
ਚੰਡੀਗੜ੍ਹ 27,ਸਤੰਬਰ (ਸਾਰਾ ਯਹਾਂ/ਬਿਊਰੋ ਰਿਪੋਰਟ ): ਅਮਰ ਪ੍ਰੀਤ ਸਿੰਘ ਦਿਓਲ ਨੂੰ ਪੰਜਾਬ ਦਾ ਨਵਾਂ ਐਡਵੋਕੇਟ ਜਨਰਲ ਲਾਇਆ ਗਿਆ ਹੈ।ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪ੍ਰੋਹਿਤ ਨੇ ਪੰਜਾਬ ਐਂਡ ਹਰਿਆਣਾ ਹਾਈ ਕੋਰਟ ਦੇ ਸੀਨੀਅਰ ਵਕੀਲ ਅਮਰ ਪ੍ਰੀਤ ਦਿਓਲ ਨੂੰ AG ਨਿਯੁਕਤ ਕੀਤਾ ਹੈ।ਇਨ੍ਹਾਂ ਤੋਂ ਪਹਿਲਾਂ ਅਤੁੱਲ ਨੰਦਾ ਇਸ ਅਹੁੱਦੇ ਤੇ ਸਨ। ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਦੇ ਵਕੀਲ ਹੋਣ ਕਾਰਨ ਦਿਓਲ ਨੂੰ ਏਜੀ ਨਿਯੁਕਤ ਕਰਨ ਨੂੰ ਲੈ ਕੇ ਮੰਤਰੀ ਮੰਡਲ ਵਿੱਚ ਦੋ ਰਾਏ ਸੀ।

ਇਸ ਤੋਂ ਪਹਿਲਾਂ ਚੰਨੀ ਸਰਕਾਰ ਡੀਐਸ ਪਟਵਾਲੀਆ ਨੂੰ ਪੰਜਾਬ ਦਾ ਐਡਵੋਕੇਟ ਜਨਰਲ ਨਿਯੁਕਤ ਕਰਨ ਬਾਰੇ ਵਿਚਾਰ ਕਰ ਰਹੀ ਸੀ। ਇਸ ਮਗਰੋਂ ਅਨਮੋਲ ਰਤਨ ਸਿੱਧੂ ਦਾ ਨਾਂਅ ਵੀ ਚਰਚਾ ਵਿੱਚ ਰਿਹਾ, ਪਰ ਹੁਣ ਅਖੀਰ ਏਪੀਐਸ ਦਿਓਲ ਨੂੰ ਇਸ ਅਹੁਦੇ ਲਈ ਚੁਣਿਆ ਗਿਆ ਹੈ।ਪੰਜਾਬ ਸਰਕਾਰ ਨੇ ਸੀਨੀਅਰ ਐਡਵੋਕੇਟ ਏਪੀਐਸ ਦਿਓਲ ਨੂੰ ਪੰਜਾਬ ਦਾ ਐਡਵੋਕੇਟ ਜਰਨਲ ਲਗਾਉਣ ਨੂੰ ਮਨਜ਼ੂਰੀ ਦਿੱਤੀ ਹੈ। ਐਡਵੋਕੇਟ ਏਪੀਐਸ ਦਿਓਲ ਦਿਓਲ ਨੂੰ ਐਡਵੋਕੇਟ ਲਗਾਉਣ ਲਈ ਫਾਇਲ ਰਾਜਪਾਲ ਨੂੰ ਭੇਜ ਦਿੱਤੀ ਗਈ ਸੀ।ਜਿਸ ਮਗਰੋਂ ਅੱਜ ਰਾਜਪਾਲ ਨੇ ਏਪੀਐਸ ਦਿਓਲ ਦੀ ਨਿਯੁਕਤੀ ਦੇ ਆਦੇਸ਼ ਜਾਰੀ ਕੀਤੇ ਹਨ।
