
ਮਾਨਸਾ, 05 ਜੂਨ : (ਸਾਰਾ ਯਹਾਂ/ਮੁੱਖ ਸੰਪਾਦਕ)
ਵਧੀਕ ਜ਼ਿਲ੍ਹਾ ਮੈਜਿਸਟਰੇਟ ਸ਼੍ਰੀ ਨਿਰਮਲ ਓਸੇਪਚਨ ਨੇ ਸੀ.ਆਰ.ਪੀ.ਸੀ. 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਦੀ ਸੀਮਾ ਅੰਦਰ ਸਰਕਾਰੀ, ਗ਼ੈਰ-ਸਰਕਾਰੀ ਇਮਾਰਤਾਂ, ਥਾਵਾਂ ’ਤੇ ਗੰਦੇ ਅਤੇ ਅਸ਼ਲੀਲ ਪੋਸਟਰ ਲਗਾਉਣ ’ਤੇ ਮੁਕੰਮਲ ਪਾਬੰਦੀ ਲਗਾਈਹੈ।
ਹੁਕਮ ਜਾਰੀ ਕਰਦਿਆਂ ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਸਰਕਾਰੀ ਅਤੇ ਗੈਰ-ਸਰਕਾਰੀ ਇਮਾਰਤਾਂ, ਥਾਵਾਂ, ਸਿਨੇਮਿਆਂ ਅਤੇ ਵੀਡੀਓ ਹਾਲਾਂ ’ਤੇ ਅਕਸਰ ਆਮ ਤੌਰ ’ਤੇ ਗੰਦੇ ਅਤੇ ਅਸ਼ਲੀਲ ਪੋਸਟਰ ਲਗਾਏ ਜਾਂਦੇ ਹਨ। ਇਨ੍ਹਾਂ ਨਾਲ ਪੜ੍ਹਨ ਵਾਲੇ ਆਮ ਲੋਕਾਂ ਤੋਂ ਇਲਾਵਾ ਲੜਕੇ ਅਤੇ ਲੜਕੀਆਂ ਦੇ ਆਚਰਣ’ਤੇ ਭੈੜਾ ਅਸਰ ਪੈਂਦਾ ਹੈ। ਇਸ ਨਾਲ ਪੈਂਦੇ ਬੁਰੇ ਪ੍ਰਭਾਵ ਨੂੰ ਰੋਕਣ ਲਈ ਇਨ੍ਹਾਂ ਅਸ਼ਲੀਲ ਪੋਸਟਰਾਂ ਦੀ ਰੋਕਥਾਮ ਕਰਨੀ ਅਤਿ ਜ਼ਰੂਰੀ ਹੈ।
ਇਹ ਹੁਕਮ 31 ਜੁਲਾਈ 2024 ਤੱਕ ਲਾਗੂ ਰਹਿਣਗੇ।
