*ਅਪੈਕਸ ਕਲੱਬ ਵੱਲੋਂ ਵੱਡੀ ਸਬਜ਼ੀ ਮੰਡੀ ਵਿਖੇ ਛਾਂਦਾਰ ਰੁੱਖ ਲਗਾਏ ਗਏ*

0
92

27 ਅਗਸਤ (ਸਾਰਾ ਯਹਾਂ/ਮੁੱਖ ਸੰਪਾਦਕ)ਅਪੈਕਸ ਕਲੱਬ ਮਾਨਸਾ ਵਲੋਂ ਸਮਾਰਟ ਮੂਵ ਗਰੁੱਪ ਦੇ ਸਹਿਯੋਗ ਨਾਲ ਵਾਤਾਵਰਣ ਨੂੰ ਬਚਾਉਣ ਲਈ “ਰੁੱਖ ਲਗਾਓ ਵਾਤਾਵਰਣ ਬਚਾਓ” ਦੇ ਬੈਨਰ ਹੇਠ ਸ਼ੁਰੂ ਕੀਤੀ ਮੁਹਿੰਮ ਤਹਿਤ ਅੱਜ ਸਬਜ਼ੀ ਮੰਡੀ ਸਰਸਾ ਰੋਡ ਵਿਖੇ ਛਾਂਦਾਰ ਰੁੱਖ ਲਗਾਏ ਗਏ।ਇਹ ਜਾਣਕਾਰੀ ਦਿੰਦਿਆਂ ਕਲੱਬ ਦੇ ਵਾਈਸ ਪ੍ਰਧਾਨ ਅਸ਼ਵਨੀ ਜਿੰਦਲ ਨੇ ਦੱਸਿਆ ਕਿ ਮਾਰਕੀਟ ਕਮੇਟੀ ਦੇ ਸਟਾਫ਼ ਮੈਂਬਰਾਂ ਅਮਨ ਬਾਂਸਲ ਵਲੋਂ ਰੁੱਖਾਂ ਦੀ ਸੰਭਾਲ ਦੀ ਜ਼ਿਮੇਵਾਰੀ ਲੈਂਦਿਆਂ ਕਲੱਬ ਨੂੰ ਰੁੱਖ ਲਗਾਉਣ ਲਈ ਕੁਝ ਦਿਨ ਪਹਿਲਾਂ ਬੇਨਤੀ ਕੀਤੀ ਗਈ ਅਤੇ ਅੱਜ ਸ਼੍ਰੀ ਕ੍ਰਿਸ਼ਨ ਜਨਮਅਸ਼ਟਮੀ ਦੇ ਪਵਿੱਤਰ ਦਿਹਾੜੇ ਤੇ ਇਹ ਰੁੱਖ ਲਗਾਏ ਗਏ ਹਨ ਇਸ ਮੌਕੇ ਮਾਨਸਾ ਸ਼ਹਿਰ ਵਾਸੀਆਂ ਨੂੰ ਪਿਛਲੇ ਪੱਚੀ ਤੀਹ ਸਾਲਾਂ ਤੋਂ ਵਾਤਾਵਰਣ ਨੂੰ ਬਚਾਉਣ ਲਈ ਰੁੱਖ ਲਗਾਉਣ ਅਤੇ ਉਨ੍ਹਾਂ ਦੀ ਸੰਭਾਲ ਲਈ ਪ੍ਰੇਰਿਤ ਕਰਨ ਵਾਲੇ ਹਲਕਾ ਵਿਧਾਇਕ ਡਾਕਟਰ ਵਿਜੇ ਸਿੰਗਲਾ ਨੇ ਪਹੁੰਚ ਕੇ ਇਹ ਰੁੱਖ ਲਗਾਏ।ਇਸ ਮੌਕੇ ਬੋਲਦਿਆਂ ਡਾਕਟਰ ਵਿਜੇ ਸਿੰਗਲਾ ਨੇ ਕਿਹਾ ਕਿ ਹਰੇਕ ਨਾਗਰਿਕ ਨੂੰ ਜ਼ਿੰਦਗੀ ਵਿੱਚ ਘੱਟ ਤੋਂ ਘੱਟ ਇੱਕ ਰੁੱਖ ਜ਼ਰੂਰ ਲਗਾਉਣਾ ਚਾਹੀਦਾ ਹੈ ਅਤੇ ਉਸਦੀ ਸੰਭਾਲ ਕਰਨੀ ਚਾਹੀਦੀ ਹੈ ਤਾਂ ਕਿ ਦਿਨ ਪ੍ਰਤੀ ਦਿਨ ਪ੍ਰਦੂਸ਼ਿਤ ਵਾਤਾਵਰਣ ਕਾਰਨ ਵਧ ਰਹੀਆਂ ਕੈਂਸਰ ਆਦਿ ਬੀਮਾਰੀਆਂ ਤੋਂ ਰਾਹਤ ਮਿਲ ਸਕੇ। ਕਲੱਬ ਦੇ ਪ੍ਰਧਾਨ ਸੰਜੀਵ ਪਿੰਕਾ ਨੇ ਦੱਸਿਆ ਕਿ ਸਮਾਰਟ ਮੂਵ ਗਰੁੱਪ ਦੇ ਸਹਿਯੋਗ ਨਾਲ ਚਲਾਈ ਜਾ ਰਹੀ ਰੁੱਖ ਲਗਾਓ ਵਾਤਾਵਰਣ ਬਚਾਓ ਮੁਹਿੰਮ ਤਹਿਤ ਸ਼ਹਿਰ ਦੀਆਂ ਸਾਂਝੀਆਂ ਥਾਵਾਂ ਤੇ ਰੁੱਖ ਲਗਾਏ ਜਾ ਰਹੇ ਹਨ ਅਤੇ ਉਨ੍ਹਾਂ ਦੀ ਸੰਭਾਲ ਲਈ ਉਪਰਾਲੇ ਕੀਤੇ ਜਾ ਰਹੇ ਹਨ ਇਸ ਮੁਹਿੰਮ ਵਿੱਚ ਵਾਤਾਵਰਣ ਪ੍ਰੇਮੀ ਬਲਵੀਰ ਅਗਰੋਈਆ, ਸੰਦੀਪ ਕੁਮਾਰ ਦਾ ਬਹੁਤ ਸਹਿਯੋਗ ਮਿਲ ਰਿਹਾ ਹੈ ਉਨ੍ਹਾਂ ਦੱਸਿਆ ਕਿ ਵਾਤਾਵਰਣ ਨੂੰ ਬਚਾਉਣ ਲਈ ਕੰਮ ਕਰ ਰਹੀ ਹਰੇਕ ਸੰਸਥਾ ਦਾ ਪੂਰਾ ਸਹਿਯੋਗ ਕੀਤਾ ਜਾਂਦਾ ਰਹੇਗਾ ਤਾਂ ਕਿ ਮਾਨਸਾ ਸ਼ਹਿਰ ਨੂੰ ਹਰਿਆ ਭਰਿਆ ਬਣਾਇਆ ਜਾ ਸਕੇ।
ਇਸ ਮੌਕੇ ਕਲੱਬ ਦੇ ਸਕੱਤਰ ਕਮਲ ਗਰਗ, ਧਰਮਪਾਲ ਸਿੰਗਲਾ, ਮਾਸਟਰ ਸਤੀਸ਼ ਗਰਗ,ਅਮਨ ਬਾਂਸਲ, ਸੰਜੀਵ ਪਿੰਕਾ, ਅਸ਼ਵਨੀ ਜਿੰਦਲ, ਸੰਦੀਪ ਕੁਮਾਰ,ਬਲਵੀਰ ਅਗਰੋਈਆ ਸਮੇਤ ਮਾਰਕੀਟ ਕਮੇਟੀ ਦੇ ਸਟਾਫ਼ ਮੈਂਬਰ ਮਨਿੰਦਰ ਸਿੰਘ ਅਤੇ ਸੰਦੀਪ ਸਿੰਘ,ਭੀਮ ਸੈਨ ਸੈਨੀ ਪ੍ਰਧਾਨ ਹਾਜ਼ਰ ਸਨ

NO COMMENTS