*ਅਫਰੀਕਨ ਸਵਾਈਨ ਫੀਵਰ ਬਿਮਾਰੀ ਦੀ ਜਾਂਚ ਲਈ ਭੇਜੇ 20 ਨਮੂਨੇ ਨੈਗਿਟਵ ਪਾਏ-ਸਹਾਇਕ ਨਿਰਦੇਸ਼ਕ ਪਸ਼ੂ ਪਾਲਣ ਮਾਨਸਾ*

0
16

ਮਾਨਸਾ, 14 ਸਤੰਬਰ  (ਸਾਰਾ ਯਹਾਂ/ ਮੁੱਖ ਸੰਪਾਦਕ )  : ਡਿਪਟੀ ਕਮਿਸ਼ਨਰ ਸ੍ਰੀਮਤੀ ਬਲਦੀਪ ਕੌਰ ਦੇ ਦਿਸ਼ਾ ਨਿਰਦੇਸ਼ਾਂ ’ਤੇ ਪਸ਼ੂ ਪਾਲਣ ਵਿਭਾਗ, ਮਾਨਸਾ ਵੱਲੋਂ ਅਫਰੀਕਨ ਸਵਾਈਨ ਫੀਵਰ ਦੀ ਰੋਕਥਾਮ ਲਈ ਲਾਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਹ ਜਾਣਕਾਰੀ ਦਿੰਦਿਆਂ ਸਹਾਇਕ ਨਿਰਦੇਸ਼ਕ ਪਸ਼ੂ ਪਾਲਣ ਡਾ. ਕਮਲ ਗੁਪਤਾ ਨੇ ਦੱਸਿਆ ਕਿ ਵਿਭਾਗ ਦੀਆਂ ਟੀਮਾਂ ਮੁਸਤੈਦੀ ਨਾਲ ਕੰਮ ਕਰ ਰਹੀਆਂ ਹਨ।
ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਪਿੰਡ ਤਲਵੰਡੀ ਅਕਲੀਆ ਵਿਖੇ ਇਸ ਬਿਮਾਰੀ ਦੀ ਪੁਸ਼ਟੀ ਹੋਣ ਉਪਰੰਤ ਵਿਭਾਗ ਦੀਆਂ ਟੀਮਾਂ ਵੱਲੋਂ ਜ਼ਿਲ੍ਹੇ ਦੇ ਸੂਰ ਫਾਰਮਾਂ ਤੋਂ ਅਫਰੀਕਨ ਸਵਾਈਨ ਫੀਵਰ ਬਿਮਾਰੀ ਦੀ ਜਾਂਚ ਲਈ 20 ਸੈਂਪਲ ਇਕੱਤਰ ਕਰਕੇ ਭੇਜੇ ਗਏ ਸਨ।  
ਉਨ੍ਹਾਂ ਦੱਸਿਆ ਕਿ ਨੈਸ਼ਨਲ ਇੰਸਟੀਚਿਊਟ ਆਫ ਹਾਈ ਸਕਿਊਰਟੀ ਐਨੀਮਲ ਡਿਸੀਜ਼ ਭੋਪਾਲ ਲੈਬੋਰੇਟਰੀ ਤੋਂ ਇਨ੍ਹਾਂ ਨਮੂਨਿਆਂ ਦੀ ਜਾਂਚ ਰਿਪੋਰਟ ਪ੍ਰਾਪਤ ਹੋਈ ਹੈ, ਜਿਸ ਅਨੁਸਾਰ ਸਾਰੇ ਨਮੂਨੇ ਅਫਰੀਕਨ ਸਵਾਈਨ ਫੀਵਰ ਬਿਮਾਰੀ ਤੋਂ ਨੈਗਿਟਵ ਪਾਏ ਗਏ। ਉਨ੍ਹਾਂ ਕਿਹਾ ਕਿ ਪਸ਼ੂ ਪਾਲਕਾਂ ਲਈ ਇਹ ਸੁਖਦਾਇਕ ਖ਼ਬਰ ਹੈ। ਉਨ੍ਹਾਂ ਪਸ਼ੂ ਪਾਲਕਾਂ ਨੂੰ ਅਪੀਲ ਕੀਤੀ ਕਿ ਸੂਰ ਫਾਰਮਾਂ ’ਤੇ ਬਾਇਉਸਕਿਊਰਟੀ ਪ੍ਰਬੰਧਾਂ ਨੂੰ ਮਜ਼ਬੂਤੀ ਨਾਲ ਲਾਗੂ ਕਰਨ ਤਾਂ ਜੋ ਇਸ ਬਿਮਾਰੀ ਦੇ ਪ੍ਰਕੋਪ ਤੋਂ ਬਚਾਅ ਕੀਤਾ ਜਾ ਸਕੇ।

NO COMMENTS