ਅਮਿਤ ਸ਼ਾਹ ਨੇ ਮੰਨੀ ਕੈਪਟਨ ਦੀ ਗੱਲ, ਕੇਂਦਰ ਸਰਕਾਰ ਨੂੰ ਲਿਖੀ ਸੀ ਪੰਜਾਬ ਸਰਕਾਰ ਨੇ ਚਿੱਠੀ

0
101

ਚੰਡੀਗੜ੍ਹ(ਸਾਰਾ ਯਹਾ, ਬਲਜੀਤ ਸ਼ਰਮਾ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਮਹਾਰਾਸ਼ਟਰ ਦੇ ਨਾਂਦੇੜ ਵਿੱਚ ਫਸੇ ਪੰਜਾਬੀ ਸ਼ਰਧਾਲੂਆਂ ਨੂੰ ਘਰ ਵਾਪਸ ਜਾਣ ਦੀ ਆਗਿਆ ਦੇਣ ਦੀ ਉਨ੍ਹਾਂ ਦੀ ਮੰਗ ਨੂੰ ਮੰਨ ਲਿਆ ਹੈ।

ਕੇਂਦਰੀ ਗ੍ਰਿਹ ਮੰਤਰਾਲੇ ਨੇ ਸੱਚਖੰਡ ਸ੍ਰੀ ਹਜ਼ੂਰ ਸਾਹਿਬ , ਨਾਂਦੇੜ ‘ਚ ਫਸੇ ਸ਼ਰਧਾਲੂਆਂ ਨੂੰ ਪੰਜਾਬ ਵਾਪਸ ਆਉਣ ਲਈ ਇਜਾਜ਼ਤ ਦੇ ਦਿੱਤੀ ਹੈ। ਪੰਜਾਬ ਦੇ ਮੁਖ ਮੰਤਰੀ ਨੇ ਟਵੀਟ ਕਰ ਇਹ ਜਾਣਕਾਰੀ ਦਿੱਤੀ ਹੈ ਕਿ ਗ੍ਰਹਿ ਮੰਤਰਾਲੇ ਨੇ ਉਨ੍ਹਾਂ ਦੀ ਬੇਨਤੀ ਮਨਜ਼ੂਰ ਕਰ ਲਈ ਹੈ ਤੇ ਹੁਣ ਉਥੇ ਫਸੇ ਸ਼ਰਧਾਲੂਆਂ ਨੂੰ ਪੰਜਾਬ ਲਿਆਉਣ ਲਈ ਪ੍ਰਬੰਧ ਕੀਤੇ ਜਾਣਗੇ।

ਮੁੱਖ ਮੰਤਰੀ ਨੇ ਇਸ ਬਾਰੇ ਕੇਂਦਰੀ ਗ੍ਰਹਿ ਮੰਤਰੀ ਨੂੰ ਅਪੀਲ ਕੀਤੀ ਸੀ ਜਦੋਂ ਉਸ ਦੇ ਹਮਰੁਤਬਾ ਮੰਤਰੀ ਉਧਵ ਠਾਕਰੇ ਨੇ ਇਸ ਦੀ ਇਜਾਜ਼ਤ ਕੇਂਦਰ ਤੋਂ ਲੈਣ ਦੀ ਗੱਲ ਕਹੀ ਸੀ। ਉਧਵ ਠਾਕਰੇ ਨੇ ਕਿਹਾ ਸੀ ਕਿ ਰਾਸ਼ਟਰੀ ਤਾਲਾਬੰਦੀ ਦੇ ਮੱਦੇਨਜ਼ਰ ਫਸੇ ਸ਼ਰਧਾਲੂਆਂ ਦੀ ਵਾਪਸੀ ਲਈ ਕੇਂਦਰ ਤੋਂ ਆਗਿਆ ਦੀ ਲੋੜ ਪਵੇਗੀ।

ਇਸ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਨੇ ਸ਼ਾਹ ਨੂੰ ਪੱਤਰ ਲਿਖ ਕੇ ਮਹਾਰਾਸ਼ਟਰ ਦੇ ਗੁਰਦੁਆਰਾ ਸੱਚਖੰਡ ਸ੍ਰੀ ਹਜ਼ੂਰ ਸਾਹਿਬ, ਨਾਂਦੇੜ ਵਿਖੇ ਫਸੇ ਸ਼ਰਧਾਲੂਆਂ ਦੀ ਵਾਪਸੀ ਲਈ ਆਗਿਆ ਮੰਗੀ ਸੀ।

NO COMMENTS