ਮਾਨਸਾ 12 ਜਨਵਰੀ (ਸਾਰਾ ਯਹਾਂ/ਮੁੱਖ ਸੰਪਾਦਕ)ਅਪੈਕਸ ਕਲੱਬ ਮਾਨਸਾ ਸਿਟੀ ਵਲੋਂ ਅੱਜ ਲੋਹੜੀ ਮੌਕੇ ਸਰਕਾਰੀ ਸਕੈਡੰਰੀ ਸਕੂਲ ਲੜਕੀਆਂ ਦੀਆਂ ਵਿਦਿਆ ਦੇ ਖੇਤਰ ਵਿੱਚ ਮੱਲਾਂ ਮਾਰਨ ਵਾਲੀਆਂ ਅੱਠ ਵਿਦਿਆਰਥਣਾਂ ਦਾ ਸਨਮਾਨ ਕੀਤਾ ਗਿਆ।
ਇਹ ਜਾਣਕਾਰੀ ਦਿੰਦਿਆਂ ਕਲੱਬ ਦੇ ਵਾਈਸ ਪ੍ਰਧਾਨ ਅਸ਼ਵਨੀ ਜਿੰਦਲ ਨੇ ਦੱਸਿਆ ਕਿ ਅਪੈਕਸ ਕਲੱਬ ਮਾਨਸਾ ਸਿਟੀ ਵਲੋਂ ਸਮੇਂ ਸਮੇਂ ਤੇ ਲੋੜਵੰਦ ਵਿਦਿਆਰਥੀਆਂ ਦੀ ਹਰ ਸੰਭਵ ਸਹਾਇਤਾ ਕਰਨ ਦਾ ਯਤਨ ਕੀਤਾ ਜਾਂਦਾ ਹੈ ਅਤੇ ਵਿਦਿਆ ਦੇ ਖੇਤਰ ਵਿੱਚ ਮਾਨਸਾ ਦਾ ਨਾਮ ਰੌਸ਼ਨ ਕਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ ਕੀਤਾ ਜਾਂਦਾ ਹੈ ਇਸੇ ਲੜੀ ਤਹਿਤ ਅੱਜ ਸਰਕਾਰੀ ਸਕੈਡੰਰੀ ਸਕੂਲ ਲੜਕੀਆਂ ਮਾਨਸਾ ਦੀਆਂ ਜਮਾਤ ਬਾਰਵੀਂ ਦੀਆਂ ਹਿਮਾਂਸ਼ੀ ਰਾਣੀ,ਸੁਭਨੀਕ ਕੌਰ, ਸੁਖਦੀਪ ਕੌਰ, ਵੀਰਪਾਲ ਕੌਰ, ਨਾਜ਼ੀਆ ਅਤੇ ਦਸਵੀਂ ਜਮਾਤ ਦੀ ਦੀਪਾਂਸ਼ਈ ਅਤੇ ਅੱਠਵੀਂ ਜਮਾਤ ਦੀ ਦੀਪਿਕਾ ਸਮੇਤ ਗਿਆਰਵੀਂ ਜਮਾਤ ਦੀ ਹਰਮਨਦੀਪ ਕੌਰ ਜਿਸਨੇ ਦੱਸਵੀਂ ਜਮਾਤ ਚੋਂ ਪੰਜਾਬ ਭਰ ਚੋਂ ਤੀਸਰਾ ਸਥਾਨ ਹਾਸਲ ਕੀਤਾ ਅਤੇ ਇਸਦੀ ਚੌਣ ਜਾਪਾਨ ਜਾਣ ਵਾਲੇ ਵਿਦਿਆਰਥੀਆਂ ਵਿੱਚ ਹੋਈ ਸੀ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ ਹੈ। ਇਸ ਮੌਕੇ ਬੋਲਦਿਆਂ ਕਲੱਬ ਦੇ ਪ੍ਰਧਾਨ ਸੰਜੀਵ ਪਿੰਕਾ ਨੇ ਕਿਹਾ ਕਿ ਕਿਸੇ ਲੋੜਵੰਦ ਵਿਦਿਆਰਥੀ ਦੀ ਹਰ ਸੰਭਵ ਸਹਾਇਤਾ ਕਰਨ ਲਈ ਅਪੈਕਸ ਕਲੱਬ ਮਾਨਸਾ ਬਚਨਬੱਧ ਹੈ ਉਹਨਾਂ ਅਪੀਲ ਕੀਤੀ ਕਿ ਕਿਸੇ ਦੀ ਨਿਗਾਹ ਵਿੱਚ ਕੋਈ ਵੀ ਵਿਦਿਆਰਥੀ ਹੋਵੇ ਜੋ ਸਾਧਨਾਂ ਦੀ ਘਾਟ ਕਾਰਨ ਪੜ੍ਹਾਈ ਜਾਰੀ ਰੱਖਣ ਤੋਂ ਅਸਮਰਥ ਹੋਵੇ ਤਾਂ ਉਸਦਾ ਸੰਪਰਕ ਕਲੱਬ ਦੇ ਕਿਸੇ ਵੀ ਮੈਂਬਰ ਨਾਲ ਕਰਵਾਇਆ ਜਾਵੇ ਤਾਂ ਕਿ ਉਸ ਦੀ ਪੜ੍ਹਾਈ ਜਾਰੀ ਰੱਖਣ ਲਈ ਕਲੱਬ ਵੱਲੋਂ ਸਹਿਯੋਗ ਕੀਤਾ ਜਾ ਸਕੇ। ਵਿਦਿਆਰਥੀਆਂ ਵਲੋਂ ਲੋਹੜੀ ਦੇ ਮੌਕੇ ਵੱਖ ਵੱਖ ਤਰ੍ਹਾਂ ਦੀਆਂ ਪੇਸ਼ਕਾਰੀਆਂ ਕੀਤੀਆਂ ਗਈਆਂ ਜਿਸ ਤੋਂ ਪ੍ਰਭਾਵਿਤ ਹੁੰਦਿਆਂ ਸਰਪ੍ਰਸਤ ਸੁਰੇਸ਼ ਜਿੰਦਲ ਨੇ ਵਿਦਿਆਰਥਣ ਨੂੰ ਨਕਦ ਇਨਾਮ ਦੇ ਕੇ ਸਨਮਾਨਿਤ ਕੀਤਾ।
ਪਿ੍ੰਸਿਪਲ ਮੈਡਮ ਪਦਮਿਨੀ ਸਿੰਗਲਾ ਦੀ ਅਗਵਾਈ ਹੇਠ ਕੀਤੇ ਇਸ ਸਮਾਗਮ ਮੌਕੇ ਮੰਚ ਸੰਚਾਲਨ ਕਰਦਿਆਂ ਲੈਕਚਰਾਰ ਵਿਨੋਦ ਮਿੱਤਲ ਨੇ ਕਲੱਬ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਧੰਨਵਾਦ ਕੀਤਾ।
ਇਸ ਮੌਕੇ ਸਰਪ੍ਰਸਤ ਸੁਰੇਸ਼ ਜਿੰਦਲ, ਕੈਸ਼ੀਅਰ ਧੀਰਜ ਬਾਂਸਲ, ਨਰਿੰਦਰ ਜੋਗਾ, ਮਾਸਟਰ ਸਤੀਸ਼ ਗਰਗ,ਨਵੀਨ ਜਿੰਦਲ, ਵਨੀਤ ਗੋਇਲ, ਰਾਧੇ ਸ਼ਿਆਮ, ਡਾਕਟਰ ਸੁਸ਼ੀਲ ਕੁਮਾਰ, ਮੈਡਮ ਨਿਸ਼ੀ, ਮੈਡਮ ਪ੍ਰਵੀਨ, ਮੈਡਮ ਸੁਮਨਪ੍ਰੀਤ, ਡਾਕਟਰ ਗੁਰਪ੍ਰੀਤ ਕੌਰ ਹਾਜ਼ਰ ਸਨ