*ਅਨਰਜਿਸਟਰਡ ਮੈਡੀਕਲ ਪ੍ਰੈਕਟੀਸ਼ਨਰ ਜਿਮਨੀ ਚੋਣਾਂ ਲੜ ਰਹੇ ਉਮੀਦਵਾਰਾਂ ਨੂੰ ਕਾਨੂੰਨੀ ਮਾਨਤਾ ਸਬੰਧੀ ਪੁੱਛਣਗੇ ਸਵਾਲ: ਸੂਬਾ ਪ੍ਰਧਾਨ ਧੰਨਾ ਮੱਲ ਗੋਇਲ*

0
64
ਮਾਨਸਾ 06 ਨਵੰਬਰ (ਸਾਰਾ ਯਹਾਂ/ਮੁੱਖ ਸੰਪਾਦਕ) ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ  ਪੰਜਾਬ ਰਜਿ 295 ਦੇ ਸੂਬਾ ਪ੍ਰਧਾਨ ਧੰਨਾ ਮੱਲ ਗੋਇਲ , ਸੂਬਾ ਜਨਰਲ ਸਕੱਤਰ ਗੁਰਮੇਲ ਸਿੰਘ ਮਾਛੀਕੇ , ਚੇਅਰਮੈਨ ਐਚ ਐਸ ਰਾਣੂ , ਸਰਪ੍ਰਸਤ ਸੁਰਜੀਤ ਸਿੰਘ ਲੁਧਿਆਣਾ  , ਕੈਸ਼ੀਅਰ ਰਾਕੇਸ਼ ਕੁਮਾਰ ਮਹਿਤਾ, ਲੀਗਲ ਅਡਵਾਈਜ਼ਰ ਡਾ. ਜਸਵਿੰਦਰ ਭੋਗਲ ਸੀਨੀਅਰ ਵਾਇਸ ਪ੍ਰਧਾਨ ਅਵਤਾਰ ਸਿੰਘ ਬਟਾਲਾ, ਸੀ ਆਰ ਸ਼ੰਕਰ ਅਤੇ ਦਿਲਦਾਰ ਸਿੰਘ ਚਾਹਲ ਨੇ ਪ੍ਰੈਸ ਨੂੰ ਬਿਆਨ ਜਾਰੀ ਕਰਦਿਆਂ ਕਿਹਾ ਕਿ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਵੱਖ ਵੱਖ ਹਲਕਿਆਂ ਵਿੱਚ ਜਿਮਨੀ ਚੋਣਾਂ ਦੌਰਾਨ ਪੰਜਾਬ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਦਾ ਵਿਰੋਧ  ਕਰਦੇ ਹੋਏ ਕੀਤੇ ਵਾਅਦੇ ਨਾ ਪੂਰੇ ਕਰਨ ਸਬੰਧੀ ਸਵਾਲ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦਾ ਕਿਸਾਨ ਹੋਵੇ ਜਾਂ ਮਜਦੂਰ, ਹਰ ਵਰਗ ਦੁੱਖੀ ਹੈ।ਦਿਨੋ ਦਿਨ ਵਧ ਰਹੀ ਮਹਿੰਗਾਈ , ਬੇਰੁਜ਼ਗਾਰੀ ਨੇ ਸਮੁੱਚੇ ਮਿਹਨਤਕਸ਼ ਲੋਕਾਂ ਦਾ ਕਚੂੰਮਰ ਕੱਢਿਆ ਪਿਆ ਹੈ। ਕਿਸਾਨ ਝੋਨੇ ਦੀ ਵਿੱਕਰੀ ਨੂੰ ਲੈ ਕੇ ਮੰਡੀਆਂ ਵਿੱਚ ਰੁਲ ਰਿਹਾ ਹੈ। ਸੂਬੇ ਅੰਦਰ ਸਿਹਤ ਸੇਵਾਵਾਂ ਦੀ ਬੇਹੱਦ ਕਮੀ ਹੈ। ਬਿਨਾਂ ਇਲਾਜ ਤੋਂ ਗਰੀਬ ਲੋਕ ਮਰਨ ਲਈ ਮਜ਼ਬੂਰ ਹਨ। ਪਿੰਡਾਂ ਅਤੇ ਸਹਿਰੀ ਗਰੀਬ ਬਸਤੀਆਂ ਵਿੱਚ ਪਿਛਲੇ ਲੰਮੇ ਸਮੇਂ ਤੋਂ ਮੁੱਢਲੀਆਂ ਸਿਹਤ ਸੇਵਾਵਾਂ ਦੇ ਰਹੇ ਅਣਰਜਿਟਰਡ ਮੈਡੀਕਲ ਪ੍ਰੈਕਟੀਸ਼ਨਰਾਂ ਨੂੰ ਕਾਨੂੰਨੀ ਮਾਨਤਾ ਦੀ ਮੰਗ ਨੂੰ  ਵੱਖ ਵੱਖ ਸਿਆਸੀ ਪਾਰਟੀਆਂ ਦੀਆਂ ਸਰਕਾਰਾਂ ਵੱਲੋਂ ਅੱਖੋਂ ਪਰੋਖੇ ਕੀਤਾ ਗਿਆ। ਆਪ ਦੇ ਵੱਖ ਵੱਖ ਹਲਕਾ ਵਿਧਾਇਕਾਂ ਵੱਲੋਂ ਅਣਰਜਿਟਰਡ ਮੈਡੀਕਲ ਪ੍ਰੈਕਟੀਸ਼ਨਰਾਂ ਨੂੰ ਕਾਨੂੰਨੀ ਮਾਨਤਾ ਦੇਣ ਸਬੰਧੀ ਮਾਮਲਾ ਵੱਖ ਵੱਖ ਸੈਸ਼ਨਾਂ ਦੌਰਾਨ ਪੰਜਾਬ ਸਰਕਾਰ ਦੇ ਧਿਆਨ ਵਿੱਚ ਲਿਆਂਦਾ ਗਿਆ। ਪਰ ਅਜੇ ਤੱਕ ਪੰਜਾਬ ਸਰਕਾਰ ਦੇ ਕੰਨਾਂ ਤੇ ਜੂੰ ਤੱਕ ਨਹੀਂ ਸਰਕੀ। ਸੋ ਇਸਦੇ ਬੋਲੇ਼ ਕੰਨਾਂ ਤੱਕ ਅਵਾਜ਼ ਪਹੁੰਚਾਉਣ ਲਈ ਲੋਕ ਕਚਿਹਰੀ ਵਿੱਚ ਚੋਣਾਂ ਲੜਨ ਵਾਲੇ ਵੱਖ ਵੱਖ ਰਾਜਨੀਤਿਕ ਪਾਰਟੀਆਂ ਦੇ ਉਮੀਦਵਾਰਾਂ ਨੂੰ  ਸਵਾਲ ਕੀਤੇ ਜਾਣਗੇ

NO COMMENTS