਟਾਲਾਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਜਿੱਥੇ ਸੈਰ-ਸਪਾਟਾ ਵਿਭਾਗ ਵੱਲੋਂ ਪੰਜਾਬ ਰਾਜ ਦੇ ਵਿਰਾਸਤ ਨੂੰ ਪੇਸ਼ ਕਰਦੀਆਂ ਝਾਕੀਆਂ ਨੂੰ ਵੇਖਿਆ, ਉਥੇ ਨਾਲ ਹੀ ਪੰਜਾਬ ਦੇ ਲੋਕ ਰੰਗ ਪੇਸ਼ ਕਰਦੇ ਭੰਗੜਾ, ਗਿੱਧਾ, ਕਢਾਈ, ਨਾਲ ਬੁਣਨ ਅਤੇ ਰੂੰ ਕੱਤਣ ਵਾਲੀਆਂ ਬੀਬੀਆਂ ਨਾਲ ਵੀ ਮੁਲਾਕਾਤ ਕੀਤੀ ਗਈ। ਇਸ ਦੌਰਾਨ ਇਨ੍ਹਾਂ ਸਟਾਲਾਂ ਵਾਲਿਆਂ ਨਾਲ ਪੰਜਾਬ ਸਰਕਾਰ ਵੱਲੋਂ ਕਰਵਾਏ ਗਏ ਪੰਜਾਬ ਟੂਰਿਜ਼ਮ ਸਮਿਟ ਅਤੇ ਟਰੈਵਲ ਮਾਰਟ ਬਾਰੇ ਉਨ੍ਹਾਂ ਦੇ ਵਿਚਾਰ ਜਾਣੇ ਅਤੇ ਇਸ ਦਿਸ਼ਾ ਵਿੱਚ ਕੀਤੇ ਜਾਣ ਵਾਲੇ ਕੰਮਾਂ ਬਾਰੇ ਉਨ੍ਹਾਂ ਤੋਂ ਜਾਣਕਾਰੀ ਵੀ ਲਈ। ਸਟਾਲਾਂ ਵਾਲਿਆਂ ਨੇ ਜਿੱਥੇ ਸਰਕਾਰ ਦੇ ਇਸ ਉੱਦਮ ਦੀ ਸ਼ਲਾਘਾ ਕੀਤੀ, ਉਥੇ ਨਾਲ ਹੀ ਉਨ੍ਹਾਂ ਦੂਸਰੇ ਰਾਜਾਂ ਵਿੱਚ ਬ੍ਰਾਂਡ ਪੰਜਾਬ ਨੂੰ ਹੋਰ ਵਧੀਆ ਢੰਗ ਨਾਲ ਪੇਸ਼ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਜਿਵੇਂ ਇਸ ਸਮਾਗਮ ਵਿੱਚ ਪੰਜਾਬ ਦੇ ਲੋਕ ਰੰਗ, ਵਿਰਾਸਤ, ਖਾਣ-ਪੀਣ ਅਤੇ ਪੰਜਾਬ ਦੀਆਂ ਅਣਡਿੱਠੀਆਂ ਥਾਵਾਂ ਨੂੰ ਪੇਸ਼ ਕੀਤਾ ਗਿਆ ਹੈ, ਉਸੇ ਤਰ੍ਹਾਂ ਦੇਸ਼ ਦੇ ਵੱਖ-ਵੱਖ ਭਾਗਾਂ ਵਿੱਚ ਲੱਗਣ ਵਾਲੇ ਮੇਲਿਆਂ ਵਿੱਚ ਵੀ ਪੰਜਾਬ ਸਰਕਾਰ ਨੂੰ ਇਸ ਤਰ੍ਹਾਂ ਦੇ ਸਟਾਲ ਜ਼ਰੂਰ ਲਗਾਉਣੇ ਚਾਹੀਦੇ ਹਨ, ਜਿਸ ‘ਤੇ ਸੈਰ ਸਪਾਟਾ ਮੰਤਰੀ ਵੱਲੋਂ ਉਨ੍ਹਾਂ ਨੂੰ ਭਰੋਸਾ ਦਿੱਤਾ ਗਿਆ ਗਿਆ ਭਵਿੱਖ ਵਿੱਚ ਦੇਸ਼ ਦੇ ਕਿਸੇ ਵੀ ਕੋਨੇ ਵਿੱਚ ਲੱਗਣ ਵਾਲੇ ਇਸ ਤਰ੍ਹਾਂ ਦੇ ਮੇਲੇ ਵਿੱਚ ਬ੍ਰਾਂਡ ਪੰਜਾਬ ਨੂੰ ਹੋਰ ਬਿਹਤਰ ਢੰਗ ਨਾਲ ਪੇਸ਼ ਕੀਤਾ ਜਾਵੇਗਾ।

NO COMMENTS