*ਅਨਾਜ ਮੰਡੀ ਚ ਕਈ ਦੁਕਾਨਾਂ ਦੇ ਚੋਰਾਂ ਨੇ ਤੋੜੇ ਤਾਲੇ*

0
158

ਬੁਢਲਾਡਾ 18 ਜਨਵਰੀ (ਸਾਰਾ ਯਹਾਂ/ਮਹਿਤਾ ਅਮਨ) ਸਥਾਨਕ ਸ਼ਹਿਰ ਅੰਦਰ ਬੀਤੀ ਰਾਤ ਅਣਪਛਾਤੇ ਵਿਅਕਤੀਆਂ ਵੱਲੋਂ ਸ਼ਹਿਰ ਦੀ ਅਨਾਜ ਮੰਡੀ ਸਮੇਤ ਕਈ ਦੁਕਾਨਾਂ ਦੇ ਤਾਲੇ ਤੋੜ ਕੇ ਚੋਰੀ ਕਰਨ ਦਾ ਸਮਾਚਾਰ ਮਿਲਿਆ ਹੈ। ਇਕੱਤਰ ਕੀਤੀ ਜਾਣਕਾਰੀ ਅਨੁਸਾਰ ਪਬਲਿਕ ਮੈਡੀਕਲ ਹਾਲ ਨੰਬਰ 159 ਅਤੇ ਉਸਦੇ ਗੁਆਂਢੀ ਨੰ. 157 ਅਤੇ ਨੰ. 63 ਦੇ ਤਾਲੇ ਤੋੜੇ ਗਏ। ਸੀ.ਸੀ.ਟੀ.ਵੀ. ਕੈਮਰੇ ਚ ਕੈਦ ਵਿਅਕਤੀ ਇੱਕ ਕਾਰ ਵਿੱਚ ਸਵਾਰ ਹੋ ਕੇ ਆਏ ਸਨ। ਪੁਲਿਸ ਵੱਲੋਂ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਐਸ.ਐਚ.ਓ. ਸਿਟੀ ਭੁਪਿੰਦਰਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਗਸ਼ਤ ਲਗਾਤਾਰ ਜਾਰੀ ਹੈ ਘਟਨਾ ਨੂੰ ਅੰਜਾਮ ਦੇਣ ਵਾਲੇ ਵਿਅਕਤੀਆਂ ਨੂੰ ਜਲਦ ਹੀ ਕਾਬੂ ਕਰ ਲਿਆ ਜਾਵੇਗਾ। ਉਨ੍ਹਾਂ ਸ਼ਹਿਰ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਵਪਾਰਕ ਅਦਾਰੇ ਅਤੇ ਗਲੀ ਮੁਹੱਲਿਆਂ ਵਿੱਚ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਨੂੰ ਚਾਲੂ ਹਾਲਤ ਵਿੱਚ ਰੱਖਣ। 

NO COMMENTS