ਮਾਨਸਾ, 27—04—2021 (ਸਾਰਾ ਯਹਾਂ/ਮੁੱਖ ਸੰਪਾਦਕ) : ਐਸ.ਐਸ.ਪੀ. ਮਾਨਸਾ ਸ੍ਰੀ ਸੁਰੇਂਦਰ ਲਾਂਬਾ, ਆਈ.ਪੀ.ਐਸ. ਵੱਲੋਂ ਪ੍ਰੈਸ ਨੋਟ ਜਾਰੀ ਕਰਦੇ ਹੋਏ
ਦੱਸਿਆ ਕਿ ਮਾਨਸਾ ਪੁਲਿਸ ਨੇ ਸਮਾਜ ਵਿਰੋਧੀ ਅਤ ੇ ਮਾੜੇ ਅਨਸਰਾ ਵਿਰੁੱਧ ਵਿੱਢੀ ਮੁਹਿੰਮ ਤਹਿਤ ਕਾਰਵਾਈ
ਕਰਦਿਆ ਸੀ.ਆਈ.ਏ. ਸਟਾਫ ਮਾਨਸਾ ਦੀ ਪੁਲਿਸ ਪਾਰਟੀ ਵੱਲੋਂ ਮੁਲਜਿਮ ਅਮਨਦੀਪ ਸਿੰਘ ਉਰਫ ਅਮਨੀ ਪੁੱਤਰ
ਪਾਲ ਸਿੰਘ ਵਾਸੀ ਉਡਤ ਸੈਦੇਵਾਲਾ ਨੂੰ ਕਾਬ ੂ ਕਰਨ ਵਿੱਚ ਵੱਡੀ ਸਫਲਤਾਂ ਹਾਸਲ ਕੀਤੀ ਹੈ। ਗ੍ਰਿਫਤਾਰ ਮੁਲਜਿਮ ਪਾਸੋਂ
1 ਪਿਸਟਲ 315 ਬੋਰ ਦੇਸੀ ਸਮੇਤ 1 ਜਿੰਦਾਂ ਕਾਰਤੂਸ ਬਰਾਮਦ ਕਰਕੇ ਕਬਜਾ ਪੁਲਿਸ ਵਿੱਚ ਲਿਆ ਗਿਆ ਹੈ।
ਸੀਨੀਅਰ ਕਪਤਾਨ ਪੁਲਿਸ ਮਾਨਸਾ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਸੀ.ਆਈ.ਏ.
ਸਟਾਫ ਮਾਨਸਾ ਦੀ ਪੁਲਿਸ ਪਾਰਟੀ ਗਸ਼ਤ ਵਾ: ਸ਼ੱਕੀ ਪੁਰਸ਼ਾਂ ਦੀ ਚੈਕਿੰਗ ਦੇ ਸਬੰਧ ਵਿੱਚ ਨੇੜੇ ਅਕਾਲ ਅਕੈਡਮੀ
ਬਾਹੱਦ ਪਿੰਡ ਮਲਕ ੋਂ ਮੌਜੂਦ ਸੀ ਤਾਂ ਸਾਹਮਣੇ ਤੋਂ ਆ ਰਹੇ ਵਿਅਕਤੀ ਨੂੰ ਸ਼ੱਕ ਦੀ ਬਿਨਾਹ ਤੇ ਰੋਕ ਕੇ ਨਾਮਪਤਾ ਪੁੱਛਣ
ਤੇ ਉਸਨੇ ਆਪਣਾ ਨਾਮ ਅਮਨਦੀਪ ਸਿੰਘ ਉਰਫ ਅਮਨੀ ਪੁੱਤਰ ਪਾਲ ਸਿੰਘ ਵਾਸੀ ਉਡਤ ਸੈਦੇਵਾਲਾ ਦੱਸਿਆ, ਜਿਸਦੀ
ਕਾਇਦੇ ਅਨੁਸਾਰ ਤਲਾਸ਼ੀ ਕਰਨ ਤੇ ਉਸ ਪਾਸੋਂ 1 ਪਿਸਟਲ 315 ਬੋਰ ਦੇਸੀ ਸਮੇਤ 1 ਕਾਰਤੂਸ ਜਿੰਦਾਂ ਬਰਾਮਦ
ਹੋਇਆ। ਜਿਸਦੇ ਵਿਰੁੱਧ ਮੁਕੱਦਮਾ ਨੰਬਰ 43 ਮਿਤੀ 26—04—2021 ਅ/ਧ 25/54/59 ਅਸਲਾ ਐਕਟ ਥਾਣਾ ਬੋਹਾ
ਦਰਜ਼ ਰਜਿਸਟਰ ਕੀਤਾ ਗਿਆ ਹੈ।
ਗ੍ਰਿਫਤਾਰ ਮੁਲਜਿਮ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ,
ਜਿਸ ਪਾਸੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ ਕਿ ਨਜਾਇਜ ਅਸਲਾ ਉਸਨੇ ਕਿੱਥੋ, ਕਿਸ ਪਾਸੋਂ ਲਿਆਂਦਾ ਸੀ
ਅਤ ੇ ਉਸਦਾ ਕੀ ਮਕਸਦ ਸੀ। ਜਿਸਦੀ ਪੁੱਛਗਿੱਛ ਉਪਰੰਤ ਅਹਿਮ ਸੁਰਾਗ ਲੱਗਣ ਦੀ ਸੰਭਾਵਨਾਂ ਹੈ।