
ਮਾਨਸਾ, 28 ਦਸੰਬਰ (ਸਾਰਾ ਯਹਾਂ/ਗੋਪਾਲ ਅਕਲੀਆ) – ਪੁਲੀਸ ਚੌਂਕੀ ਬਹਿਣੀਵਾਲ ਵਿਖੇ ਅਮਰੀਕ ਸਿੰਘ ਨੇ ਬਤੌਰ ਇੰਚਾਰਜ ਵਜੋਂ ਅਹੁਦਾ ਸੰਭਾਲ ਲਿਆ ਹੈ। ਉਹ ਪਹਿਲਾ ਵੀ ਵੱਖ-ਵੱਖ ਥਾਣਿਆਂ ਵਿੱਚ ਆਪਣੀਆਂ ਸੇਵਾਵਾਂ ਨਿਭਾ ਚੁੱਕੇ ਹਨ। ਅਹੁਦਾ ਸੰਭਾਲਿਆ ਚੌਂਕੀ ਇੰਚਾਰਜ ਅਮਰੀਕ ਸਿੰਘ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਮਾਜ ਵਿੱਚ ਨਸ਼ਾ ਵੇਚਣ ਵਾਲੇ ਮਾੜੇ ਅਨਸਰਾਂ ਦੀ ਜਾਣਕਾਰੀ ਪੁਲਿਸ ਨੂੰ ਸਮੇਂ ਸਿਰ ਦਿੰਦੇ ਰਹਿਣ ਤਾਂ ਜੋ ਸਰਕਾਰ ਵਲੋਂ ਨਸ਼ਿਆਂ ਖਿਲਾਫ਼ ਚਲਾਈ ਗਈ ਮੁਹਿੰਮ ਨੂੰ ਸਫ਼ਲ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਜੋ ਵੀ ਨਸ਼ਿਆਂ ਵਿਰੁੱਧ ਜਾਣਕਾਰੀ ਦੇਵੇਗਾ ਉਸਦਾ ਨਾਮ ਗੁਪਤ ਰੱਖਿਆ ਜਾਵੇਗਾ। ਉਨ੍ਹਾਂ ਨੌਜਵਾਨਾਂ ਨੂੰ ਨਸ਼ੇ ਵਰਗੀਆਂ ਭਿਆਨਕ ਬਿਮਾਰੀਆਂ ਦੋ ਦੂਰ ਰਹਿਣ ਲਈ ਪ੍ਰੇਰਿਤ ਕਰਦਿਆ ਸਰੀਰਕ ਤੰਦਰੁਸਤੀ ਲਈ ਖੇਡਾਂ ਨਾਲ ਜੁੜਨ ਦੀ ਅਪੀਲ ਕੀਤੀ। ਅਮਰੀਕ ਸਿੰਘ ਨੇ ਕਿਹਾ ਜਿਲ੍ਹਾ ਪੁਲਿਸ ਮੁਖੀ ਦੀਆਂ ਹਦਾਇਤਾਂ ਅਨੁਸਾਰ ਕਿਸੇ ਵੀ ਨਸ਼ਾ ਤਸਕਰ ਤੇ ਸ਼ਰਾਰਤੀ ਅਨਸਰ ਨੂੰ ਕਿਸੇ ਵੀ ਕੀਮਤ ਤੇ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਲੋਕਾ ਨੂੰ ਇਲਾਕ਼ੇ ਵਿੱਚ ਅਮਨ ਸ਼ਾਂਤੀ ਬਣਾਈ ਰੱਖਣ ਤੇ ਨਸ਼ਾ ਮੁਕਤ ਬਨਾਉਣ ਲਈ ਪੁਲਿਸ ਦਾ ਸਹਿਯੋਗ ਦਿੰਦੇ ਰਹਿਣ ਦੀ ਅਪੀਲ ਕੀਤੀ।
*
