ਅਮਿਤ ਸ਼ਾਹ ਨਾਲ ਗੱਲ ਮਗਰੋਂ ਕੈਪਟਨ ਨੂੰ ਪੂਰੀ ਆਸ, ਪੰਜਾਬ ‘ਚ ਜਲਦ ਟ੍ਰੇਨਾਂ ਚੱਲਣ ਦਾ ਦਿੱਤਾ ਭਰੌਸਾ

0
26

ਚੰਡੀਗੜ੍ਹ,08 ਨਵੰਬਰ (ਸਾਰਾ ਯਹਾ /ਬਿਓਰੋ ਰਿਪੋਰਟ): ਪੰਜਾਬ ਵਿੱਚ ਬੰਦ ਪਈ ਮਾਲ ਗੱਡੀਆਂ ਦੀ ਆਵਾਜਾਈ ਨੂੰ ਚਾਲੂ ਕਰਵਾਉਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਦਖ਼ਲ ਦੇ ਮੰਗ ਕੀਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਗ੍ਰਹਿ ਮੰਤਰੀ ਨਾਲ ਗੱਲਬਾਤ ਕੀਤੀ ਹੈ। ਕੈਪਟਨ ਨੇ ਪੰਜਾਬ ਦੇ ਲੋਕਾਂ ਨੂੰ ਭਰੌਸਾ ਵੀ ਦਵਾਇਆ ਹੈ ਕਿ ਜਲਦੀ ਇਸ ਮਸਲੇ ਦਾ ਹੱਲ ਕੱਢ ਲਿਆ ਜਾਵੇਗਾ।

ਕੈਪਟਨ ਅਮਰਿੰਦਰ ਸਿੰਘ ਨੇ ਸ਼ਨੀਵਾਰ ਨੂੰ ਅਮਿਤ ਸ਼ਾਹ ਨਾਲ ਗੱਲ ਕੀਤੀ ਅਤੇ ਉਨ੍ਹਾਂ ਨੂੰ ਯਕੀਨ ਦਵਾਇਆ ਕਿ ਪੰਜਾਬ ਅੰਦਰ ਰੇਲਵੇ ਟ੍ਰੇਕ ਖਾਲੀ ਹੋ ਚੁੱਕੇ ਹਨ ਅਤੇ ਰੇਲ ਸੇਵਾ ਚਾਲੂ ਕਰਨ ਸੁੱਰਖਿਅਤ ਹੈ।ਮੁੱਖ ਮੰਤਰੀ ਨੇ ਸ਼ਾਹ ਨਾਲ ਸਥਿਤੀ ਬਾਰੇ ਵਿਚਾਰ ਵਟਾਂਦਰੇ ਦੌਰਾਨ ਕਿਹਾ ਕਿ ਪੰਜਾਬ ਸਮੇਤ ਹਿਮਾਚਲ ਪ੍ਰਦੇਸ਼, ਲੱਦਾਖ, ਜੰਮੂ ਕਸ਼ਮੀਰ ਅਤੇ ਗੁਆਂਢੀ ਰਾਜਾਂ ਵਿੱਚ ਜ਼ਰੂਰੀ ਵਸਤਾਂ ਦੀ ਸਪਲਾਈ ਦੀ ਸਹੂਲਤ ਲਈ ਸੇਵਾਵਾਂ ਮੁੜ ਸ਼ੁਰੂ ਕਰਨੀਆਂ ਜ਼ਰੂਰੀ ਹਨ।ਜੇਕਰ ਅਜਿਹਾ ਨਹੀਂ ਹੁੰਦਾ ਤਾਂ ਇਨ੍ਹਾਂ ਸੂਬਿਆਂ ਨੂੰ ਹੋਰ ਮੁਸ਼ਕਲ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਕੈਪਟਨ ਨੇ ਜ਼ੋਰ ਦੇ ਕਿ ਕਿਹਾ ਜੇਕਰ ਪੰਜਾਬ ਅੰਦਰ ਮਾਲ ਗੱਡੀਆਂ ਨਾ ਚੱਲੀਆਂ ਤਾਂ ਲੱਦਾਖ ਅਤੇ ਕਸ਼ਮੀਰ ਘਾਟੀ ਵਿੱਚ ਬਰਫਬਾਰੀ ਤੋਂ ਪਹਿਲਾਂ ਹਥਿਆਰਬੰਦ ਸੈਨਾਵਾਂ ਤੱਕ ਜ਼ਰੂਰੀ ਵਸਤਾਂ ਦੀ ਸਪਲਾਈ ਨਹੀਂ ਪਹੁੰਚੇਗੀ।ਜਿਸ ਨਾਲ ਦੇਸ਼ ਦੀ ਸੁਰੱਖਿਆ ਦੀਆਂ ਚਿੰਤਾਵਾਂ ਗੰਭੀਰ ਹੋ ਜਾਣਗੀਆਂ।

ਕੈਪਟਨ ਅਮਰਿੰਦਰ ਨੇ ਗ੍ਰਹਿ ਮੰਤਰੀ ਨੂੰ ਕਿਹਾ ਕਿ ਮਾਲ ਗੱਡੀਆਂ ਦੀ ਆਵਾਜਾਈ ਲਈ ਸਾਰੇ ਟ੍ਰੈਕਾਂ ਨੂੰ ਕਿਸਾਨਾਂ ਨੇ ਖਾਲੀ ਕਰ ਦਿੱਤਾ ਹੈ। ਉਨ੍ਹਾਂ ਗ੍ਰਹਿ ਮੰਤਰੀ ਨੂੰ ਦੱਸਿਆ ਕਿ ਜ਼ਮੀਨੀ ਸਥਿਤੀ ਪੂਰੀ ਤਰ੍ਹਾਂ ਸ਼ਾਂਤਮਈ ਹੈ। ਉਨ੍ਹਾਂ ਕਿਹਾ ਕਿ ਅੰਦੋਲਨਕਾਰੀ ਕਿਸਾਨਾਂ ਨੇ ਆਪਣੇ ਵਿਰੋਧ ਪ੍ਰਦਰਸ਼ਨਾਂ ਦੇ ਪਿਛਲੇ ਕੁਝ ਹਫ਼ਤਿਆਂ ਦੌਰਾਨ ਪੰਜਾਬ ਦੇ ਕਿਸੇ ਵੀ ਹਿੱਸੇ ਵਿੱਚ ਸ਼ਾਂਤੀ ਭੰਗ ਨਹੀਂ ਕੀਤੀ ਹੈ।

NO COMMENTS