ਮਾਨਸਾ, 15 ਜੁਲਾਈ: (ਸਾਰਾ ਯਹਾਂ/ਮੁੱਖ ਸੰਪਾਦਕ)
ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਦਫ਼ਤਰ ਮਾਨਸਾ ਵੱਲੋਂ ਆਸਰਾ ਫਾਊਂਡੇਸ਼ਨ ਬਰੇਟਾ, ਜ਼ਿਲ੍ਹਾ ਰੂਰਲ ਯੂਥ ਕਲੱਬਜ਼ ਐਸੋਸੀਏਸ਼ਨ ਮਾਨਸਾ ਅਤੇ ਮਾਤਾ ਗੁਜਰੀ ਜੀ ਭਲਾਈ ਕੇਂਦਰ ਬੁਢਲਾਡਾ ਦੇ ਸਹਿਯੋਗ ਨਾਲ 19 ਜੁਲਾਈ 2024 ਦਿਨ ਸ਼ੁੱਕਰਵਾਰ ਨੂੰ ਅਰਿਹੰਤ ਕਾਲਜ ਆਫ ਐਜੂਕੇਸ਼ਨ (ਨੇੜੇ ਗਰੀਨ ਲੈਂਡ ਸਕੂਲ, ਬਰੇਟਾ ਕੈਂਚੀਆਂ) ਵਿਖੇ ਰੋਜ਼ਗਾਰ ਮੇਲੇ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਜ਼ਿਲ੍ਹਾ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਮਾਨਸਾ ਸ੍ਰੀ ਰਵਿੰਦਰ ਸਿੰਘ ਨੇ ਦਿੱਤੀ।
ਉਨ੍ਹਾਂ ਦੱਸਿਆ ਕਿ ਇਸ ਰੋਜ਼ਗਾਰ ਮੇਲੇ ਵਿੱਚ 10 ਦੇ ਕਰੀਬ ਕੰਪਨੀਆਂ ਭਾਗ ਲੈ ਰਹੀਆਂ ਹਨ। ਰੋਜ਼ਗਾਰ ਮੇਲੇ ਵਿਚ ਭਾਗ ਲੈਣ ਵਾਲੇ ਬੇਰੁਜ਼ਗਾਰ ਪ੍ਰਾਰਥੀਆਂ ਦੀ ਘੱਟ ਤੋਂ ਘੱਟ ਯੋਗਤਾ ਦਸਵੀਂ ਪਾਸ, ਉਮਰ 18 ਤੋਂ 37 ਸਾਲ ਤੱਕ ਹੋਣੀ ਚਾਹੀਦੀ ਹੈ। ਇੰਟਰਵਿਊ ਦਾ ਸਮਾਂ ਸਵੇਰੇ 10:00 ਵਜੇ ਤੋਂ ਬਾਅਦ ਦੁਪਹਿਰ 03:00 ਵਜੇ ਤੱਕ ਰੱਖਿਆ ਗਿਆ ਹੈ।
ਉਨ੍ਹਾਂ ਦੱਸਿਆ ਕਿ ਰੋਜ਼ਗਾਰ ਮੇਲੇ ਵਿੱਚ ਭਾਗ ਲੈਣ ਦੇ ਚਾਹਵਨ ਪ੍ਰਾਰਥੀ ਆਪਣੀ ਵਿੱਦਿਅਕ ਯੋਗਤਾ ਦੇ ਸਰਟੀਫਿਕੇਟਾਂ ਦੀਆਂ ਕਾਪੀਆਂ, ਅਧਾਰ ਕਾਰਡ ਦੀ ਕਾਪੀ, ਜੇਕਰ ਕੋਈ ਪ੍ਰਾਰਥੀ ਐਸ.ਸੀ/ਬੀ.ਸੀ./ਓ.ਬੀ.ਸੀ. ਜਾਤੀ ਨਾਲ ਸਬੰਧਤ ਹੈ ਜਾਤੀ ਸਰਟੀਫਿਕੇਟ ਦੀ ਕਾਪੀ ਅਤੇ ਯੋਗਤਾ ਦਾ ਵੇਰਵਾ (ਰਜ਼ਿਊਮ) ਨਾਲ ਲੈ ਕੇ ਆਉਣ। ਵਧੇਰੇ ਜਾਣਕਾਰੀ ਲਈ 94641-78030 ’ਤੇ ਸੰਪਰਕ ਕੀਤਾ ਜਾ ਸਕਦਾ ਹੈ।