
03 ਅਪ੍ਰੈਲ(ਸਾਰਾ ਯਹਾਂ/ਮੁੱਖ ਸੰਪਾਦਕ)ਮੁੱਖ ਮੰਤਰੀ ਭਗਵੰਤ ਮਾਨ ਅਰਵਿੰਦ ਕੇਜਰੀਵਾਲ ਨੂੰ ਮਿਲਣ ਲਈ ਤਿਹਾੜ ਜੇਲ੍ਹ ਜਾ ਸਕਦੇ ਹਨ।
ਮੁੱਖ ਮੰਤਰੀ ਭਗਵੰਤ ਮਾਨ ਅਰਵਿੰਦ ਕੇਜਰੀਵਾਲ ਨੂੰ ਮਿਲਣ ਲਈ ਤਿਹਾੜ ਜੇਲ੍ਹ ਜਾ ਸਕਦੇ ਹਨ। ਸੂਤਰਾਂ ਮੁਤਾਬਕ ਮੁੱਖ ਮੰਤਰੀ ਪੰਜਾਬ ਨੇ ਜੇਲ੍ਹ ਪ੍ਰਸ਼ਾਸਨ ਨੂੰ ਚਿੱਠੀ ਲਿਖ ਕੇ ਅਰਵਿੰਦ ਕੇਜਰੀਵਾਲ ਤੋਂ ਤਿਹਾੜ ਜੇਲ੍ਹ ਵਿੱਚ ਮੁਲਾਕਾਤ ਕਰਨ ਲਈ ਸਮਾਂ ਮੰਗਿਆ ਹੈ।
ਦੱਸ ਦਈਏ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਈਡੀ ਨੇ ਦਿੱਲੀ ਸ਼ਰਾਬ ਨੀਤੀ ਮਾਮਲੇ ਵਿੱਚ ਉਨ੍ਹਾਂ ਦੀ ਰਿਹਾਇਸ਼ ਤੋਂ 2 ਘੰਟੇ ਦੀ ਪੁੱਛਗਿੱਛ ਤੋਂ ਬਾਅਦ ਗ੍ਰਿਫ਼ਤਾਰ ਕਰ ਲਿਆ ਸੀ। ਇਸ ਤੋਂ ਬਾਅਦ ਹੁਣ ਉਹ ਨਿਆਂਇਕ ਹਿਰਾਸਤ ਵਿੱਚ ਤਿਹਾੜ ਜੇਲ੍ਹ ਵਿੱਚ ਬੰਦ ਹਨ, ਜਿਨ੍ਹਾਂ ਨੂੰ ਤਿਹਾੜ ਵਿੱਚ ਜੇਲ੍ਹ ਨੰਬਰ 2 ਵਿੱਚ ਰੱਖਿਆ ਗਿਆ ਹੈ। ਹੁਣ ਖ਼ਬਰਾਂ ਆ ਰਹੀਆਂ ਹਨ ਕਿ ਅਰਵਿੰਦ ਕੇਜਰੀਵਾਲ ਦੀ ਸਿਹਤ ਵੀ ਕੁਝ ਠੀਕ ਨਹੀਂ ਹੈ, ਉਨ੍ਹਾਂ ਨੂੰ ਸ਼ੂਗਰ ਸਬੰਧੀ ਸਮੱਸਿਆਵਾਂ ਹੋ ਰਹੀਆਂ ਹਨ। ਉੱਥੇ ਹੀ ਹੁਣ ਪੰਜਾਬ ਦੇ ਮੁੱਖ ਮੰਤਰੀ ਨੇ ਅਰਵਿੰਦ ਕੇਜਰੀਵਾਲ ਨੂੰ ਮਿਲਣ ਲਈ ਜੇਲ੍ਹ ਪ੍ਰਸ਼ਾਸਨ ਤੋਂ ਸਮਾਂ ਮੰਗਿਆ ਹੈ।
