*ਅਸਲਾ ਲੈ ਕੇ ਘੰਮਣ ਵਾਲਿਆਂ ਦੀ ਥਾਂ ਸਰਕਾਰ ਬੱਚਿਆਂ ‘ਤੇ ਕਰ ਰਹੀ ਹੈ ਪਰਚਾ ਦਰਜ-ਮਜੀਠੀਆ*

0
23

(ਸਾਰਾ ਯਹਾਂ/ਬਿਊਰੋ ਨਿਊਜ਼ ): ਸ਼੍ਰੋਮਣੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਮੁਕੇਰੀਆਂ ਪੁੱਜੇ, ਜਿੱਥੇ ਉਨ੍ਹਾਂ ਨੇ ਪੰਜਾਬ ਸਰਕਾਰ ਤੇ ਜਮ ਕੇ ਸਿਆਸੀ ਵਾਰ ਕੀਤੇ। ਇਸ ਦੌਰਾਨ ਮਜੀਠੀਆ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਗੁਜਰਾਤ ਵਿੱਚ ਚੋਣ ਪ੍ਰਚਾਰ ਕਰਨ ਨੂੰ ਲੈ ਕੇ ਵੀ ਸਖ਼ਤ ਟਿੱਪਣੀ ਕੀਤੀ।

ਜ਼ਿਕਰ ਕਰ ਦਈਏ ਕਿ ਜ਼ਿਲਾ ਹੁਸ਼ਿਆਰਪੁਰ ਦੇ ਬਲਾਕ ਮੁਕੇਰੀਆਂ ਅਧੀਨ ਪੈਂਦੇ ਪਿੰਡ ਮਾਨਾ ਦੇ ਅਕਾਲੀ ਆਗੂ ਲਖਵੀਰ ਸਿੰਘ ਰੰਧਾਵਾ ਦੇ ਗ੍ਰਹਿ ਵਿਖੇ ਬਿਕਰਮ ਸਿੰਘ ਮਜੀਠੀਆ ਪ੍ਰੈਸ ਕਾਨਫਰੰਸ ਕਰਕੇ ਸਰਕਾਰ ਨੂੰ ਲੰਮੇ ਹੱਥੀਂ ਲਿਆ।

ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤਾਂ ਗੁਜਰਾਤ ਵਿੱਚ ਹੀ ਨੱਚੀ ਟੱਪੀ ਜਾ ਰਹੇ ਹਨ ਪੰਜਾਬ ਵਿੱਚ ਤਾਂ ਗੰਨ ਕਲਚਰ ਦਾ ਸਹਾਰਾ ਲੈਕੇ ਬੱਚਿਆ ‘ਤੇ ਮਾਮਲੇ ਦਰਜ ਕੀਤੇ ਜਾ ਰਹੇ ਹਨ, ਜਿਹੜੇ ਅਸਲਾ ਲੈ ਕੇ  ਪੰਜਾਬ ਵਿਚ ਫਿਰ ਰਹੇ ਹਨ ਉਨ੍ਹਾਂ ਤੇ ਪੰਜਾਬ ਸਰਕਾਰ ਚੁੱਪੀ ਸਾਧ ਕੇ ਬੈਠੀ ਹੈ।

ਇਸ ਮੌਕੇ ਮੀਡੀਆ ਤੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਮੁਕੇਰੀਆਂ ਦੇ ਸਰਬਜੋਤ ਸਿੰਘ ਸਾਬੀ  ਹਲਕੇ ਦੇ ਇੰਚਾਰਜ ਹਨ ਤੇ ਆਉਣ ਵਾਲੇ ਸਮੇਂ ਵਿਚ ਹਲਕੇ ਦੀ ਬਾਗਡੋਰ ਸੰਭਾਲਣ ਗਏ 

NO COMMENTS