*ਅਮ੍ਰਿਤਪਾਲ ਖਿੱਪਲ ਦੀ ਅਗਵਾਈ ਵਿੱਚ ਕਈ ਪਰਿਵਾਰ ਭਾਜਪਾ ਵਿੱਚ ਸ਼ਾਮਿਲ*

0
129

ਮਾਨਸਾ 20 ਅਪ੍ਰੈਲ(ਸਾਰਾ ਯਹਾਂ/ਮੁੱਖ ਸੰਪਾਦਕ)ਬਠਿੰਡਾ ਲੋਕ ਸਭਾ ਹਲਕੇ ਤੋਂ ਭਾਜਪਾ ਦੇ ਉਮੀਦਵਾਰ ਪਰਮਪਾਲ ਕੌਰ ਸਿੱਧੂ ਮਲੂਕਾ ਦੇ ਹੱਕ ਵਿੱਚ ਮਾਨਸਾ ਦੇ ਵਾਰਡ ਨੰ: 4 ਨਾਨਕ ਨਗਰੀ ਵਿਖੇ ਅਮ੍ਰਿਤਪਾਲ ਸਿੰਘ ਖਿੱਪਲ ਦੀ ਅਗਵਾਈ ਵਿੱਚ ਉਨ੍ਹਾਂ ਦੇ ਗ੍ਰਹਿ ਵਿਖੇ ਇੱਕ ਸਾਦਾ ਸਮਾਗਮ ਰੱਖਿਆ ਗਿਆ। ਜਿਸ ਵਿੱਚ ਵਿਸ਼ੇਸ਼ ਤੌਰ ਤੇ ਗੁਰਪ੍ਰੀਤ ਸਿੰਘ ਮਲੂਕਾ ਸ਼ਾਮਿਲ ਹੋਏ। ਇਸ ਮੌਕੇ ਅਮ੍ਰਿਤਪਾਲ ਸਿੰਘ ਦੀ ਅਗਵਾਈ ਵਿੱਚ ਵੱਖ-ਵੱਖ ਪਾਰਟੀਆਂ ਛੱਡ ਕੇ ਕਈ ਪਰਿਵਾਰ ਭਾਜਪਾ ਵਿੱਚ ਸ਼ਾਮਿਲ ਹੋਏ। ਜਿਨ੍ਹਾਂ ਨੂੰ ਹਾਰ ਭਾਜਪਾ ਵਿੱਚ ਸ਼ਾਮਿਲ ਕੀਤਾ ਗਿਆ। ਗੁਰਪ੍ਰੀਤ ਸਿੰਘ ਮਲੂਕਾ ਨੇ ਕਿਹਾ ਕਿ ਜੋ ਪਾਰਟੀ ਵਿੱਚ ਸ਼ਾਮਿਲ ਹੋਏ ਹਨ, ਉਨ੍ਹਾਂ ਪਰਿਵਾਰਾਂ ਦਾ ਮਾਣ-ਸਨਮਾਨ ਬਰਕਰਾਰ ਰੱਖਿਆ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਦੇਸ਼ ਵਿੱਚ ਕੇਂਦਰ ਦੀ ਸਰਕਾਰ ਬਣੇਗੀ, ਜਿਸ ਵਿੱਚ ਸਾਨੂੰ ਭਾਰੀ ਵੋਟਾਂ ਪਾ ਕੇ ਉਸ ਦਾ ਹਿੱਸਾ ਬਣਾਓ ਤਾਂ ਜੋ ਅਸੀਂ ਮਾਨਸਾ ਜਿਲ੍ਹੇ ਵਿੱਚ ਕੋਈ ਇੰਡਸਟਰੀ ਲਗਵਾ ਕੇ ਨੌਜਵਾਨਾਂ ਅਤੇ ਆਮ ਵਰਗ ਨੂੰ ਰੁਜਗਾਰ ਦੇ ਸਕੀਏ। ਇਸ ਮੌਕੇ ਨਰੇਸ਼ ਕੁਮਾਰ, ਖੁਸ਼ਵੰਤ ਸਿੰਘ, ਲਵਪ੍ਰੀਤ ਸਿੰਘ ਮਨੀ, ਦਰਸ਼ਨ ਸਿੰਘ, ਪ੍ਰਕਾਸ਼ ਸਿੰਘ, ਹਰਬੰਸ ਪਾਲ, ਮਨੋਹਰ ਸੱਗੂ, ਆਸ਼ਾ ਰਾਣੀ, ਵਰਸ਼ਾ ਰਾਣੀ ਤੋਂ ਇਲਾਵਾ ਹੋਰ ਵੀ ਮੌਜੂਦ ਸਨ।

NO COMMENTS