ਅਨਲੌਕ-3 ‘ਚ ਖੁੱਲ੍ਹਣਗੇ ਪੰਜਾਬ ਦੇ ਸਕੂਲ? ਸਿੱਖਿਆ ਮੰਤਰੀ ਨੇ ਕੀਤਾ ਸਪਸ਼ਟ

0
427

ਚੰਡੀਗੜ੍ਹ 27 ਜੁਲਾਈ (ਸਾਰਾ ਯਹਾ, ਬਲਜੀਤ ਸ਼ਰਮਾ) : ਦੇਸ਼ ਦੇ ਨਾਲ-ਨਾਲ ਸੂਬੇ ਚ ਵੀ ਕੋਰੋਨਾਵਾਇਰਸ ਦੇ ਮਾਮਲੇ ਲਗਾਤਾਰ ਵਧ ਰਹੇ ਹਨ। ਪੰਜਾਬ ਵਿੱਚ ਕੋਰੋਨਾ ਦੀ ਸਥਿਤੀ ਚਿੰਤਾਜਨਕ ਬਣੀ ਹੋਈ ਹੈ। ਅਜਿਹੇ ‘ਚ ਸੂਬਾ ਸਰਕਾਰ ਅਲਰਟ ਮੋਡ ‘ਤੇ ਹੈ। ਕੋਰੋਨਾ ਨੂੰ ਵੇਖਦਿਆਂ ਸੂਬੇ ਦੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਵੱਡਾ ਬਿਆਨ ਦਿੰਦਿਆਂ ਕਿਹਾ ਕਿ ਜਦੋਂ ਤੱਕ ਪੰਜਾਬ ਵਿੱਚ ਕੋਰੋਨਾਵਾਇਰਸ ਖ਼ਤਮ ਨਹੀਂ ਹੁੰਦਾ ਉਦੋਂ ਤੱਕ ਪੰਜਾਬ ਵਿੱਚ ਸਕੂਲ ਨਹੀਂ ਖੋਲ੍ਹੇ ਜਾਣਗੇ। ਉਨ੍ਹਾਂ ਕਿਹਾ ਕਿ ਅਸੀਂ ਇਸ ਸਮੇਂ ਸਕੂਲ ਨਹੀਂ ਖੋਲ੍ਹ ਸਕਦੇ ਕਿਉਂਕਿ ਅਸੀਂ ਕਿਸੇ ਕਿਸਮ ਦਾ ਜੋਖਮ ਨਹੀਂ ਲੈ ਸਕਦੇ।

ਸਿੱਖਿਆ ਮੰਤਰੀ ਨੇ ਕਿਹਾ ਕਿ ਬੱਚੇ ਸਾਡੇ ਦੇਸ਼ ਦਾ ਭਵਿੱਖ ਹਨ। ਅਸੀਂ ਇਸ ਕਾਰਨ ਕਰਕੇ ਉਸ ਦੀ ਜ਼ਿੰਦਗੀ ਨੂੰ ਖਤਰੇ ਵਿੱਚ ਨਹੀਂ ਪਾ ਸਕਦੇ। ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਸੁਰੱਖਿਅਤ ਰੱਖਣਾ ਸਾਡੀ ਜ਼ਿੰਮੇਵਾਰੀ ਬਣਦੀ ਹੈ। ਇਸ ਲਈ ਕੋਰੋਨਾ ਖ਼ਤਮ ਹੋਣ ਤੱਕ ਸਕੂਲ ਨਹੀਂ ਖੋਲ੍ਹੇ ਜਾਣਗੇ।

ਸਿੱਖਿਆ ਮੰਤਰੀ ਸਿੰਗਲਾ ਨੇ ਕਿਹਾ ਕਿ ਅਸੀਂ ਬੱਚਿਆਂ ਦੀ ਸਿਹਤ ਦੇ ਨਾਲ-ਨਾਲ ਉਨ੍ਹਾਂ ਦੀ ਸਿਹਤ ਬਾਰੇ ਵੀ ਚਿੰਤਤ ਹਾਂ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੂੰ ਲਾਜ਼ਮੀ ਤੌਰ ‘ਤੇ ਜਿੱਤ ਪ੍ਰਾਪਤ ਕਰਨੀ ਚਾਹੀਦੀ ਹੈ ਤੇ ਜੇ ਸਥਿਤੀ ਆਮ ਬਣ ਜਾਂਦੀ ਹੈ ਤਾਂ ਅਸੀਂ ਖੁਦ ਬੱਚਿਆਂ ਲਈ ਸਕੂਲ ਖੋਲ੍ਹਾਂਗੇ।

ਇਸ ਦੇ ਨਾਲ ਹੀ ਦੱਸ ਦਈਏ ਕਿ ਕੇਂਦਰ ਸਰਕਾਰ ਵੀ ਅਨਲੌਕ-3 ਬਾਰੇ ਨਿਯਮਾਂ ‘ਤੇ ਵਿਚਾਰ ਕਰ ਰਹੀ ਹੈ। ਸੂਤਰਾਂ ਮੁਤਾਬਕ ਕੇਂਦਰ ਸਰਕਾਰ ਵੀ ਅਜੇ ਸਕੂਲ ਖੋਲ੍ਹਣ ਨੂੰ ਤਿਆਰ ਨਹੀਂ ਹੈ। ਇਸ ਦੇ ਨਾਲ ਹੀ ਕੇਂਦਰ ਸਰਕਾਰ ਵੱਲੋਂ ਅਜੇ ਸਿਨੇਮਾਘਰਾਂ ਤੇ ਮੈਟਰੋ ‘ਤੇ ਵੀ ਪਾਬੰਦੀ ਕਾਇਮ ਰਹੇਗੀ।

NO COMMENTS