ਮਾਨਸਾ 10 ਮਾਰਚ (ਸਾਰਾ ਯਹਾਂ/ਗੁਰਪ੍ਰੀਤ ਧਾਲੀਵਾਲ)ਅਪੈਕਸ ਕਲੱਬ ਮਾਨਸਾ ਵਲੋਂ ਪ੍ਰਧਾਨ ਸੰਜੀਵ ਪਿੰਕਾ ਦੀ ਅਗਵਾਈ ਹੇਠ ਬਲੱਡ ਬੈਂਕ ਸਿਵਲ ਹਸਪਤਾਲ ਮਾਨਸਾ ਵਿਖੇ ਖੂਨਦਾਨ ਕੈਂਪ ਲਗਾਇਆ ਗਿਆ। ਇਹ ਜਾਣਕਾਰੀ ਦਿੰਦਿਆਂ ਕਲੱਬ ਦੇ ਵਾਈਸ ਪ੍ਰਧਾਨ ਅਸ਼ਵਨੀ ਜਿੰਦਲ ਅਤੇ ਸਕੱਤਰ ਕਮਲ ਗਰਗ ਨੇ ਦੱਸਿਆ ਕਿ ਅੱਜ ਦਾ ਇਹ ਖੂਨਦਾਨ ਕੈਂਪ ਅਪੈਕਸ ਫਾਉਂਡੇਸ਼ਨ ਡੇ ਦੀ ਖੁਸ਼ੀ ਵਿੱਚ ਲਗਾਇਆ ਗਿਆ ਹੈ ਅਪੈਕਸ ਦੇ ਗਲੋਬਲ ਚੇਅਰਮੈਨ ਅਪੈਕਸਿਅਨ ਗੁਰਮੀਤ ਚਾਵਲਾ ਜੀ ਵਲੋਂ ਇਸ ਦਿਨ ਨੂੰ ਖੂਨਦਾਨ ਕੈਂਪ ਲਗਾ ਕੇ ਮਣਾਉਣ ਲਈ ਸਾਰੇ ਕਲੱਬਾਂ ਨੂੰ ਨਿਰਦੇਸ਼ ਦਿੱਤੇ ਗਏ ਸਨ ਜਿਸ ਦੀ ਪਾਲਣਾ ਕਰਦਿਆਂ ਅਪੈਕਸ ਕਲੱਬ ਦੇ ਮੈਂਬਰਾਂ ਵਲੋਂ ਖੂਨਦਾਨ ਕੀਤਾ ਗਿਆ ਹੈ। ਕਲੱਬ ਦੇ ਸੀਨੀਅਰ ਮੈਂਬਰ ਭੁਪੇਸ਼ ਜਿੰਦਲ ਨੇ ਦੱਸਿਆ ਕਿ ਅਪੈਕਸ ਕਲੱਬ ਵੱਲੋਂ ਹਰ ਤਿੰਨ ਮਹੀਨੇ ਬਾਅਦ ਖੂਨਦਾਨ ਕੈਂਪ ਲਗਾਇਆ ਜਾਂਦਾ ਹੈ ਜਿਸ ਵਿੱਚ ਕਲੱਬ ਦੇ ਮੈਂਬਰਾਂ ਸਮੇਤ ਮੈਂਬਰਾਂ ਵਲੋਂ ਖੂਨਦਾਨ ਕਰਨ ਲਈ ਪ੍ਰੇਰਿਤ ਕੀਤੇ ਖੂਨਦਾਨੀ ਖੂਨਦਾਨ ਕਰਦੇ ਹਨ। ਕਲੱਬ ਦੇ ਪ੍ਰਧਾਨ ਸੰਜੀਵ ਪਿੰਕਾ ਨੇ ਅਪੈਕਸ ਫਾਉਂਡੇਸ਼ਨ ਡੇ ਦੀ ਵਧਾਈ ਦਿੰਦਿਆਂ ਦੱਸਿਆ ਕਿ ਇਹ ਇੱਕ ਇੰਟਰਨੈਸ਼ਨਲ ਕਲੱਬ ਹੈ ਜਿਸਦੀਆਂ ਇਕਾਈਆਂ ਭਾਰਤ ਸਮੇਤ ਬਾਹਰਲੇ ਮੁਲਕਾਂ ਵਿੱਚ ਵੀ ਸਮਾਜਸੇਵੀ ਕੰਮਾਂ ਵਿੱਚ ਮੋਹਰੀ ਰੋਲ ਅਦਾ ਕਰ ਰਹੀਆਂ ਹਨ ਉਨ੍ਹਾਂ ਦੱਸਿਆ ਕਿ ਡਿਸਟ੍ਰਿਕਟ ਫਾਈਵ ਦੇ ਗਵਰਨਰ ਹਰਕੇਸ਼ ਮਿੱਤਲ ਦੀ ਅਗਵਾਈ ਵਾਲੇ ਪੰਜਾਬ, ਹਰਿਆਣਾ ਅਤੇ ਰਾਜਸਥਾਨ ਦੇ ਕਲੱਬ ਸਮਾਜਸੇਵੀ ਕੰਮਾਂ ਵਿੱਚ ਸ਼ਲਾਘਾਯੋਗ ਸੇਵਾਵਾਂ ਨਿਭਾ ਰਹੇ ਹਨ। ਇਸ ਮੌਕੇ ਡਾਕਟਰ ਸੁਨੀਲ ਕੁਮਾਰ, ਵਾਈਸ ਪ੍ਰਧਾਨ ਅਸ਼ਵਨੀ ਜਿੰਦਲ,ਖਜਾਨਚੀ ਧੀਰਜ ਬਾਂਸਲ,ਬਨੀਤ ਗੋਇਲ, ਮਾਸਟਰ ਸਤੀਸ਼ ਗਰਗ, ਭੁਪੇਸ਼ ਜਿੰਦਲ, ਬਲੱਡ ਬੈਂਕ ਦੇ ਅਰਵਿੰਦਰ ਸਿੰਘ ਸਮੇਤ ਮੈਂਬਰ ਹਾਜ਼ਰ ਸਨ।