*ਅਸਲੇ ਦਾ ਲਾਇਸੈਂਸ ਬਣਾਉਣ ਵਾਲਿਆਂ ਲਈ ਨਵਾਂ ਫਰਮਾਨ, ਅਰਜ਼ੀ ਨਾਲ ਰੁੱਖ ਲਗਾਉਂਦਿਆ ਦੀ ਸੈਲਫੀ ਲਗਾਉਣੀ ਹੋਵੇਗੀ ਜ਼ਰੂਰੀ*

0
55

ਫ਼ਰੀਦਕੋਟ (ਸਾਰਾ ਯਹਾਂ/ਬਿਊਰੋ ਨਿਊਜ਼ )  : ਪੰਜਾਬ ਵਿੱਚ ਜ਼ਮੀਨ ਹੇਠਲੇ ਪਾਣੀ ਦੇ ਡਿਗਦੇ ਪੱਧਰ ਅਤੇ ਜੰਗਲਾਂ ਹੇਠ ਘਟਦੇ ਰਕਬੇ ਖ਼ਿਲਾਫ਼ ਫ਼ਰੀਦਕੋਟ ਡਵੀਜ਼ਨ ਵਾਸੀਆਂ ਨੂੰ ਲਾਮਬੰਦ ਕਰਨ ਦੇ ਮਕਸਦ ਨਾਲ ਡਵੀਜ਼ਨਲ ਕਮਿਸ਼ਨਰ ਫ਼ਰੀਦਕੋਟ ਚੰਦਰ ਗੈਂਦ ਨੇ ਅਸਲਾ ਲਾਇਸੈਂਸ ਬਣਵਾਉਣ/ਨਵਿਆਉਣ ਵਾਲਿਆਂ ਲਈ ਇੱਕ ਦਿਲਚਸਪ ਅਤੇ ਚੰਗੀ ਪਹਿਲ ਕੀਤੀ ਹੈ।

ਇਸ ਸਬੰਧੀ ਡਵੀਜ਼ਨਲ ਕਮਿਸ਼ਨਰ  ਚੰਦਰ ਗੈਂਦ ਨੇ ਡਿਪਟੀ ਕਮਿਸ਼ਨਰ ਫ਼ਰੀਦਕੋਟ, ਬਠਿੰਡਾ ਅਤੇ ਮਾਨਸਾ ਨੂੰ ਪੱਤਰ ਲਿਖ ਕੇ ਹਦਾਇਤ ਕੀਤੀ ਹੈ ਕਿ ਕੋਈ ਵੀ ਵਿਅਕਤੀ ਜੋ ਨਵਾਂ ਅਸਲਾ ਲਾਇਸੈਂਸ ਬਣਵਾਉਣ ਜਾ ਫੇਰ ਪੁਰਾਣੇ ਲਾਇਸੈਂਸ ਨੂੰ ਨਵਿਆਉਣ ਚਾਹੁੰਦਾ ਹੈ ਤਾਂ ਉਸ ਲਈ 5 ਰੁੱਖ ਲਗਾਉਣੇ ਲਾਜ਼ਮੀ ਕੀਤੇ ਜਾਣ। ਉਸ ਨੂੰ ਲਾਇਸੈਂਸ ਦੀ ਫਾਈਲ ਜਮਾਂ ਕਰਵਾਉਣ ਸਮੇਂ ਰੁੱਖ ਲਗਾਉਣ ਦੀ ਸੈਲਫ਼ੀ ਨਾਲ ਦੇਣੀ ਹੋਵੇਗੀ। ਇਕ ਮਹੀਨੇ ਬਾਅਦ ਜਦ ਦਰਖਾਸਤ ਪੁਲਿਸ ਵੈਰੀਫਿਕੇਸ਼ਨ ਅਤੇ ਡੋਪ ਟੈਸਟ ਲਈ ਭੇਜੀ ਜਾਵੇਗੀ ਤਾਂ ਵੀ ਰੁੱਖ ਨਾਲ ਦੁਬਾਰਾ ਸੈਲਫ਼ੀ ਦੀਆਂ ਫ਼ੋਟੋਆਂ ਜਮਾਂ ਕਰਵਾਉਣੀਆਂ ਹੋਣਗੀਆਂ। ਉਨ੍ਹਾਂ ਕਿਹਾ ਕਿ ਇਸ ਨਾਲ ਜਿਥੇ ਅਸਲਾ ਲੈਣ ਦੇ ਚਾਹਵਾਨਾਂ ਲਈ ਰੁੱਖ ਲਗਾਉਣੇ ਲਾਜ਼ਮੀ ਹੋਣਗੇ ਉਥੇ ਹੀ ਆਪਣੇ ਆਪ ਰੁੱਖ ਦੀ ਗਿਣਤੀ ਵਿੱਚ ਵਾਧਾ ਹੋਵੇਗਾ ਅਤੇ ਜੰਗਲਾਂ ਹੇਠ ਰਕਬਾ ਵਧੇਗਾ।

ਚੰਦਰ ਗੈਂਦ ਨੇ ਬਿਨੈਕਾਰਾਂ ਨੂੰ ਰਾਹਤ ਦਿੰਦਿਆ ਕਿਹਾ ਕਿ ਜਿਨ੍ਹਾਂ ਕੋਲ ਰੁੱਖ ਲਗਾਉਣ ਲਈ ਸਥਾਨ ਨਹੀਂ ਹੈ ਉਹ ਰੱਖ ਜਨਤਕ ਸਥਾਨਾਂ ‘ਤੇ, ਸਿੱਖਿਆ ਸੰਸਥਾਵਾਂ, ਧਾਰਮਿਕ ਸਥਾਨ ਜਾ ਫੇਰ ਸੜਕਾਂ ਕਿਨਾਰੇ ਵੀ ਲਗਾ ਸਕਦੇ ਹਨ ਪਰ ਉਨ੍ਹਾਂ ਨੂੰ ਰੁੱਖ ਦੀ ਸਾਂਭ ਸੰਭਾਲ ਦੀ ਪੂਰੀ ਜ਼ਿੰਮੇਵਾਰੀ ਨਿਭਾਉਣੀ ਹੋਵੇਗੀ। ਇਸ ਤਰ੍ਹਾਂ ਅਸੀ ਰੁੱਖਾਂ ਹੇਠ ਰਕਬੇ ਨੂੰ ਵਧਾ ਸਕਾਂਗੇ।

ਉਨ੍ਹਾਂ ਅਪੀਲ ਕਰਦਿਆ ਕਿਹਾ ਕਿ ਰੁੱਖ ਅਜਿਹੇ ਲਗਾਏ ਜਾਣ ਜੋ ਪਾਣੀ ਘੱਟ ਲੈਂਦੇ ਹੋਣ ਜਿਨ੍ਹਾਂ ਵਿੱਚ ਆਮਲਾ, ਨੀਮ, ਬਬੂਲ, ਟਾਹਲੀ ਆਦਿ ਰੁੱਖਾਂ ਨੂੰ ਤਰਜੀਹ ਦਿੱਤੀ ਜਾਵੇ।

LEAVE A REPLY

Please enter your comment!
Please enter your name here