*ਅਪੈਕਸ ਕਲੱਬ ਦੇ ਪ੍ਰਧਾਨ ਸੰਜੀਵ ਪਿੰਕਾ ਨੂੰ ਕੀਤਾ ਜਾਵੇਗਾ ਰਾਜ ਪੱਧਰ ਤੇ ਸਨਮਾਨਿਤ*

0
69

ਮਾਨਸਾ 07 ਅਕਤੂਬਰ (ਸਾਰਾ ਯਹਾਂ/ਮੁੱਖ ਸੰਪਾਦਕ) ਜ਼ਿਲ੍ਹੇ ਦੇ ਖੂਨਦਾਨ ਖੇਤਰ ਵਿੱਚ ਅਹਿਮ ਯੋਗਦਾਨ ਦੇਣ ਵਾਲੇ ਅਪੈਕਸ ਕਲੱਬ ਮਾਨਸਾ ਦੇ ਪ੍ਰਧਾਨ ਅਤੇ ਅਗਰਵਾਲ ਸਭਾ ਮਾਨਸਾ ਦੇ ਸੀਨੀਅਰ ਮੀਤ ਪ੍ਰਧਾਨ ਸੰਜੀਵ ਪਿੰਕਾ ਨੂੰ ਰਾਸ਼ਟਰੀ ਸਵੈਇੱਛਕ ਖੂਨਦਾਨ ਦਿਵਸ ਦੇ ਰਾਜ ਪੱਧਰੀ ਸਮਾਗਮ ਮੌਕੇ ਸਨਮਾਨਿਤ ਕੀਤਾ ਜਾਵੇਗਾ।ਇਹ ਜਾਣਕਾਰੀ ਦਿੰਦਿਆਂ ਕਲੱਬ ਦੇ ਸਕੱਤਰ ਕਮਲ ਗਰਗ ਨੇ ਦੱਸਿਆ ਕਿ ਸੰਜੀਵ ਪਿੰਕਾ ਨੇ ਹੁਣ ਤੱਕ 137 ਵਾਰ ਖ਼ੂਨਦਾਨ ਕੀਤਾ ਹੈ ਅਤੇ ਪਰਿਵਾਰਕ ਮੈਂਬਰਾਂ ਸਮੇਤ ਵੱਡੀ ਗਿਣਤੀ ਵਿੱਚ ਲੋਕਾਂ ਨੂੰ ਖੂਨਦਾਨ ਕਰਨ ਲਈ ਪ੍ਰੇਰਿਤ ਕਰਦਿਆਂ ਖੂਨਦਾਨ ਕਰਵਾ ਕੇ ਲੋੜਵੰਦ ਮਰੀਜ਼ਾਂ ਲਈ ਖੂਨ ਮੁਹਈਆ ਕਰਵਾਇਆਂ ਹੈ ਉਨ੍ਹਾਂ ਦੱਸਿਆ ਕਿ ਅਪੈਕਸ ਕਲੱਬ ਮਾਨਸਾ, ਮਾਨਸਾ ਸਾਇਕਲ ਗਰੁੱਪ ਆਦਿ ਸੰਸਥਾਵਾਂ ਦੀ ਨੁਮਾਇੰਦਗੀ ਕਰਦਿਆਂ ਇਹਨਾਂ ਸੰਸਥਾਵਾਂ ਦੇ ਬੈਨਰ ਹੇਠ ਪਿਛਲੇ ਕਈ ਸਾਲਾਂ ਤੋਂ ਖੂਨਦਾਨ ਕੈਂਪ ਆਯੋਜਿਤ ਕਰ ਰਹੇ ਹਨ ਅਤੇ ਸਕੂਲਾਂ, ਕਾਲਜਾਂ ਸਮੇਤ ਸਾਂਝੀਆਂ ਥਾਵਾਂ ਤੇ ਲੋਕਾਂ ਨੂੰ ਖੂਨਦਾਨ ਲਈ ਜਾਗਰੂਕ ਕਰਨ ਦੇ ਮਕਸਦ ਨਾਲ ਜਾਗਰੂਕਤਾ ਲੈਕਚਰ ਦੇ ਰਹੇ ਹਨ ਜਿਸਦੇ ਨਤੀਜੇ ਵਜੋਂ ਸਕੂਲਾਂ ਕਾਲਜਾਂ ਦੇ ਵਿਦਿਆਰਥੀਆਂ ਸਮੇਤ ਲੋਕ ਬਿਨਾਂ ਕਿਸੇ ਡਰ ਭੈ ਤੋਂ ਖੂਨਦਾਨ ਕਰਦਿਆਂ ਖੂਨਦਾਨ ਲਹਿਰ ਦਾ ਹਿੱਸਾ ਬਣੇ ਹਨ। ਇਹਨਾਂ ਨੂੰ ਕਈ ਵਾਰ ਜ਼ਿਲ੍ਹਾ ਪੱਧਰੀ ਸਮਾਗਮਾਂ ਅਤੇ ਸਾਲ 2000 ਤੋਂ ਲਗਾਤਾਰ ਖੂਨਦਾਨ ਖੇਤਰ ਵਿੱਚ ਅਹਿਮ ਯੋਗਦਾਨ ਬਦਲੇ ਰਾਜ ਪੱਧਰੀ ਸਮਾਗਮਾਂ ਤੇ ਸਨਮਾਨਿਤ ਕੀਤਾ ਜਾ ਰਿਹਾ ਹੈ ਇਸ ਸਾਲ ਪੰਜਾਬ ਏਡਜ਼ ਕੰਟਰੋਲ ਸੁਸਾਇਟੀ ਅਤੇ ਪੰਜਾਬ ਸਰਕਾਰ ਦੇ ਸਿਹਤ ਵਿਭਾਗ ਵੱਲੋਂ ਰਾਸ਼ਟਰੀ ਸਵੈਇੱਛਕ ਖੂਨਦਾਨ ਦਿਵਸ ਦਾ ਸਲਾਨਾ ਸਮਾਗਮ ਪਾਮ ਕੋਟਸ ਪਟਿਆਲਾ ਵਿਖੇ ਅਕਤੂਬਰ 10 ਨੂੰ ਕੀਤਾ ਜਾਵੇਗਾ ਜਿਸ ਵਿੱਚ ਪੰਜਾਬ ਸਰਕਾਰ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਡਾਕਟਰ ਬਲਵੀਰ ਸਿੰਘ ਸੰਜੀਵ ਪਿੰਕਾ ਨੂੰ ਯਾਦਗਾਰੀ ਚਿੰਨ੍ਹ ਅਤੇ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕਰਨਗੇ। ਅਪੈਕਸ ਕਲੱਬ ਮਾਨਸਾ,ਅਗਰਵਾਲ ਸਭਾ ਮਾਨਸਾ ਅਤੇ ਮਾਨਸਾ ਸਾਇਕਲ ਗਰੁੱਪ ਦੇ ਮੈਂਬਰਾਂ ਨੇ ਉਨ੍ਹਾਂ ਦੀ ਇਸ ਪ੍ਰਾਪਤੀ ਲਈ ਵਧਾਈ ਦਿੱਤੀ

NO COMMENTS