*ਅਸਲਾ ਧਾਰਕ ਤੁਰੰਤ ਨੇੜੇ ਦੇ ਪੁਲਿਸ ਥਾਣਿਆਂ ਜਾਂ ਅਧਿਕਾਰਿਤ ਅਸਲਾ ਡੀਲਰਾਂ ਪਾਸ ਜਮ੍ਹਾਂ ਕਰਵਾਉਣ ਅਸਲਾ*

0
48

ਮਾਨਸਾ, 02 ਮਈ :(ਸਾਰਾ ਯਹਾਂ/ਮੁੱਖ ਸੰਪਾਦਕ)
ਜ਼ਿਲ੍ਹਾ ਮੈਜਿਸਟੇ੍ਰਟ ਸ਼੍ਰੀ ਪਰਮਵੀਰ ਸਿੰਘ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਅੰਦਰ ਲੋਕ ਸਭਾ ਚੋਣਾਂ-2024 ਸੁਚੱਜੇ ਢੰਗ ਨਾਲ ਕਰਵਾਉਣ ਅਤੇੇ ਅਮਨ ਤੇ ਕਾਨੂੰਨ ਦੀ ਵਿਵਸਥਾ ਨੂੰ ਬਣਾਈ ਰੱਖਣ ਲਈ ਜ਼ਿਲ੍ਹਾ ਮਾਨਸਾ ਦੇ ਸਾਰੇ ਅਸਲਾ ਲਾਇਸੰਸੀਆਂ ਨੂੰ ਆਪਣੇ-ਆਪਣੇ ਹਥਿਆਰ ਚੁੱਕ ਕੇ ਤੁਰਨ ਦੀ ਮਨਾਹੀ ਅਤੇ ਜਿਨ੍ਹਾਂ ਅਸਲਾਧਾਰਕਾਂ ਵੱਲੋਂ ਅਜੇ ਤੱਕ ਆਪਣਾ ਅਸਲਾ ਜਮ੍ਹਾ ਨਹੀਂ ਕਰਵਾਇਆ ਗਿਆ, ਉਨ੍ਹਾਂ ਨੂੰ ਆਪਣਾ ਅਸਲਾ ਤੁਰੰਤ ਨੇੜੇ ਦੇ ਪੁਲਿਸ ਥਾਣਿਆਂ ਜਾਂ ਅਧਿਕਾਰਿਤ ਅਸਲਾ ਡੀਲਰਾਂ ਪਾਸ ਜਮ੍ਹਾਂ ਕਰਵਾਉਣ ਦਾ ਹੁਕਮ ਜਾਰੀ ਕੀਤਾ ਹੈ।
ਉਨ੍ਹਾਂ ਕਿਹਾ ਕਿ ਅਸਲਾ ਜਮ੍ਹਾ ਨਾ ਕਰਵਾਉਣ ਦੀ ਸੂਰਤ ਵਿੱਚ ਜਾਬਤਾ ਫੌਜ਼ਦਾਰੀ ਤਹਿਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ ਅਤੇ ਅਸਲਾ ਲਾਇਸੰਸ ਰੱਦ ਕਰ ਦਿੱਤੇ ਜਾਣਗੇ। ਜੇਕਰ ਕੋਈ ਅਸਲਾ ਧਾਰਕ ਸੁਰੱਖਿਆ ਆਦਿ ਦੇ ਪੱਖ ਤੋਂ ਆਪਣਾ ਅਸਲਾ ਆਪਣੇ ਕੋਲ ਰੱਖਣਾ ਚਾਹੁੰਦਾ ਹੈ ਤਾਂ ਉਹ ਆਪਣੀ ਦਰਖ਼ਾਸਤ ਦਫ਼ਤਰ ਜ਼ਿਲ੍ਹਾ ਚੋਣ ਅਫ਼ਸਰ ਮਾਨਸਾ ਵੱਲੋਂ ਗਠਿਤ ਕੀਤੀ ਸਕਰੀਨਿੰਗ ਕਮੇਟੀ ਕੋਲ ਪੇਸ ਕਰ ਸਕਦਾ ਹੈ ਤਾਂ ਜੋ ਕਮੇਟੀ ਵੱਲੋਂ ਵਿਚਾਰਨ ਉਪਰੰਤ ਯੋਗ ਫੈਸਲਾ ਲਿਆ ਜਾ ਸਕੇ।
ਇਹ ਹੁਕਮ ਆਰਮੀ ਪ੍ਰਸੋਨਲ, ਪੈਰਾ ਮਿਲਟਰੀ ਫੋਰਸਿਜ਼, ਬਾਵਰਦੀ ਪੁਲਿਸ ਕਰਮਚਾਰੀਆਂ ’ਤੇ ਲਾਗੂ ਨਹੀਂ ਹੋਵੇਗਾ ਪ੍ਰੰਤੂ ਚੋਣ ਉਮੀਦਵਾਰਾਂ ਦੇ ਸੁਰੱਖਿਆ ਕਰਮਚਾਰੀ, ਐਸ.ਪੀ.ਓਜ਼ ਪੋਲਿੰਗ ਸਟੇਸ਼ਨਾਂ ਦੇ ਅੰਦਰ ਹਥਿਆਰ ਲੈ ਕੇ ਨਹੀਂ ਜਾ ਸਕਣਗੇ।
ਇਹ ਹੁਕਮ 06 ਜੂਨ 2024 ਤੱਕ ਲਾਗੂ ਰਹੇਗਾ।

NO COMMENTS