*ਅਰਵਿੰਦ ਕੇਜਰੀਵਾਲ ਅਤੇ CM ਭਗਵੰਤ ਮਾਨ ਕਰਨਗੇ ਪੰਜਾਬ ‘ਚ ‘ਸੀਐਮ ਦੀ ਯੋਗਸ਼ਾਲਾ’ ਦੀ ਸ਼ੁਰੂਆਤ*

0
15

(ਸਾਰਾ ਯਹਾਂ/ਬਿਊਰੋ ਨਿਊਜ਼ )  : ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬੀਆਂ ਨੂੰ ਸਰੀਰਕ ਅਤੇ ਮਾਨਸਿਕ ਤੌਰ ‘ਤੇ ਤੰਦਰੁਸਤ ਬਣਾਉਣ ਲਈ ਖ਼ਾਸ ਉੱਦਮ ਕਰਦਿਆਂ ‘ਸੀਐਮ ਦੀ ਯੋਗਸ਼ਾਲਾ’ ਮੁਹਿੰਮ ਸ਼ੁਰੂ ਕਰ ਰਹੀ ਹੈ। ‘ਆਪ’ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਅੰਮ੍ਰਿਤਸਰ, ਫ਼ਗਵਾੜਾ, ਲੁਧਿਆਣਾ ਅਤੇ ਪਟਿਆਲਾ ਵਿੱਚ ਸ਼ੁਰੂ ਹੋਣ ਜਾ ਰਹੇ ਪਾਇਲਟ ਪ੍ਰੋਜੈਕਟ ‘ਸੀਐਮ ਦੀ ਯੋਗਸ਼ਾਲਾ’ ਦੀ ਸ਼ੁਰੂਆਤ ਕਰਨਗੇ।

ਇਸ ਸੰਬੰਧੀ ਪਟਿਆਲਾ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਸਿਹਤ ਮੰਤਰੀ ਡਾ: ਬਲਬੀਰ ਸਿੰਘ ਨੇ ਕਿਹਾ ਕਿ ਉਹਨਾਂ ਨੇ ਹੈਲਪਲਾਈਨ ਨੰਬਰ 7669400500 ਵੀ ਸ਼ੁਰੂ ਕੀਤਾ ਹੈ, ਜਿਸ ਉੱਤੇ ਮਿਸ ਕਾਲ ਕਰਨ ਤੋਂ ਬਾਅਦ ਪੰਜਾਬ ਸਰਕਾਰ ਸੰਬੰਧਿਤ ਵਿਅਕਤੀ ਨੂੰ ਖ਼ੁਦ ਇੱਕ ਮੁਫਤ ਯੋਗ ਅਧਿਆਪਕ ਮੁਹੱਈਆ ਕਰਵਾਏਗੀ। ਨਾਲ ਹੀ ਲੋਕ ਡਾਈਟ ਅਤੇ ਯੋਗਾ ਕਸਰਤ ਬਾਰੇ ਵੀ ਹਰ ਤਰ੍ਹਾਂ ਦੀ ਜਾਣਕਾਰੀ ਹਾਸਿਲ ਕਰ ਸਕਣਗੇ।

ਡਾ: ਬਲਬੀਰ ਨੇ ਕਿਹਾ ਕਿ ਅੱਜ ਬਹੁਤ ਸਾਰੇ ਲੋਕ ਸਾਹ ਪ੍ਰਣਾਲੀ, ਬਲੱਡ ਪ੍ਰੈਸ਼ਰ, ਸ਼ੂਗਰ ਅਤੇ ਦਿਲ ਦੀਆਂ ਸਮੱਸਿਆਵਾਂ ਤੋਂ ਪੀੜ੍ਹਤ ਹਨ। ਉਪਚਾਰਕ ਯੋਗ ਇਨ੍ਹਾਂ ਸਾਰੇ ਮਰੀਜ਼ਾਂ ਦੀ ਬਹੁਤ ਮਦਦ ਕਰ ਸਕਦਾ ਹੈ ਅਤੇ ਇਸ ਸੰਬੰਧੀ ਗੁਰੂ ਰਵਿਦਾਸ ਯੂਨੀਵਰਸਿਟੀ ਵਿਚ 60 ਵਿਦਿਆਰਥੀਆਂ ਨੂੰ ‘ਸੀਐਮ ਦੀ ਯੋਗਸ਼ਾਲਾ’ ਵਿਚ ਇਲਾਜ ਯੋਗਾ ਸਿਖਾਉਣ ਲਈ ਸਿਖਲਾਈ ਦਿੱਤੀ ਗਈ ਹੈ।

ਉਨ੍ਹਾਂ ਅੱਗੇ ਕਿਹਾ ਕਿ ਜਿੱਥੇ ‘ਸੀਐਮ ਦੀ ਯੋਗਸ਼ਾਲਾ’ ਨਾਲ ਲੋਕ ਸਿਹਤਮੰਦ ਜੀਵਨ ਬਤੀਤ ਕਰਨਗੇ, ਉੱਥੇ ਉਨ੍ਹਾਂ ਨੂੰ ਯੋਗ ਸਿਖਲਾਈ ਲਈ ਅਧਿਆਪਕ ਅਤੇ ਸਹੀ ਮਾਰਗਦਰਸ਼ਨ ਵੀ ਆਸਾਨੀ ਨਾਲ ਮਿਲ ਜਾਵੇਗਾ। ਸਿਹਤ ਮੰਤਰੀ ਨੇ ਕਿਹਾ ਕਿ, “ਸਿਹਤ ਕ੍ਰਾਂਤੀ ਦੀ ਸ਼ੁਰੂਆਤ ਵਜੋਂ ਅਸੀਂ ਪੰਜਾਬ ਵਿੱਚ 500 ਆਮ ਆਦਮੀ ਕਲੀਨਿਕ ਖੋਲ੍ਹੇ ਹਨ ਅਤੇ ਹੁਣ ‘ਸੀਐਮ ਦੀ ਯੋਗਸ਼ਾਲਾ’ ਦੇ ਨਾਲ ਮਾਨ ਸਰਕਾ

NO COMMENTS