*ਅਪੈਕਸ ਕਲੱਬ ਮਾਨਸਾ ਦੀ “ਰੁੱਖ ਲਗਾਓ ਵਾਤਾਵਰਣ ਬਚਾਓ” ਮੁਹਿੰਮ ਜਾਰੀ*

0
51

ਮਾਨਸਾ, 10 ਅਗਸਤ:- (ਸਾਰਾ ਯਹਾਂ/ਗੁਰਪ੍ਰੀਤ ਧਾਲੀਵਾਲ) ਅਪੈਕਸ ਕਲੱਬ ਮਾਨਸਾ ਵਲੋਂ ਸ਼ੁਰੂ ਕੀਤੀ ਰੁੱਖ ਲਗਾਓ ਵਾਤਾਵਰਣ ਬਚਾਓ ਮੁਹਿੰਮ ਤਹਿਤ ਅੱਜ ਸ਼ਹਿਰ ਦੇ ਚਕੇਰੀਆਂ ਰੋਡ ਤੇ ਬਣੇ ਰੇਲਵੇ ਫਾਟਕ ਦੇ ਦੋਨਾਂ ਪਾਸੇ ਰੁੱਖ ਲਗਾਏ ਗਏ।ਇਹ ਜਾਣਕਾਰੀ ਦਿੰਦਿਆਂ ਕਲੱਬ ਦੇ ਪ੍ਰਧਾਨ ਸੰਜੀਵ ਪਿੰਕਾ ਨੇ ਦੱਸਿਆ ਕਿ ਉਹਨਾਂ ਸ਼ਹਿਰ ਵਿੱਚ ਸਾਂਝੀਆਂ ਥਾਵਾਂ ਤੇ ਰੁੱਖ ਲਗਾਉਣ ਦੀ ਮੁਹਿੰਮ ਸਾਵਣ ਮਹੀਨੇ ਵਿੱਚ ਸ਼ੁਰੂ ਕੀਤੀ ਹੈ ਤਾਂ ਕਿ ਵੱਧ ਤੋਂ ਵੱਧ ਰੁੱਖ ਲਗਾਕੇ ਉਨ੍ਹਾਂ ਦੀ ਸੰਭਾਲ ਕਰਦਿਆਂ ਵਾਤਾਵਰਣ ਨੂੰ ਬਚਾਇਆ ਜਾ ਸਕੇ ਇਸ ਮੁਹਿੰਮ ਨੂੰ ਸਫਲਤਾ ਪੂਰਵਕ ਚਲਾਉਣ ਲਈ ਜਨੱਤ ਏਨਕਲੇਵ ਦੇ ਐਮ.ਡੀ.ਸੰਦੀਪ ਬਾਟਲਾ ਜੀ ਦਾ ਵੱਡਾ ਸਹਿਯੋਗ ਮਿਲ ਰਿਹਾ ਹੈ ਰੁੱਖਾਂ ਨੂੰ ਅਵਾਰਾ ਪਸ਼ੂਆਂ ਤੋਂ ਬਚਾਉਣ ਲਈ ਟ੍ਰੀ ਗਾਰਡ ਉਨ੍ਹਾਂ ਵੱਲੋਂ ਦਿੱਤੇ ਜਾਂਦੇ ਹਨ ਉਨ੍ਹਾਂ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਵੀ ਲਗਾਤਾਰ ਇਹ ਮੁਹਿੰਮ ਗਰੀਨ ਸੁਸਾਇਟੀ ਮਾਨਸਾ ਦੇ ਸਹਿਯੋਗ ਨਾਲ ਜਾਰੀ ਰੱਖੀ ਜਾਵੇਗੀ।ਇਸ ਮੌਕੇ ਵਿਸ਼ੇਸ਼ ਤੌਰ ਤੇ ਪਹੁੰਚੇ ਹਲਕਾ ਵਿਧਾਇਕ ਡਾਕਟਰ ਵਿਜੇ ਸਿੰਗਲਾ ਨੇ ਕਿਹਾ ਕਿ ਅਪੈਕਸ ਕਲੱਬ ਮਾਨਸਾ ਵਲੋਂ ਵਾਤਾਵਰਣ ਨੂੰ ਬਚਾਉਣ ਲਈ ਵਧੀਆ ਉਪਰਾਲਾ ਕੀਤਾ ਜਾ ਰਿਹਾ ਹੈ ਉਨ੍ਹਾਂ ਦੱਸਿਆ ਕਿ ਇਸ ਸੰਸਥਾ ਵੱਲੋਂ ਜਿੱਥੇ ਵੀ ਪੌਦੇ ਲਗਾਏ ਜਾਂਦੇ ਹਨ ਉਨ੍ਹਾਂ ਨੂੰ ਅਵਾਰਾ ਪਸ਼ੂਆਂ ਤੋਂ ਬਚਾਉਣ ਲਈ ਟ੍ਰੀ ਗਾਰਡ ਵੀ ਲਗਾਏ ਜਾਂਦੇ ਹਨ ਅਤੇ ਇਹਨਾਂ ਪੌਦਿਆਂ ਨੂੰ ਪਾਣੀ ਆਦਿ ਦੇਣ ਦਾ ਵੀ ਪ੍ਰਬੰਧ ਕੀਤਾ ਜਾਂਦਾ ਹੈ ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਵੀ ਵੱਡੀ ਗਿਣਤੀ ਵਿੱਚ ਪਿੰਡਾਂ ਦੀਆਂ ਸਾਂਝੀਆਂ ਥਾਵਾਂ ਤੇ ਰੁੱਖ ਲਗਾਉਣ ਦੀ ਮੁਹਿੰਮ ਸ਼ੁਰੂ ਕੀਤੀ ਹੋਈ ਹੈ। ਅਸ਼ਵਨੀ ਜਿੰਦਲ ਅਤੇ ਧਰਮਪਾਲ ਸਿੰਗਲਾ ਨੇ ਕਿਹਾ ਕਿ ਦਿਨੋਂ ਦਿਨ ਵਧ ਰਹੇ ਪ੍ਰਦੂਸ਼ਣ ਕਾਰਨ ਇਸ ਵਾਰ ਗਰਮੀਆਂ ਦੇ ਮੌਸਮ ਵਿੱਚ ਤਾਪਮਾਨ ਦਾ ਪੰਜਾਹ ਡਿਗਰੀ ਤੱਕ ਚਲੇ ਜਾਣਾ ਚਿੰਤਾ ਦਾ ਵਿਸ਼ਾ ਹੈ ਅਤੇ ਇਸ ਦਾ ਵੱਡਾ ਕਾਰਨ ਵਾਤਾਵਰਨ ਨਾਲ ਹੋ ਰਹੀ ਛੇੜਛਾੜ ਹੈ ਇਸ ਲਈ ਵਾਤਾਵਰਣ ਨੂੰ ਬਚਾਉਣ ਲਈ ਰੁੱਖਾਂ ਨੂੰ ਲਗਾਉਣ ਅਤੇ ਉਨ੍ਹਾਂ ਦੀ ਸੰਭਾਲ ਲਈ ਜਾਗਰੂਕ ਹੋਣ ਦੀ ਲੋੜ ਹੈ ਅਪੈਕਸ ਕਲੱਬ ਮਾਨਸਾ ਵਲੋਂ ਲਗਾਤਾਰ ਜਿੱਥੇ ਰੁੱਖ ਲਗਾਏ ਜਾ ਰਹੇ ਹਨ ਉੱਥੇ ਆਮ ਲੋਕਾਂ ਨੂੰ ਵੀ ਰੁੱਖ ਲਗਾਉਣ ਅਤੇ ਉਨ੍ਹਾਂ ਦੀ ਸੰਭਾਲ ਲਈ ਪ੍ਰੇਰਿਤ ਕੀਤਾ ਜਾਂਦਾ ਹੈ।ਇਸ ਮੌਕੇ ਕਮਲ ਗਰਗ,ਸਮਾਜਸੇਵੀ ਬਲਜੀਤ ਸ਼ਰਮਾਂ, ਮਾਸਟਰ ਸਤੀਸ਼ ਗਰਗ,ਬਲਵੀਰ ਅਗਰੋਈਆ, ਸੰਦੀਪ ਕੁਮਾਰ, ਵਿਜੇ ਕੁਮਾਰ, ਸ਼ਿਵਜੀ ਰਾਮ, ਧਰਮਪਾਲ ਸਿੰਗਲਾ, ਮੈਡਮ ਹੇਮਾ ਗੁਪਤਾ, ਸੁਨੀਲ ਗੋਇਲ ਹਾਜ਼ਰ ਸਨ।


NO COMMENTS