By: SARA YAHA (ਸਾਰਾ ਯਹਾਂ)| Updated : 11 Aug 2021 04 :05 PM (IST)
ਚੰਡੀਗੜ੍ਹ (ਸਾਰਾ ਯਹਾਂ) : ਪੰਜਾਬ ਦੀ ਸਿਆਸਤ (Punajab politice) ‘ਚ ਹਰ ਦਿਨ ਨਵੀਆਂ ਚਰਚਾ ਹੋ ਰਹੀਆਂ ਹਨ। ਬੀਤੇ ਦਿਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Captain Amarinder Singh) ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨਾਲ ਮੁਲਾਕਾਤ ਕੀਤੀ। ਇਸ ਦੇ ਨਾਲ ਹੀ ਕੈਪਟਨ ਨੇ ਭਾਜਪਾ ਕੌਮੀ ਪ੍ਰਧਾਨ ਅਮਿਤ ਸ਼ਾਹ (Amit Shah) ਨਾਲ ਵੀ ਮੁਲਾਕਾਤ ਕੀਤੀ। ਖ਼ਬਰਾਂ ਹਨ ਕਿ ਕੈਪਟਨ ਨੇ ਸ਼ਾਹ ਨਾਲ ਮੁਲਾਕਾਤ ਦੌਰਾਨ ਖੇਤੀ ਕਾਨੂੰਨਾਂ (Reaple Farm Laws) ਨੂੰ ਰੱਦ ਕਰਨ ਦੀ ਅਪੀਲ ਕੀਤੀ।
ਦੱਸ ਦਈਏ ਕਿ ਇਸ ਸਮਾਂ ਕੇਂਦਰ ਸਰਕਾਰ (Central Government) ਲਈ ਵੀ ਬੇਹੱਦ ਅਹਿਮ ਹੈ, ਕਿਉਂਕਿ ਪੰਜਾਬ ਸਣੇ ਹੋਰ ਪੰਜ ਸੂਬਿਆਂ ‘ਚ ਵਿਧਾਨ ਸਭਾ ਚੋਣਾਂ (Punjab Election) ਹਨ ਜਿਨ੍ਹਾਂ ‘ਚ ਆਪਣੀ ਸਾਖ਼ ਕਾਇਮ ਰੱਖਣ ਲਈ ਭਾਜਪਾ ਸਰਕਾਰ ਨੂੰ ਸੋਚ ਸਮਝ ਕੇ ਕਦਮ ਚੁੱਕਣ ਦੀ ਲੋੜ ਹੈ। ਇਨ੍ਹਾਂ ਸਭ ਦੇ ਮੱਦੇਨਜ਼ਰ ਹੁਣ ਚਰਚਾ ਹੋ ਰਹੀ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਬੁੱਧਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Narendra Modi) ਨੂੰ ਮਿਲਣ ਦੀ ਵੀ ਸੰਭਾਵਨਾ ਹੈ।
ਇਸ ਦੇ ਨਾਲ ਹੀ ਇਹ ਵੀ ਮੰਨਿਆ ਜਾ ਰਿਹਾ ਹੈ ਕਿ ਕੈਪਟਨ ਆਜ਼ਾਦੀ ਦਿਵਸ ਤੋਂ ਪਹਿਲਾਂ ਖੇਤੀਬਾੜੀ ਕਾਨੂੰਨਾਂ ਤੇ ਪੰਜਾਬ ਦੀ ਸੁਰੱਖਿਆ ਸਥਿਤੀ ‘ਤੇ ਮੋਦੀ ਨਾਲ ਵਿਚਾਰ-ਵਟਾਂਦਰਾ ਕਰਨਗੇ, ਪਰ ਜਿਸ ਤਰੀਕੇ ਨਾਲ ਉਨ੍ਹਾਂ ਦਾ ਨਵਜੋਤ ਸਿੱਧੂ ਨਾਲ ਵਿਵਾਦ ਚੱਲ ਰਿਹਾ ਹੈ, ਉਸ ਨੂੰ ਲੈ ਕੇ ਕਈ ਅਟਕਲਾਂ ਲਗਾਈਆਂ ਜਾ ਰਹੀਆਂ ਹਨ।
ਉਧਰ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਕਿਹਾ ਕਿ ਖੇਤੀਬਾੜੀ ਕਾਨੂੰਨਾਂ ਨੂੰ ਲੈ ਕੇ ਨਾ ਸਿਰਫ ਪੰਜਾਬ ਵਿੱਚ ਬਲਕਿ ਦੂਜੇ ਸੂਬਿਆਂ ਦੇ ਕਿਸਾਨਾਂ ਵਿੱਚ ਵੀ ਕਾਫੀ ਨਾਰਾਜ਼ਗੀ ਹੈ। ਅਮਰਿੰਦਰ ਨੇ ਚਿੰਤਾ ਜ਼ਾਹਰ ਕੀਤੀ ਕਿ ਸਰਹੱਦ ਪਾਰੋਂ ਦੁਸ਼ਮਣ ਭਾਰਤ ਸਰਕਾਰ ਵਿਰੁੱਧ ਅਸੰਤੁਸ਼ਟੀ ਦਾ ਲਾਭ ਲੈਣ ਦੀ ਕੋਸ਼ਿਸ਼ ਕਰ ਰਹੇ ਹਨ। ਇਸ ਲਈ ਕਿਸਾਨਾਂ ਦੇ ਮਸਲੇ ਦਾ ਸਥਾਈ ਤੇ ਛੇਤੀ ਨਿਪਟਾਰਾ ਹੋਣਾ ਚਾਹੀਦਾ ਹੈ।
ਕੈਪਟਨ ਨੇ ਕਿਹਾ ਕਿ ਪੰਜਾਬ ਦੇ 5 ਕਿਸਾਨ ਆਗੂਆਂ ਦੀ ਜਾਨ ਨੂੰ ਖਤਰਾ ਹੈ। ਇਨ੍ਹਾਂ ਆਗੂਆਂ ਨੇ ਪੰਜਾਬ ਤੇ ਹਰਿਆਣਾ ਪੁਲਿਸ ਦੀ ਸੁਰੱਖਿਆ ਲੈਣ ਤੋਂ ਇਨਕਾਰ ਕਰ ਦਿੱਤਾ ਹੈ। ਇਸ ਲਈ ਕੇਂਦਰ ਨੂੰ ਇਨ੍ਹਾਂ ਨੇਤਾਵਾਂ ਦੀ ਸੁਰੱਖਿਆ ਦਾ ਪ੍ਰਬੰਧ ਕਰਨਾ ਚਾਹੀਦਾ ਹੈ। ਕੈਪਟਨ ਨੇ ਕਿਹਾ ਕਿ ਪੰਜਾਬ ਵਿੱਚ ਸਥਿਤ ਆਰਐਸਐਸ ਦਫਤਰ, ਆਰਐਸਐਸ, ਭਾਜਪਾ ਤੇ ਸ਼ਿਵ ਸੈਨਾ ਦੇ ਨੇਤਾ, ਰਾਜ ਦੇ ਮੰਦਰ, ਬੱਸਾਂ ਤੇ ਰੇਲ ਗੱਡੀਆਂ ਅੱਤਵਾਦੀਆਂ ਦੇ ਖਤਰੇ ਵਿੱਚ ਹਨ।
ਨਿਊਜ਼ ਏਜੰਸੀ ਏਐਨਆਈ ਦੇ ਸੂਤਰਾਂ ਮੁਤਾਬਕ, ਕੈਪਟਨ ਨੇ ਕਿਹਾ ਕਿ ਸਿੱਧੂ ਜਿਸ ਤਰੀਕੇ ਨਾਲ ਪੰਜਾਬ ਸਰਕਾਰ ਦੀ ਆਲੋਚਨਾ ਕਰ ਰਹੇ ਹਨ, ਉਹ ਚੰਗਾ ਨਹੀਂ ਤੇ ਇਸ ਨਾਲ ਲੋਕਾਂ ਵਿੱਚ ਅਕਸ ਖਰਾਬ ਹੁੰਦਾ ਹੈ। ਕੈਪਟਨ ਦੀ ਸ਼ਿਕਾਇਤ ‘ਤੇ ਸੋਨੀਆ ਨੇ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਨੂੰ ਮਾਮਲੇ ਦੀ ਜਾਂਚ ਕਰਨ ਲਈ ਕਿਹਾ ਹੈ।
ਦੱਸ ਦੇਈਏ ਕਿ ਸਿੱਧੂ ਵੱਲੋਂ ਪੰਜਾਬ ਕਾਂਗਰਸ ਦੇ ਪ੍ਰਧਾਨ ਬਣਨ ਤੋਂ ਬਾਅਦ ਸੋਨੀਆ ਨਾਲ ਕੈਪਟਨ ਦੀ ਇਹ ਪਹਿਲੀ ਮੁਲਾਕਾਤ ਸੀ। ਇਸ ਤੋਂ ਬਾਅਦ ਹਰੀਸ਼ ਰਾਵਤ ਨੇ ਦੱਸਿਆ ਕਿ ਸੋਨੀਆ ਨੇ ਕੈਪਟਨ ਤੇ ਸਿੱਧੂ ਨੂੰ ਮਤਭੇਦਾਂ ਦੀ ਬਜਾਏ ਮਿਲ ਕੇ ਕੰਮ ਕਰਨ ਦੇ ਨਿਰਦੇਸ਼ ਦਿੱਤੇ ਹਨ।