ਮਾਨਸਾ 3 ਜੂਨ (ਸਾਰਾ ਯਹਾਂ/ ਬੀਰਬਲ ਧਾਲੀਵਾਲ ) —- ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਸ਼ਨੀਵਾਰ ਨੂੰ ਚੰਡੀਗੜ੍ਹ ਪਹੁੰਚ ਰਹੇ ਹਨ। ਉਨ੍ਹਾਂ ਦੀ ਆਮਦ ਤੇ ਪੰਜਾਬ ਦੇ ਰਾਜਨੀਤੀ ਵਿੱਚ ਤੂਫਾਨ ਆ ਸਕਦਾ ਹੈ। ਜਿਨ੍ਹਾਂ ਦੀ ਅਗਵਾਈ ਵਿੱਚ ਕਾਂਗਰਸ, ਸ਼੍ਰੌਮਣੀ ਅਕਾਲੀ ਦਲ ਅਤੇ ਹੋਰਾਂ ਪਾਰਟੀਆਂ ਦੇ ਵੱਡੇ-ਵੱਡੇ ਨੇਤਾ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਿਲ ਹੋ ਰਹੇ ਹਨ। ਸਾਬਕਾ ਸੰਸਦੀ ਸਕੱਤਰ ਅਤੇ ਭਾਜਪਾ ਦੇ ਸੀਨੀਅਰ ਜਗਦੀਪ ਸਿੰਘ ਨਕੱਈ ਨੇ ਦੱਸਿਆ ਕਿ ਇਸ ਦੀਆਂ ਮੁਕੰਮਲ ਤਿਆਰੀਆਂ ਹੋ ਚੁੱਕੀਆਂ ਹਨ ਅਤੇ 4 ਜੂਨ ਨੂੰ ਪੰਜਾਬ ਦੀ ਰਾਜਨੀਤੀ ਵਿੱਚ ਭੂਚਾਲ ਆਵੇਗਾ। ਉਨ੍ਹਾਂ ਕਿਹਾ ਕਿ ਕੇਂਦਰ ਵਿੱਚ ਸੱਤਾ ਚਲਾ ਰਹੀ ਭਾਰਤੀ ਜਨਤਾ ਪਾਰਟੀ ਦੀਆਂ ਨੀਤੀਆਂ ਤੋਂ ਹੋਰ ਪਾਰਟੀਆਂ ਦੇ ਨੇਤਾ ਅਤੇ ਆਮ ਲੋਕ ਪ੍ਰਭਾਵਿਤ ਹੋ ਗਏ ਹਨ। ਜਿਨ੍ਹਾਂ ਨੇ ਭਾਜਪਾ ਦਾ ਪੱਲਾ ਫੜਣ ਦਾ ਫੈਸਲਾ ਲਿਆ ਹੈ ਅਤੇ ਦੱਸਿਆ ਕਿ ਇਸ ਦੌਰਾਨ ਉਕਤ ਪਾਰਟੀਆਂ ਦੇ ਵੱਡੇ ਨੇਤਾਵਾਂ ਤੋਂ ਇਲਾਵਾ ਭਾਰੀ ਗਿਣਤੀ ਵਿੱਚ ਪੰਚ-ਸਰਪੰਚ, ਮੋਹਤਬਰ ਵਿਅਕਤੀ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਿਲ ਹੋਣਗੇ। ਜਗਦੀਪ ਨਕੱਈ ਨੇ ਦੱਸਿਆ ਕਿ ਦੇਸ਼ ਦੀ ਰਾਜਨੀਤੀ ਅਤੇ ਦੇਸ਼ ਭਾਜਪਾ ਦੇ ਹੱਥਾਂ ਵਿੱਚ ਹੀ ਸੁਰੱਖਿਅਤ ਹੈ। ਜਿਸ ਤੇ ਬਹੁਤੇ ਲੋਕਾਂ ਦਾ ਭਰੋਸਾ ਵੱਡਾ ਹੁੰਦਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਅਕਾਲੀ ਅਤੇ ਕਾਂਗਰਸ ਵਿੱਚ ਵੀ ਨਿਰਾਸ਼ਾ ਫੈਲੀ ਹੋਈ ਹੈ। ਜਿਸ ਕਰਕੇ ਇਨ੍ਹਾਂ ਪਾਰਟੀਆਂ ਦੇ ਵੱਡੇ ਨੇਤਾ ਭਾਜਪਾ ਵਿੱਚ ਸ਼ਾਮਿਲ ਹੋ ਰਹੇ ਹਨ।