*ਅਰਵਿੰਦ ਕੇਜਰੀਵਾਲ ਨੇ ਚਰਨਜੀਤ ਸਿੰਘ ਚੰਨੀ ਵੱਲੋਂ ਕੀਤੀ ਟਿੱਪਣੀ ਦਾ ਇੰਝ ਦਿੱਤਾ ਜਵਾਬ*

0
18

 03,ਦਸੰਬਰ (ਸਾਰਾ ਯਹਾਂ/ਬਿਊਰੋ ਨਿਊਜ਼)  : ਪੰਜਾਬ ‘ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੱਤਾਧਾਰੀ ਕਾਂਗਰਸ ਪਾਰਟੀ ਤੇ ਆਮ ਆਦਮੀ ਪਾਰਟੀ ਵਿਚਾਲੇ ਸ਼ਬਦੀ ਜੰਗ ਤੇਜ਼ ਹੁੰਦੀ ਨਜ਼ਰ ਆ ਰਹੀ ਹੈ। ਚਰਨਜੀਤ ਸਿੰਘ ਚੰਨੀ ਦੀ ‘ਬ੍ਰਾਊਨ ਬ੍ਰਿਟਿਸ਼’ ਟਿੱਪਣੀ ‘ਤੇ ਤਿੱਖਾ ਹਮਲਾ ਕਰਦਿਆਂ ‘ਆਪ’ ਮੁਖੀ ਅਰਵਿੰਦ ਕੇਜਰੀਵਾਲ ਨੇ ਕਿਹਾ, ‘ਮੇਰਾ ਰੰਗ ਭਾਵੇ ਕਾਲਾ ਹੋਵੇ ਪਰ ਇਰਾਦੇ ਸਾਫ਼ ਹਨ ਤੇ ਮੈਂ ਝੂਠੇ ਵਾਅਦੇ ਨਹੀਂ ਕਰਦਾ।’

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਬੱਚਿਆਂ ਨੂੰ ਮੁਫਤ ਸਿੱਖਿਆ ਅਤੇ ਪੰਜਾਬ ਵਿੱਚ ਜਾਨਾਂ ਗੁਆਉਣ ਵਾਲੇ ਸੈਨਿਕਾਂ ਜਾਂ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ 1 ਕਰੋੜ ਰੁਪਏ ਦੀ ਐਕਸ-ਗ੍ਰੇਸ਼ੀਆ ਦੇਣ ਦਾ ਵਾਅਦਾ ਕਰਨ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਨੇ ‘ਆਪ’ ਨੂੰ ‘ਬ੍ਰਾਊਨ ਬ੍ਰਿਟਿਸ਼’ ਦੀ ਪਾਰਟੀ ਕਰਾਰ ਦਿੱਤਾ। ਰਾਜ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੋਟਰਾਂ ਨੂੰ ਲੁਭਾਉਣ ਦੀ ਕੋਸ਼ਿਸ਼। ਇਸ ਟਿੱਪਣੀ ‘ਤੇ ਕੇਜਰੀਵਾਲ ਨੇ ਕਿਹਾ ਕਿ ਭਾਵੇਂ ਉਨ੍ਹਾਂ ਦੀ ਚਮੜੀ ਦਾ ਰੰਗ ਬੇਸ਼ੱਕ ਕਾਲਾ ਪਰ ਉਨ੍ਹਾਂ ਦੇ ਇਰਾਦੇ ਸਾਫ਼ ਹਨ।

ਅੰਮ੍ਰਿਤਸਰ ਤੋਂ ਪਠਾਨਕੋਟ ਜਾਂਦੇ ਹੋਏ ਕੇਜਰੀਵਾਲ ਨੇ ਕਿਹਾ ਕਿ ਮੈਂ ਕਾਂਗਰਸ ਨੂੰ ਦੱਸਣਾ ਚਾਹੁੰਦਾ ਹਾਂ ਕਿ ਇਕ ਵਾਰ ਸਾਡੀ ਸਰਕਾਰ ਸੱਤਾ ‘ਚ ਆਉਣ ‘ਤੇ ਅਸੀਂ ਪੰਜਾਬ ਦੇ ਆਮ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕਰਾਂਗੇ।

ਕੇਜਰੀਵਾਲ ਨੇ ਅੱਗੇ ਕਿਹਾ ਕਿ ਜਦੋਂ ਤੋਂ ਉਨ੍ਹਾਂ ਨੇ 1,000 ਰੁਪਏ ਪੰਜਾਬ ਦੀ ਹਰ ਔਰਤ ਨੂੰ ਦੇਣ ਦਾ ਵਾਅਦਾ ਕੀਤਾ ਹੈ ਉਦੋਂ ਤੋਂ ਹੀ ਮੁੱਖ ਮੰਤਰੀ ਚੰਨੀ ਉਨ੍ਹਾਂ ‘ਤੇ ਲਗਾਤਾਰ ਹਮਲੇ ਕਰ ਰਹੇ ਹਨ। ਦੱਸਣਯੋਗ ਹੈ ਕਿ ‘ਆਪ’ ਨੇ ਅਜੇ ਤਕ ਪੰਜਾਬ ਚੋਣਾਂ ਲਈ ਆਪਣੇ ਮੁੱਖ ਮੰਤਰੀ ਉਮੀਦਵਾਰ ਦਾ ਖੁਲਾਸਾ ਨਹੀਂ ਕੀਤਾ ਹੈ

LEAVE A REPLY

Please enter your comment!
Please enter your name here