-ਅਸਲਾ ਐਕਟ ਤਹਿਤ ਦੋਸ਼ੀ ਗ੍ਰਿਫਤਾਰ ਕਰਕੇ 1 ਪਿਸਟਲ 32 ਬੋਰ ਸਮੇਤ 2 ਜਿੰਦਾ ਕਾਰਤੂਸ ਬਰਾਮਦ

0
123

ਮਾਨਸਾ, 21—05—2020 (ਸਾਰਾ ਯਹਾ/ ਬਲਜੀਤ ਸ਼ਰਮਾ ) : ਐਸ.ਐਸ.ਪੀ. ਮਾਨਸਾ ਡਾ. ਨਰਿੰਦਰ ਭਾਰਗਵ ਵੱਲੋਂ ਪ੍ਰੈਸ ਨੋਟ ਜਾਰੀ
ਕਰਕੇ ਦੱਸਿਆ ਕਿ ਮਾਨਸਾ ਪੁਲਿਸ ਵੱਲੋਂ ਦੋਸ਼ੀ ਲਵਪਰੀਤ ਸਿੰਘ ਉਰਫ ਲਵੀ ਪੁੱਤਰ ਜਗਸੀਰ ਸਿੰਘ ਵਾਸੀ ਭੈਣੀਬਾਘਾ ਨੂੰ
ਕਾਬੂ ਕਰਕੇ ਉਸ ਪਾਸੋਂ ਇੱਕ ਪਿਸਟਲ 32 ਬੋਰ ਦੇਸੀ ਸਮੇਤ 2 ਜਿੰਦਾ ਕਾਰਤੂਸ ਬਰਾਮਦ ਕਰਨ ਵਿੱਚ ਵੱਡੀ ਸਫਲਤਾਂ ਹਾਸਲ
ਕੀਤੀ ਗਈ ਹੈ। ਦੋਸ਼ੀ ਵਿਰੁੱਧ ਅਸਲਾ ਐਕਟ ਤਹਿਤ ਮੁਕੱਦਮਾ ਦਰਜ਼ ਕਰਕੇ ਤਫਤੀਸ ਕੀਤੀ ਜਾ ਰਹੀ ਹੈ। ਐਸ.ਐਸ.ਪੀ.
ਮਾਨਸਾ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਥਾਣਾ ਸਦਰ ਮਾਨਸਾ ਦੀ ਪੁਲਿਸ ਪਾਰਟੀ ਗਸ਼ਤ ਵਾ ਚੈਕਿੰਗ ਸ਼ੱਕੀ
ਪੁਰਸ਼ਾ ਦੇ ਸਬੰਧ ਵਿੱਚ ਬਾਹੱਦ ਪਿੰਡ ਭੈਣੀਬਾਘਾ ਮੌਜੂਦ ਸੀ। ਦੋਸ਼ੀ ਲਵਪਰੀਤ ਸਿੰਘ ਉਰਫ ਲਵੀ ਪੁੱਤਰ ਜਗਸੀਰ ਸਿੰਘ
ਵਾਸੀ ਭੈਣੀਬਾਘਾ ਨੂੰ ਸ਼ੱਕ ਦੀ ਬਿਨਾਹ ਤੇ ਕਾਬੂ ਕਰਕੇ ਤਲਾਸ਼ੀ ਕਰਨ ਤੇ ਉਸ ਪਾਸੋਂ ਇੱਕ ਪਿਸਟਲ 32 ਬੋਰ ਦੇਸੀ ਸਮੇਤ 2
ਜਿੰਦਾ ਕਾਰਤੂਸ ਬਰਾਮਦ ਹੋਏ। ਜਿਸਦੇ ਵਿਰੁੱਧ ਮੁਕੱਦਮਾ ਨੰਬਰ 179 ਮਿਤੀ 20—05—2020 ਅ/ਧ 25/54/59 ਅਸਲਾ
ਐਕਟ ਥਾਣਾ ਸਦਰ ਮਾਨਸਾ ਦਰਜ਼ ਰਜਿਸਟਰ ਕੀਤਾ ਗਿਆ ਹੈ। ਗ੍ਰਿਫਤਾਰ ਦੋਸ਼ੀ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ
ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ। ਜਿਸ ਪਾਸੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ ਕਿ ਉਸਨੇ ਕਿੱਥੋ, ਕਿਸ ਪਾਸੋ
ਲਿਆਂਦਾ ਸੀ ਅਤੇ ਕਿਸ ਮਕਸਦ ਲਈ ਲਿਆਂਦਾ ਸੀ। ਜਿਸਦੀ ਪੁੱਛਗਿੱਛ ਉਪਰੰਤ ਅਹਿਮ ਸੁਰਾਗ ਲੱਗਣ ਦੀ ਸੰਭਾਵਨਾਂ ਹੈ।

  1. ਇਸੇ ਤਰਾ ਮਾਨਸਾ ਪੁਲਿਸ ਵੱਲੋਂ ਜਿਲਾ ਅੰਦਰ ਨਸਿ਼ਆ ਦੀ ਮੁਕੰਮਲ ਰੋਕਥਾਮ ਸਬੰਧੀ ਡਰੱਗ ਸਮੱਗਲਰਾਂ
    ਅਤੇ ਡਰੱਗ ਪੈਡਲਰਾ ਖਿਲਾਫ ਵਿਸੇਸ਼ ਮੁਹਿੰਮ ਚਲਾਈ ਹੋਈ ਹੈ। ਐਸ.ਐਸ.ਪੀ. ਡਾ. ਨਰਿੰਦਰ ਭਾਰਗਵ ਨੇ ਦੱਸਿਆ ਕਿ
    ਪੈਰੋਲ ਅਤੇ ਜਮਾਨਤ ਤੇ ਆਏ ਵਿਆਕਤੀਆਂ ਵਿਰੁੱਧ ਕੜੀ ਨਿਗਰਾਨੀ ਰੱਖ ਕੇ ਉਹਨਾਂ ਦੀਆ ਗਤੀਵਿੱਧੀਆਂ ਨੂੰ ਵਾਚਿਆ ਜਾ
    ਰਿਹਾ ਹੈ। ਮਾਨਸਾ ਪੁਲਿਸ ਵੱਲੋਂ ਵੱਡੀ ਕਾਰਵਾਈ ਕਰਦਿਆਂ ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰਨ ਵਾਲੇ ਵਿਆਕਤੀਆਂ ਤੇ
    ਮੁਕੱਦਮੇ ਦਰਜ਼ ਕਰਕੇ ਵੱਡੀ ਬਰਾਮਦਗੀ ਕਰਵਾਈ ਗਈ ਹੈ। ਉਹਨਾ ਦੱਸਿਆ ਕਿ ਥਾਣਾ ਬਰੇਟਾ ਦੀ ਪੁਲਿਸ ਪਾਰਟੀ ਗਸ਼ਤ
    ਵਾ ਚੈਕਿੰਗ ਸ਼ੱਕੀ ਪੁਰਸ਼ਾ ਦੇ ਸਬੰਧ ਵਿੱਚ ਪੁਲ ਸੂਆ ਕੱਚਾ ਰਸਤਾ ਬਾਹੱਦ ਪਿੰਡ ਕੁਲਰੀਆ ਮੌਜੂਦ ਸੀ ਤਾਂ ਮੋਟਰਸਾਈਕਲ
    ਸਪਲੈਂਡਰ ਪਲੱਸ ਨੰਬਰੀ ਪੀਬੀ.03ਏਈ—4853 ਪਰ ਸਵਾਰ ਹੋ ਕੇ ਆ ਰਹੇ 2 ਵਿਆਕਤੀਆਂ ਵਿੱਚੋਂ ਬੇਅੰਤ ਰਾਮ ਪੁੱਤਰ
    ਜੀਤਾ ਰਾਮ ਵਾਸੀ ਢੱਡੇ (ਬਠਿੰਡਾ) ਨੂੰ ਕਾਬੂ ਕਰਕੇ 2500 ਨਸ਼ੀਲੀਆ ਗੋਲੀਆ (1900 ਗੋਲੀਆ ਕਲੋਵੀਡੋਲ + 550
    ਐਲਪ੍ਰਾਜੋਲਮ + 50 ਖੁਲੀਆ ਗੋਲੀਆ) ਬਰਾਮਦ ਕੀਤੀਆ ਗਈਆ ਅਤੇ ਦੂਸਰਾ ਵਿਆਕਤੀ ਅਮਰੀਕ ਰਾਮ ਪੁੱਤਰ
    ਸਿਕੰਦਰ ਰਾਮ ਵਾਸੀ ਢੱਡੇ (ਬਠਿੰਡਾ) ਮੌਕਾ ਤੋ ਭੱਜ ਗਿਆ। ਦੋਨਾ ਵਿਆਕਤੀਆਂ ਵਿਰੁੱਧ ਥਾਣਾ ਬਰੇਟਾ ਵਿਖੇ
    ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮਾ ਦਰਜ਼ ਕਰਕੇ ਮੋਟਰਸਾਈਕਲ ਨੂੰ ਕਬਜਾ ਪੁਲਿਸ ਵਿੱਚ ਲਿਆ ਗਿਆ। ਮੌਕਾ ਤੋ
    ਫਰਾਰ ਹੋਏ ਵਿਆਕਤੀ ਨੂੰ ਵੀ ਜਲਦੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ। ਗ੍ਰਿਫਤਾਰ ਦੋਸ਼ੀ ਨੂੰ ਮਾਨਯੋਗ ਅਦਾਲਤ ਵਿੱਚ

  2. ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ ਕਿ ਉਹ ਕਿੱਥੋ, ਕਿਸ ਪਾਸੋ ਲੈ ਕੇ ਆਏ ਸੀ
    ਅਤੇ ਅੱਗੇ ਕਿੱਥੇ ਵੇਚਣੀਆ ਸੀ। ਜਿਹਨਾਂ ਦੀ ਪੁੱਛਗਿੱਛ ਤੇ ਮੁਕੱਦਮਾ ਵਿੱਚ ਅੱਗੇ ਹੋਰ ਪ੍ਰਗਤੀ ਕੀਤੀ ਜਾਵੇਗੀ। ਇਸੇ ਤਰਾ
    ਥਾਣਾ ਸਿਟੀ—1 ਮਾਨਸਾ ਦੀ ਪੁਲਿਸ ਪਾਰਟੀ ਵੱਲੋਂ ਮਿੰਟੂ ਸਿੰਘ ਪੁੱਤਰ ਮੱਖਣ ਸਿੰਘ ਵਾਸੀ ਜੁਵਾਹਰਕੇ ਵਿਰੁੱਧ ਆਬਕਾਰੀ
    ਐਕਟ ਤਹਿਤ ਮੁਕੱਦਮਾ ਦਰਜ਼ ਕਰਕੇ ਦੋਸ਼ੀ ਨੂੰ ਗ੍ਰਿਫਤਾਰ ਕਰਕੇ 70 ਲੀਟਰ ਲਾਹਣ ਬਰਾਮਦ ਕੀਤਾ ਗਿਆ ਹੈ। ਥਾਣਾ ਬੋਹਾ
    ਦੀ ਪੁਲਿਸ ਪਾਰਟੀ ਵੱਲੋਂ ਮੁਖਤਿਆਰ ਸਿੰਘ ਪੁੱਤਰ ਸਰੈਣ ਸਿੰਘ ਵਾਸੀ ਰਿਊਦ ਕਲਾਂ ਵਿਰੁੱਧ ਆਬਕਾਰੀ ਐਕਟ ਤਹਿਤ
    ਮੁਕੱਦਮਾ ਦਰਜ਼ ਕਰਕੇ ਦੋਸ਼ੀ ਨੂੰ ਗ੍ਰਿਫਤਾਰ ਕਰਕੇ 50 ਲੀਟਰ ਲਾਹਣ ਬਰਾਮਦ ਕੀਤਾ ਗਿਆ ਹੈ। ਥਾਣਾ ਭੀਖੀ ਦੀ ਪੁਲਿਸ
    ਪਾਰਟੀ ਵੱਲੋਂ ਗੁਰਪਰੀਤ ਸਿੰਘ ਪੁੱਤਰ ਚਮਕੌਰ ਸਿੰਘ ਵਾਸੀ ਹੀਰੋ ਕਲਾਂ ਵਿਰੁੱਧ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼
    ਕਰਕੇ ਦੋਸ਼ੀ ਨੂੰ ਗ੍ਰਿਫਤਾਰ ਕਰਕੇ 40 ਲੀਟਰ ਲਾਹਣ ਬਰਾਮਦ ਕੀਤਾ ਗਿਆ ਹੈ।ਥਾਣਾ ਸਿਟੀ—1 ਮਾਨਸਾ ਦੀ ਪੁਲਿਸ ਪਾਰਟੀ
    ਵੱਲੋਂ ਜਸਪਾਲ ਸਿੰਘ ਉਰਫ ਗੱਗੀ ਪੁੱਤਰ ਅਜੈਬ ਸਿੰਘ ਵਾਸੀ ਜੁਵਾਹਰਕੇ ਵਿਰੁੱਧ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼
    ਕਰਕੇ ਦੋਸ਼ੀ ਨੂੰ ਗ੍ਰਿਫਤਾਰ ਕਰਕੇ 40 ਲੀਟਰ ਲਾਹਣ ਬਰਾਮਦ ਕੀਤਾ ਗਿਆ ਹੈ।ਥਾਣਾ ਸਰਦੂਲਗੜ ਦੀ ਪੁਲਿਸ ਪਾਰਟੀ ਵੱਲੋਂ

ਨਿਰਮਲ ਸਿੰਘ ਪੁੱਤਰ ਸੂਰਤ ਸਿੰਘ ਵਾਸੀ ਫੂਸਮੰਡੀ ਵਿਰੁੱਧ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼ ਕਰਵਾ ਕੇ ਰੇਡ ਕਰਕੇ
300 ਲੀਟਰ ਲਾਹਣ ਬਰਾਮਦ ਕੀਤੀ ਗਈ ਹੈ, ਪਰ ਦੋਸ਼ੀ ਦੀ ਗ੍ਰਿਫਤਾਰੀ ਬਾਕੀ ਹੈ। ਥਾਣਾ ਸਰਦੂਲਗੜ ਦੀ ਪੁਲਿਸ ਪਾਰਟੀ
ਵੱਲੋਂ ਜਗਦੀਸ਼ ਸਿੰਘ ਪੁੱਤਰ ਭੂਰਾ ਸਿੰਘ ਵਾਸੀ ਮੀਰਪੁਰ ਕਲਾਂ ਵਿਰੁੱਧ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼ ਕਰਵਾ ਕੇ
ਰੇਡ ਕਰਕੇ 150 ਲੀਟਰ ਲਾਹਣ ਬਰਾਮਦ ਕੀਤਾ ਗਿਆ ਹੈ, ਪਰ ਦੋਸ਼ੀ ਦੀ ਗ੍ਰਿਫਤਾਰੀ ਬਾਕੀ ਹੈ।ਥਾਣਾ ਸਦਰ ਬੁਢਲਾਡਾ ਦੀ
ਪੁਲਿਸ ਪਾਰਟੀ ਵੱਲੋਂ ਬਲਵਿੰਦਰ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਰੱਲੀ ਨੂੰ ਕਾਬੂ ਕਰਕੇ 9 ਬੋਤਲਾਂ ਸ਼ਰਾਬ ਨਜਾਇਜ
ਬਰਾਮਦ ਹੋਣ ਤੇ ਉਸਦੇ ਵਿਰੁੱਧ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼ ਰਜਿਸਟਰ ਕੀਤਾ ਗਿਆ ਹੈ।

ਐਸ.ਐਸ.ਪੀ. ਡਾ. ਨਰਿੰਦਰ ਭਾਰਗਵ ਨੇ ਦੱਸਿਆ ਕਿ ਜਿਲੇ ਅੰਦਰ ਨਸਿ਼ਆ ਦੀ ਮੁਕੰਮਲ
ਰੋਕਥਾਮ ਕਰਕੇ ਮਾਨਸਾ ਜਿਲੇ ਨੂੰ 100 ਫੀਸਦੀ ਨਸ਼ਾ—ਮੁਕਤ ਕੀਤਾ ਜਾ ਰਿਹਾ ਹੈ। ਉਹਨਾਂ ਦੱਸਿਆ ਕਿ ਨਸਿ਼ਆਂ ਅਤੇ ਮਾੜੇ
ਅਨਸਰਾ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰਾ ਹੀ ਜਾਰੀ ਰੱਖਿਆ ਜਾ ਰਿਹਾ ਹੈ।

NO COMMENTS