
ਮਾਨਸਾ, 03 ਸਤੰਬਰ (ਸਾਰਾ ਯਹਾਂ/ਬੀਰਬਲ ਧਾਲੀਵਾਲ): ਦੇਸ਼ ਵਿੱਚ 75ਵੇਂ ਆਜ਼ਾਦੀ ਵਰੇ੍ਹ ਅਧੀਨ ਅਮ੍ਰਿਤ ਮਹਾਂਉਤਸਵ ਮਨਾਇਆ ਜਾ ਰਿਹਾ ਹੈ, ਜਿਸ ਤਹਿਤ ਵੱਖ—2 ਗਤੀਵਿਧੀਆਂ ਭਾਰਤ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਕਰਵਾਈਆਂ ਜਾ ਰਹੀਆਂ ਹਨ।ਇਸੇ ਗਤੀਵਿਧੀਆਂ ਅਧੀਨ ਮਹੀਨਾ ਜੁਲਾਈ ਅਤੇ ਅਗਸਤ ਵਿੱਚ ਵੱਧ ਤੋਂ ਵੱਧ ਗ੍ਰਾਮ ਪੰਚਾਇਤਾਂ ਅਤੇ ਜਾਬ ਕਾਰਡ ਧਾਰਕਾਂ ਨੂੰ ਉਨ੍ਹਾਂ ਦੇ ਮਗਨਰੇਗਾ ਸਕੀਮ ਅਧੀਨ ਹੱਕਾਂ ਸਬੰਧੀ ਜਾਗਰੂਕ ਕੀਤਾ ਜਾਣਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀਮਤੀ ਅਮਰਪ੍ਰੀਤ ਕੌਰ ਸੰਧੂ ਨੇ ਦੱਸਿਆ ਕਿ ਪਿੰਡ ਪੱਧਰ ਅਤੇ ਕੰਮ ਦੇ ਸਥਾਨ *ਤੇ ਜਾਬ ਕਾਰਡ ਧਾਰਕਾਂ ਅਤੇ ਪੰਚਾਇਤ ਮੈਂਬਰਾਂ ਨੂੰ 3 ਪਰਚੇ ਜਾਂ ਪੇਜ ਦਿੱਤੇ ਜਾ ਰਹੇ ਹਨ, ਜਿਸ ਵਿੱਚ ਮਗਨਰੇਗਾ ਸਕੀਮ ਅਧੀਨ ਲਏ ਜਾਣ ਵਾਲੇ ਕੰਮਾਂ ਦਾ ਵੇਰਵਾ, ਮਜਦੂਰਾਂ ਦੇ ਹੱਕ ਅਤੇ ਕੰਮਾਂ ਸਬੰਧੀ ਆਊਟਪੁਟ ਸੀਟ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਨਾਲ ਮਗਨਰੇਗਾ ਸਕੀਮ ਅਧੀਨ ਆਮ ਲੋਕਾਂ ਨੂੰ ਵੱਧ ਤੋਂ ਵੱਧ ਜਾਣਕਾਰੀ ਮੁਹੱਇਆ ਕਰਵਾਈ ਜਾ ਸਕੇਗੀ ਅਤੇ ਕੰਮਾਂ ਵਿੱਚ ਪਾਰਦਰਸਤਾ ਲਿਆਉਣ ਵਿੱਚ ਵੀ ਮਦਦ ਮਿਲੇਗੀ। ਉਨ੍ਹਾਂ ਸਮੂਹ ਸਰਪੰਚਾਂ, ਪੰਚਾਇਤ ਮੈਂਬਰਾਂ ਅਤੇ ਮਗਨਰੇਗਾ ਸਟਾਫ ਨੂੰ ਹਦਾਇਤ ਕੀਤੀ ਕਿ ਆਪਣੇ ਪੱਧਰ *ਤੇ ਮਗਨਰੇਗਾ ਸਕੀਮ ਅਧੀਨ ਹਰ ਤਰ੍ਹਾਂ ਦੀ ਜਾਣਕਾਰੀ ਆਮ ਲੋਕਾ ਨਾਲ ਸਾਂਝੀ ਕੀਤੀ ਜਾਵੇ, ਤਾਂ ਜੋ ਇਸ ਸਕੀਮ ਦਾ ਲਾਭ ਵੱਧ ਤੋਂ ਵੱਧ ਲੋਕਾਂ ਨੂੰ ਮੁਹੱਇਆ ਕਰਵਾਇਆ ਜਾ ਸਕੇ।
